ਕੋਰੋਨਾ: ਤੀਜੀ ਲਹਿਰ ਦੇ ਮੱਦੇਨਜ਼ਰ 12-18 ਸਾਲ ਦੇ ਬੱਚਿਆਂ ਨੂੰ ਅਗਲੇ ਮਹੀਨੇ ਤੋਂ ਲਗੇਗਾ ਕੋਰੋਨਾ ਟੀਕਾ
Published : Sep 22, 2021, 1:33 pm IST
Updated : Sep 22, 2021, 1:33 pm IST
SHARE ARTICLE
Vaccination of Children
Vaccination of Children

ਜਾਣਕਾਰੀ ਅਨੁਸਾਰ, ਕੈਡੀਲਾ ਹੈਲਥਕੇਅਰ ਅਗਲੇ ਮਹੀਨੇ ਬੱਚਿਆਂ ਦੀ ਵੈਕਸੀਨ ਜ਼ਾਈਕੋਵ-ਡੀ ਲਾਂਚ ਕਰੇਗੀ।

 

ਨਵੀਂ ਦਿੱਲੀ: ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦੇ ਮੱਦੇਨਜ਼ਰ ਦੇਸ਼ ਵਿਚ 12-18 ਸਾਲ ਦੇ ਬੱਚਿਆਂ ਦਾ ਟੀਕਾਕਰਨ (Vaccination) ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ। ਇਕ ਨਿਊਜ਼ ਏਜੰਸੀ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਅਨੁਸਾਰ, ਕੈਡੀਲਾ ਹੈਲਥਕੇਅਰ ਅਗਲੇ ਮਹੀਨੇ ਬੱਚਿਆਂ ਦੀ ਵੈਕਸੀਨ ਜ਼ਾਈਕੋਵ-ਡੀ ਲਾਂਚ ਕਰੇਗੀ। ਇਸ ਦੀ ਐਮਰਜੈਂਸੀ ਵਰਤੋਂ ਲਈ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (DGCI) ਨੇ ਪਿਛਲੇ ਮਹੀਨੇ ਪ੍ਰਵਾਨਗੀ ਦੇ ਦਿੱਤੀ ਸੀ।

ਇਹ ਵੀ ਪੜ੍ਹੋ: ਮਹਿਲਾ ਕਮਿਸ਼ਨ ਦੇ ਸਾਹਮਣੇ ਨਹੀਂ ਪੇਸ਼ ਹੋਏ ਕਰਨ ਔਜਲਾ ਅਤੇ ਹਰਜੀਤ ਹਰਮਨ

PHOTOPHOTO

ਦੂਜੇ ਪਾਸੇ ਭਾਰਤ ਬਾਇਓਟੈਕ ਨੇ ਬੱਚਿਆਂ 'ਤੇ ਕੋਵੈਕਸਿਨ ਦੇ ਤੀਜੇ ਪੜਾਅ ਦਾ ਟ੍ਰਾਇਲ ਪੂਰਾ ਕਰ ਲਿਆ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਅਗਲੇ ਹਫ਼ਤੇ ਤੀਜੇ ਪੜਾਅ ਦਾ ਡਾਟਾ DGCI ਨੂੰ ਸੌਂਪੇਗੀ। ਇਸ ਸਮੇਂ ਤੀਜੇ ਪੜਾਅ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਸੀਰਮ ਇੰਸਟੀਚਿਟ ਆਫ਼ ਇੰਡੀਆ 2 ਤੋਂ 12 ਸਾਲ ਦੀ ਉਮਰ ਦੇ ਬੱਚਿਆਂ 'ਤੇ ਕੋਵਾਵੈਕਸ ਦੇ ਦੂਜੇ-ਤੀਜੇ ਪੜਾਅ ਦਾ ਟ੍ਰਾਇਲ ਕਰ ਰਹੀ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨੂੰ ਹਟਾਇਆ, ਸਿੱਧੂ ਦੇ ਕਰੀਬੀ ਸੰਭਾਲਣਗੇ ਅਹੁਦਾ

Covid VaccineCovid Vaccine

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਪੀਐਮ ਮੋਦੀ 'ਤੇ ਸਾਧਿਆ ਨਿਸ਼ਾਨਾ ਕਿਹਾ-'ਮੋਦੀ ਸਰਕਾਰ ਸਿਰਫ ਆਪਣੇ ਮਿੱਤਰਾਂ ਦੇ ਨਾਲ'

ਕੋਵਿਡ -19 ਟੀਕਾਕਰਣ ਬਾਰੇ ਸਰਕਾਰ ਨੂੰ ਸਲਾਹ ਦੇਣ ਵਾਲੀ ਕਮੇਟੀ ਨੇ ਪਿਛਲੇ ਮਹੀਨੇ ਸੁਝਾਅ ਦਿੱਤਾ ਸੀ ਕਿ ਸ਼ੁਰੂ ਵਿਚ 12 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਬੱਚਿਆਂ ਦਾ ਟੀਕਾਕਰਨ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੂੰ ਗੰਭੀਰ ਬਿਮਾਰੀਆਂ ਹਨ। ਕਮੇਟੀ ਨੇ ਕਿਹਾ ਸੀ ਕਿ ਦੇਸ਼ ਵਿਚ 40 ਕਰੋੜ ਬੱਚੇ ਹਨ ਅਤੇ ਜੇਕਰ ਸਾਰਿਆਂ ਦਾ ਟੀਕਾਕਰਨ ਸ਼ੁਰੂ ਕਰ ਦਿੱਤਾ ਜਾਂਦਾ ਹੈ, ਤਾਂ ਪਹਿਲਾਂ ਤੋਂ ਚੱਲ ਰਹੇ 18+ ਦਾ ਟੀਕਾਕਰਨ ਪ੍ਰਭਾਵਿਤ ਹੋਵੇਗਾ। ਕਮੇਟੀ ਦੀ ਸਲਾਹ ਅਨੁਸਾਰ ਪਹਿਲਾਂ ਉਨ੍ਹਾਂ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਡਨੀ ਟ੍ਰਾਂਸਪਲਾਂਟ, ਜਨਮ ਤੋਂ ਕੈਂਸਰ ਜਾਂ ਦਿਲ ਨਾਲ ਸਬੰਧਤ ਬਿਮਾਰੀ ਦੇ ਸ਼ਿਕਾਰ ਹਨ।

Location: India, Delhi, New Delhi

SHARE ARTICLE

ਏਜੰਸੀ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement