
ਪ੍ਰੇਮੀ ਨੇ ਵਿਆਹ ਹੋਣ ਤੋਂ ਬਾਅਦ ਵੀ ਆਪਣੇ ਨਾਲ ਵਿਆਹ ਕਰਵਾਉਣ ਲਈ ਦਬਾਅ ਪਾਉਣਾ ਨਹੀਂ ਛੱਡਿਆ
ਮੁਜ਼ੱਫਰਨਗਰ- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸਿਵਲ ਲਾਈਨ ਥਾਣਾ ਖੇਤਰ ਵਿਚ ਇੱਕ ਨੌਜਵਾਨ ਅਤੇ ਉਸ ਦੇ ਦੋ ਸਾਥੀਆਂ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਇੱਕ ਵਿਆਹੁਤਾ ਔਰਤ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ।
ਉਨ੍ਹਾਂ ਦੱਸਿਆ ਕਿ ਸਿਵਲ ਲਾਈਨ ਥਾਣਾ ਖੇਤਰ ਦੇ ਜਨਕਪੁਰ ਇਲਾਕੇ 'ਚ ਪੂਜਾ (26) ਨੇ ਬੁੱਧਵਾਰ ਨੂੰ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੂਜਾ ਦਾ ਇਸ ਸਾਲ ਅਪ੍ਰੈਲ 'ਚ ਵਿਆਹ ਹੋਇਆ ਸੀ।
ਸੂਤਰਾਂ ਮੁਤਾਬਕ ਪਰਿਵਾਰ ਦਾ ਆਰੋਪ ਹੈ ਕਿ ਸੋਨੂੰ ਨਾਂ ਦਾ ਨੌਜਵਾਨ ਆਪਣੇ ਸਾਥੀਆਂ ਵਿਜੇਪਾਲ ਅਤੇ ਰਾਹੁਲ ਦੀ ਮਦਦ ਨਾਲ ਪੂਜਾ ’ਤੇ ਵਿਆਹ ਕਰਵਾਉਣ ਦਾ ਦਬਾਅ ਬਣਾ ਕੇ ਤੰਗ-ਪ੍ਰੇਸ਼ਾਨ ਕਰਦਾ ਸੀ।
ਸੂਤਰਾਂ ਮੁਤਾਬਕ ਪੁਲਿਸ ਨੇ ਤਿੰਨ ਦੋਸ਼ੀਆਂ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।