
ਇਸ ਯਾਤਰਾ ਦੌਰਾਨ ਪੀਐਮ ਮੋਦੀ ਅਤੇ ਜੋ ਬਾਈਡਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨਗੇ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅਮਰੀਕਾ ਦੇ ਤਿੰਨ ਦਿਨਾਂ ਦੌਰੇ ਲਈ ਅੱਜ ਨਵੀਂ ਹਵਾਈ ਅੱਡੇ ਤੋਂ ਰਵਾਨਾ ਹੋ ਗਏ ਹਨ। ਪੀਐਮ ਮੋਦੀ 23 ਸਤੰਬਰ ਨੂੰ ਅਮਰੀਕਾ ਪਹੁੰਚਣਗੇ (US Visit) ਅਤੇ 24 ਸਤੰਬਰ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ (Joe Biden) ਨਾਲ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤੀ ਉਡਾਣਾਂ ’ਤੇ ਲੱਗੀ ਪਾਬੰਦੀ ਦੀ ਮਿਆਦ 26 ਸਤੰਬਰ ਤੱਕ ਵਧਾਈ
Joe Biden
ਇਸ ਯਾਤਰਾ ਦੌਰਾਨ ਪੀਐਮ ਮੋਦੀ ਅਤੇ ਜੋ ਬਾਈਡਨ ਕਈ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨਗੇ। ਉਹ ਕਵਾਡ ਲੀਡਰਸ ਦੀ ਮੀਟਿੰਗ (Quad Leaders’ Summit) ਵਿਚ ਵੀ ਸ਼ਾਮਲ ਹੋਣਗੇ ਅਤੇ ਇਸ ਤੋਂ ਇਲਾਵਾ ਸੰਯੁਕਤ ਰਾਸ਼ਟਰ ਮਨਾਸਭਾ (UN General Assembly) ਨੂੰ ਵੀ ਸੰਬੋਧਨ ਕਰਨਗੇ।ਪੀਐਮ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵਿਚਾਲੇ ਕੱਟੜਵਾਦ ਅਤੇ ਅਤਿਵਾਦ ਤੋਂ ਇਲਾਵਾ ਹੋਰ ਵੀ ਕਈ ਵੱਡੇ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਅਫ਼ਗਾਨਿਸਤਾਨ ਸੰਕਟ (Afghanistan Crisis) ਨੂੰ ਲੈ ਕੇ ਵੀ ਵਿਚਾਰ-ਵਿਟਾਂਦਰਾ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: PRTC ਨੂੰ ਨੋਟੀਫਿਕੇਸ਼ਨ ਜਾਰੀ, ਬੱਸਾਂ ਤੋਂ ਸਾਬਕਾ CM ਦੇ ਪੋਸਟਰ ਹਟਾਉਣ ਲਈ ਕਿਹਾ
PM Narendra Modi departs for US
ਇਹ ਵੀ ਪੜ੍ਹੋ: ਨਵ ਨਿਯੁਕਤ ਮੁੱਖ ਮੰਤਰੀ ਨੂੰ ਦਲਿਤ ਕਹਿਣਾ ਸੰਵਿਧਾਨ ਦੀ ਉਲੰਘਣਾ, ਪੰਜਾਬ SC ਕਮਿਸ਼ਨ ਨੇ ਲਿਆ ਨੋਟਿਸ
ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਕੀਤਾ ਕਿ, “ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ, ਰਣਨੀਤਕ ਭਾਈਵਾਲਾਂ ਜਾਪਾਨ ਅਤੇ ਆਸਟ੍ਰੇਲੀਆ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਹੱਤਵਪੂਰਨ ਵਿਸ਼ਵ-ਵਿਆਪੀ ਮੁੱਦਿਆਂ 'ਤੇ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਦਾ ਇਕ ਚੰਗਾ ਮੌਕਾ ਹੋਵੇਗਾ।”