Vinesh Phogat : 'ਬ੍ਰਿਜਭੂਸ਼ਣ ਖਿਲਾਫ਼ ਗਵਾਹੀ ਦੇਣ ਤੋਂ ਪਹਿਲਾਂ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਹਟਾਈ ਗਈ', ਵਿਨੇਸ਼ ਫੋਗਾਟ ਦਾ ਆਰੋਪ
Published : Aug 22, 2024, 10:02 pm IST
Updated : Aug 22, 2024, 10:02 pm IST
SHARE ARTICLE
Vinesh Phogat on Brijbhushan Singh
Vinesh Phogat on Brijbhushan Singh

ਵਿਨੇਸ਼ ਫੋਗਾਟ ਦੇ ਆਰੋਪਾਂ ਦਾ ਦਿੱਲੀ ਪੁਲਿਸ ਨੇ ਵੀ ਦਿੱਤਾ ਜਵਾਬ

Vinesh Phogat on Brijbhushan Singh : ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਵਾਰ ਫਿਰ ਭਾਰਤੀ ਕੁਸ਼ਤੀ ਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਵਿਨੇਸ਼ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਹੈ ਕਿ ਬ੍ਰਿਜ ਭੂਸ਼ਣ ਖ਼ਿਲਾਫ਼ ਗਵਾਹੀ ਦੇਣ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨਾਂ ਦੀ ਸੁਰੱਖਿਆ ਹਟਾ ਦਿੱਤੀ ਹੈ।

ਹਾਲਾਂਕਿ ਇਸ ਮਾਮਲੇ 'ਚ ਦਿੱਲੀ ਪੁਲਸ ਦੇ ਸੂਤਰਾਂ ਨੇ ਦੱਸਿਆ ਕਿ ਅਜਿਹਾ ਕੋਈ ਆਦੇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗਵਾਹ ਮਹਿਲਾ ਪਹਿਲਵਾਨ ਦੀ ਸੁਰੱਖਿਆ ਹਟਾਉਣ ਦਾ ਕੋਈ ਹੁਕਮ ਨਹੀਂ ਹੈ। ਦਿੱਲੀ ਪੁਲਿਸ ਨੇ ਤਿੰਨ ਲੋਕਾਂ ਨੂੰ ਸੁਰੱਖਿਆ ਦਿੱਤੀ ਹੋਈ ਹੈ।

ਦੱਸ ਦੇਈਏ ਕਿ ਬ੍ਰਿਜ ਭੂਸ਼ਣ 'ਤੇ ਕੁਝ ਭਾਰਤੀ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਆਰੋਪ ਲਾਏ ਸਨ, ਜਿਸ ਦਾ ਮਾਮਲਾ ਅਦਾਲਤ 'ਚ ਚੱਲ ਰਿਹਾ ਹੈ। ਇਸ ਕੇਸ ਕਾਰਨ ਕੁਝ ਮਹਿਲਾ ਪਹਿਲਵਾਨਾਂ ਨੇ ਵੀ ਅਦਾਲਤ ਵਿੱਚ ਗਵਾਹੀ ਦੇਣੀ ਹੈ। ਹੁਣ ਇਸ ਮਾਮਲੇ 'ਚ ਵਿਨੇਸ਼ ਨੇ ਐਕਸ 'ਤੇ ਲਿਖਿਆ - ਜਿਨ੍ਹਾਂ ਮਹਿਲਾ ਪਹਿਲਵਾਨਾਂ ਦੀ ਬ੍ਰਿਜ ਭੂਸ਼ਣ ਦੇ ਖਿਲਾਫ ਕੋਰਟ 'ਚ ਗਵਾਹੀ ਹੋਣੀ ਹੈ, ਦਿੱਲੀ ਪੁਲਿਸ ਨੇ ਉਨ੍ਹਾਂ ਦੀ ਸੁਰੱਖਿਆ ਹਟਾ ਦਿੱਤੀ ਹੈ।

ਵਿਨੇਸ਼ ਦੇ ਪੋਸਟ ਤੋਂ ਬਾਅਦ ਦਿੱਲੀ ਪੁਲਿਸ ਦਾ ਬਿਆਨ

ਦਿੱਲੀ ਪੁਲਿਸ ਨੇ ਵਿਨੇਸ਼ ਦੀ ਪੋਸਟ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ PSO ਨੂੰ ਫਾਇਰਿੰਗ ਅਤੇ ਟਰੇਨਿੰਗ ਅਭਿਆਸ ਲਈ ਬੁਲਾਇਆ ਸੀ। ਪੁਲਿਸ ਵਿੱਚ ਇਹ ਰੁਟੀਨ ਮਾਮਲਾ ਹੈ। ਦੋਵੇਂ ਲੜਕੀਆਂ ਦੇ PSO  ਵਾਪਸ ਚਲੇ ਜਾ ਚੁੱਕੇ ਹਨ ਜਾਂ ਅੱਜ ਰਾਤ ਪਹੁੰਚ ਜਾਣਗੇ। ਵਿਨੇਸ਼ ਦੀ ਪੋਸਟ ਮੁਤਾਬਕ ਸੁਰੱਖਿਆ ਹਟਾਉਣ ਦੇ ਕੋਈ ਹੁਕਮ ਨਹੀਂ ਹਨ। ਜੇਕਰ ਸੁਰੱਖਿਆ ਕਰਮੀਆਂ ਦੇ ਆਉਣ 'ਚ ਕੋਈ ਦੇਰੀ ਹੋਈ ਹੈ ਤਾਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਪਹਿਲਵਾਨਾਂ ਨੂੰ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।

Location: India, Delhi

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement