
ਬਿੱਲ ਵਿਚ ਅਨਾਜ, ਦਾਲਾਂ, ਆਲੂ, ਪਿਆਜ਼ ਸਮੇਤ ਖਾਣ ਪੀਣ ਵਾਲੀ ਵਸਤਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਵਿਚੋਂ ਬਾਹਰ ਕੱਢਣ ਦਾ ਪ੍ਰਬੰਧ
ਨਵੀਂ ਦਿੱਲੀ: ਵਿਰੋਧੀਆਂ ਦੇ ਵਿਰੋਧ ਦੇ ਬਾਵਜੂਦ ਅੱਜ ਉਪਰੀ ਸਦਨ ਵਿਚ ਜ਼ਰੂਰੀ ਵਸਤਾਂ ਸੋਧ ਬਿਲ ਪਾਸ ਹੋ ਗਿਆ ਹੈ। ਇਸ ਦੇ ਨਾਲ ਹੀ ਖੇਤੀਬਾੜੀ ਸਬੰਧੀ ਤਿੰਨ ਬਿਲਾਂ ਨੂੰ ਮੋਦੀ ਸਰਕਾਰ ਨੇ ਉਚ ਸਦਨ ਵਿਚੋਂ ਪਾਸ ਕਰਵਾ ਲਿਆ ਹੈ। ਦੱਸ ਦਈਏ ਕਿ ਇਹ ਬਿਲ ਪਹਿਲਾਂ ਤੋਂ ਹੀ ਲੋਕ ਸਭਾ ਵਿਚ ਪਾਸ ਹੋ ਗਿਆ ਹੈ।
Rajya Sabha
ਇਸ ਬਿੱਲ ਵਿਚ ਅਨਾਜ, ਦਾਲਾਂ, ਆਲੂ, ਪਿਆਜ਼ ਆਦਿ ਸਮੇਤ ਕੁਝ ਖਾਣ ਪੀਣ ਵਾਲੀ ਵਸਤਾਂ ਨੂੰ ਜ਼ਰੂਰੀ ਵਸਤਾਂ ਦੀ ਸੂਚੀ ਵਿਚੋਂ ਬਾਹਰ ਕੱਢਣ ਦਾ ਪ੍ਰਬੰਧ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਇਸ ਬਿੱਲ ਨਾਲ ਨਿਵੇਸ਼ਕਾਂ ਨੂੰ ਕਾਰੋਬਾਰ ਕਰਨ ਵਿਚ ਮਦਦ ਮਿਲੇਗੀ ਅਤੇ ਸਰਕਾਰੀ ਦਖ਼ਲ ਅੰਦਾਜ਼ੀ ਤੋਂ ਛੁਟਕਾਰਾ ਮਿਲੇਗਾ।
Rajya sabha
ਦੱਸ ਦਈਏ ਕਿ ਐਤਵਾਰ ਨੂੰ ਰਾਜ ਸਭਾ ਵਿਚ ਖੇਤੀਬਾੜੀ ਬਿਲ ਪਾਸ ਹੋਣ ਤੋਂ ਬਾਅਦ ਹੋਏ ਹੰਗਾਮੇ ਤੋਂ ਬਾਅਦ ਅੱਠ ਸੰਸਦ ਮੈਂਬਰਾਂ ਨੂੰ ਰਾਜ ਸਭਾ ਦੇ ਪੂਰੇ ਇਜਲਾਸ ਲਈ ਮੁਅੱਤਲ ਕਰ ਦਿੱਤਾ ਗਿਆ ਸੀ, ਇਸ ਤੋਂ ਬਾਅਦ ਇਹ ਮੈਂਬਰ ਸੰਸਦ ਦੇ ਬਾਹਰ ਧਰਨੇ ‘ਤੇ ਬੈਠੇ ਸਨ।
Ghulam Nabi Azad
ਗੁਲਾਮ ਨਬੀ ਅਜ਼ਾਦ ਨੇ ਉਚ ਸਦਨ ਵਿਚ ਇਹ ਮੰਗ ਕੀਤੀ ਕਿ ਸਰਕਾਰ ਨੂੰ ਇਕ ਬਿੱਲ ਲਿਆਉਣਾ ਚਾਹੀਦਾ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਾਈਵੇਟ ਕੰਪਨੀਆਂ ਸਰਕਾਰ ਵੱਲ਼ੋਂ ਨਿਰਧਾਰਤ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਤੋਂ ਘੱਟ ਕੀਮਤਾਂ ‘ਤੇ ਕਿਸਾਨਾਂ ਦੇ ਅਨਾਜ ਦੀ ਖਰੀਦ ਨਹੀਂ ਕਰਨਗੀਆਂ।
Congress and other opposition parties
ਅਜ਼ਾਦ ਨੇ ਸਰਕਾਰ ਨੂੰ ਕਿਹਾ ਕਿ ਸਰਕਾਰ ਨੂੰ ਸਵਾਮੀਨਾਥਨ ਫਾਰਮੂਲੇ ਅਨੁਸਾਰ ਸਮੇਂ-ਸਮੇਂ ‘ਤੇ ਘੱਟੋ ਘੱਟ ਸਮਰਥਨ ਮੁੱਲ ਤੈਅ ਕਰਦੇ ਰਹਿਣਾ ਚਾਹੀਦਾ। ਉਹਨਾਂ ਕਿਹਾ ਅਜਿਹਾ ਲੱਗ ਰਿਹਾ ਹੈ ਕਿ ਸਰਕਾਰ ਅੰਦਰ ਤਾਲਮੇਲ ਦੀ ਕਮੀ ਹੈ। ਇਕ ਦਿਨ ਪਹਿਲਾਂ ਹੀ ਖੇਤੀਬਾੜੀ ਬਿਲਾਂ ‘ਤੇ ਪੂਰੀ ਚਰਚਾ ਐਮਐਸਪੀ ‘ਤੇ ਕੇਂਦਰਿਤ ਰਹੀ ਅਤੇ ਇਕ ਦਿਨ ਬਾਅਦ ਸਰਕਾਰ ਨੇ ਕਈ ਫਸਲਾਂ ਲਈ ਐਮਐਸਪੀ ਦਾ ਐਲ਼ਾਨ ਕਰ ਦਿੱਤਾ।