ਬੇਕਾਬੂ ਹੋ ਕੇ ਖਾਈ 'ਚ ਡਿੱਗੀ ਜੀਪ, ਹਾਦਸੇ 'ਚ 13 ਲੋਕਾਂ ਦੀ ਮੌਤ
Published : Sep 22, 2018, 4:34 pm IST
Updated : Sep 22, 2018, 4:34 pm IST
SHARE ARTICLE
Accident
Accident

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਸ਼ਨਿਚਰਵਾਰ ਨੂੰ ਹੋਏ ਇਕ ਭਿਆਨਕ ਹਾਦਸੇ ਵਿਚ 13 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ...

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿਚ ਸ਼ਨਿਚਰਵਾਰ ਨੂੰ ਹੋਏ ਇਕ ਭਿਆਨਕ ਹਾਦਸੇ ਵਿਚ 13 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਿਮਲਾ ਦੇ ਸਨੈਲ ਇਲਾਕੇ ਵਿਚ ਇਕ ਜੀਪ ਦੇ ਖਾਈ ਵਿਚ ਡਿੱਗਣ ਕਾਰਨ ਇਸ ਵਿਚ ਸਵਾਰ 13 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋਈ ਹੈ, ਜਦੋਂ ਕਿ ਕੁੱਝ ਹੋਰ ਲੋਗ ਗੰਭੀਰ ਰੂਪ ਨਾਲ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਤੋਂ ਬਾਅਦ ਸਥਾਨਕ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਵਿਚ ਲੱਗੀਆਂ ਹੋਈਆਂ ਹਨ। 

accidentaccident

ਇਸ ਹਾਦਸੇ ਤੋਂ ਬਾਅਦ ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਮਿਤ ਕਸ਼ਿਅਪ ਨੇ ਦੱਸਿਆ ਕਿ ਇਹ ਜੀਪ ਹਿਮਾਚਲ ਪ੍ਰਦੇਸ਼ - ਉਤਰਾਖੰਡ ਬਾਰਡਰ ਦੇ ਕੋਲ ਸਥਿਤ ਕੁੱਡੂ ਇਲਾਕੇ ਵਿਚ ਹਾਦਸੇ ਦਾ ਸ਼ਿਕਾਰ ਹੋਈ ਹੈ। ਡੀਸੀ ਦੇ ਮੁਤਾਬਕ ਘਟਨਾ ਦਾ ਸ਼ਿਕਾਰ ਹੋਏ ਸਾਰੇ ਲੋਕ ਹਿਮਾਚਲ ਪ੍ਰਦੇਸ਼ ਤੋਂ ਉਤਰਾਖੰਡ ਲਈ ਰਵਾਨਾ ਹੋਏ ਸਨ, ਇਸ ਦੌਰਾਨ ਜੁੱਬਲ ਨੇੜੇ ਵਾਹਨ ਬੇਕਾਬੂ ਹੋ ਕੇ ਖਾਈ ਵਿਚ ਡਿੱਗ ਗਿਆ, ਜਿਸ ਕਾਰਨ ਇਸ ਵਿਚ ਸਵਾਰ ਕਈ ਲੋਕਾਂ ਦੀ ਮੌਤ ਹੋ ਗਈ।  

Accident in ShimlaAccident in Shimla

ਡੀਸੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਥਾਨਕ ਤਹਿਸੀਲਦਾਰ, ਐਸਡੀਐਮ ਸਮੇਤ ਪੁਲਿਸ ਦੇ ਕਈ ਅਧਿਕਾਰੀਆਂ ਨੂੰ ਮੌਕੇ 'ਤੇ ਭੇਜਿਆ ਗਿਆ ਹੈ। ਨਾਲ ਹੀ ਹਾਦਸੇ ਵਿਚ ਜ਼ਖ਼ਮੀ ਲੋਕਾਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਾ ਕੇ ਉਨ੍ਹਾਂ ਦਾ ਇਲਾਜ ਕਰਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਸਾਰੇ ਲੋਕ ਹਿਮਾਚਲ ਪ੍ਰਦੇਸ਼ ਦੇ ਜਾਂਗਲਾ ਡਿਪਟੀ ਤਹਸੀਲ ਦੇ ਨੰਦਲਾ ਪਿੰਡ  ਦੇ ਨਿਵਾਸੀ ਹਨ ਅਤੇ ਇਹ ਸਾਰੇ ਸ਼ਨਿਚਰਵਾਰ ਨੂੰ ਹੀ ਉਤਰਾਖੰਡ ਲਈ ਰਵਾਨਾ ਹੋਏ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement