
ਸਿੱਖ ਜਥੇਬੰਦੀ ਨੇ ਕਿਹਾ, ਜੋ ਰਾਹੁਲ ਗਾਂਧੀ ਨੇ ਕਿਹਾ ,ਉਹ ਸੱਚ ਹੈ ‘ਇੱਥੇ ਸੱਚਮੁੱਚ ਸਿੱਖਾਂ ਨਾਲ ਗਲਤ ਹੋ ਰਿਹਾ ਹੈ’
Delhi News : ਦਿੱਲੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ ਇੱਕ ਸਿੱਖ ਵਿਦਿਆਰਥੀ ਦੀ ਦਸਤਾਰ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਸਤਾਰ ਉਤਾਰਨ ਦਾ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀ ਨੇ ਕਿਹਾ, ਜੋ ਰਾਹੁਲ ਗਾਂਧੀ ਨੇ ਕਿਹਾ ,ਉਹ ਸੱਚ ਹੈ ‘ਇੱਥੇ ਸੱਚਮੁੱਚ ਸਿੱਖਾਂ ਨਾਲ ਗਲਤ ਹੋ ਰਿਹਾ ਹੈ।’
ਜਾਣਕਾਰੀ ਅਨੁਸਾਰ ਅਦਾਲਤ ਦੇ ਹੁਕਮਾਂ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿੱਚ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 21 ਸਤੰਬਰ ਨੂੰ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਆਖਰੀ ਮਿਤੀ ਸੀ ਪਰ ਇਸ ਦਿਨ ਕੁਝ ਲੜਕਿਆਂ ਨੇ ਕਾਲਜ ਦੇ ਅੰਦਰ ਜਾ ਕੇ ਕਾਲਜ ਦੇ ਦੂਜੇ ਸਾਲ ਦੇ ਵਿਦਿਆਰਥੀ ਪਵਿੱਤਰ ਸਿੰਘ ਗੁਜਰਾਲ ਨਾਲ ਕੁੱਟਮਾਰ ਕੀਤੀ ਗਈ ਅਤੇ ਦਸਤਾਰ ਉਤਾਰੀ ਗਈ ਹੈ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ।
ਸਿੱਖ ਸੰਗਤ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅਤੇ ਵਿਦਿਆਰਥੀ ਮੋਰਿਸ ਨਗਰ ਥਾਣੇ ਪੁੱਜੇ। ਉਨ੍ਹਾਂ ਥਾਣੇ ਜਾ ਕੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਪੁਲਿਸ ਨੇ 2 ਘੰਟੇ ਦੇ ਅੰਦਰ ਐਫਆਈਆਰ ਦਰਜ ਕਰਨ ਦਾ ਭਰੋਸਾ ਦਿੱਤਾ ਹੈ।