
ਜਸਟਿਨ ਟਰੂਡੋ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ।
ਨਵੀਂ ਦਿੱਲੀ: ਕੈਨੇਡਾ ਵਿਚ ਹੋਈਆਂ ਸੰਸਦੀ ਚੋਣਾਂ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ (Justin Trudeau ) ਦੀ ਲਿਬਰਲ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਦੇ ਉੱਭਰੀ ਹੈ। ਹਾਲਾਂਕਿ ਜਸਟਿਨ ਟਰੂਡੋ ਬਹੁਮਤ ਹਾਸਲ ਕਰਨ ਤੋਂ ਖੁੰਝ ਗਏ ਪਰ ਇਸ ਦੇ ਬਾਵਦੂਦ ਉਹ ਸੱਤਾ ਵਿਚ ਬਣੇ ਰਹਿਣਗੇ।
Justin Trudeau
ਹੋਰ ਪੜ੍ਹੋ: PRTC ਨੂੰ ਨੋਟੀਫਿਕੇਸ਼ਨ ਜਾਰੀ, ਬੱਸਾਂ ਤੋਂ ਸਾਬਕਾ CM ਦੇ ਪੋਸਟਰ ਹਟਾਉਣ ਲਈ ਕਿਹਾ
ਜਸਟਿਨ ਟਰੂਡੋ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi congratulates Justin Trudeau) ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਭਾਰਤ-ਕੈਨੇਡਾ ਦੇ ਰਿਸ਼ਤਿਆਂ ਨੂੰ ਹੋਰ ਮਜਬੂਤ ਕਰਨ ਲਈ ਉਹਨਾਂ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਦੇ ਚਾਹਵਾਨ ਹਨ।
Tweet
ਹੋਰ ਪੜ੍ਹੋ: ਨਵ ਨਿਯੁਕਤ ਮੁੱਖ ਮੰਤਰੀ ਨੂੰ ਦਲਿਤ ਕਹਿਣਾ ਸੰਵਿਧਾਨ ਦੀ ਉਲੰਘਣਾ, ਪੰਜਾਬ SC ਕਮਿਸ਼ਨ ਨੇ ਲਿਆ ਨੋਟਿਸ
ਪੀਐਮ ਮੋਦੀ ਨੇ ਲਿਖਿਆ, “ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਚੋਣਾਂ ਵਿਚ ਜਿੱਤ ਲਈ ਵਧਾਈ। ਮੈਂ ਭਾਰਤ-ਕੈਨੇਡਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਆਲਮੀ ਅਤੇ ਬਹੁਪੱਖੀ ਮੁੱਦਿਆਂ 'ਤੇ ਸਹਿਯੋਗ ਲਈ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਦੀ ਉਮੀਦ ਕਰਦਾ ਹਾਂ।"
PM Modi
ਹੋਰ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ CM ਚੰਨੀ, ਦੋਵੇਂ ਡਿਪਟੀ CM ਤੇ ਸਿੱਧੂ ਵੀ ਰਹੇ ਮੌਜੂਦ
ਦੱਸ ਦਈਏ ਕਿ ਕੈਨੇਡਾ ਦੀਆਂ ਮੱਧਕਾਲੀ ਚੋਣਾਂ (Canadian federal election 2021) ਦੌਰਾਨ 16 ਪੰਜਾਬੀਆਂ ਸਣੇ ਭਾਰਤੀ ਮੂਲ ਦੇ 18 ਉਮੀਦਵਾਰਾਂ ਨੇ ਜਿੱਤ ਦੇ ਝੰਡੇ ਲਹਿਰਾਏ ਅਤੇ ਖ਼ਾਸ ਗੱਲ ਇਹ ਰਹੀ ਕਿ ਟਰੂਡੋ ਦੀ ਕੈਬਨਿਟ ਵਿਚ ਸ਼ਾਮਲ ਸਾਰੇ ਪੰਜਾਬੀ ਮੰਤਰੀ ਜੇਤੂ ਰਹੇ।