ਸੀ.ਬੀ.ਆਈ. ਦੇ ਵਿਸ਼ੇਸ਼ ਨਿਰਦੇਸ਼ਕ ਦੇ ਖ਼ਿਲਾਫ਼ ਐਫ.ਆਈ.ਆਰ. ਦਰਜ
Published : Oct 22, 2018, 3:55 pm IST
Updated : Oct 22, 2018, 3:55 pm IST
SHARE ARTICLE
FIR against Special Director of CBI
FIR against Special Director of CBI

ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਖ਼ੁਦ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਸੀਬੀਆਈ ਦੇ ਅਧਿਕਾਰੀ ਇਕ ਦੂਜੇ ਦੇ ਉਪਰ ਭ੍ਰਿਸ਼ਟਾਚਾਰ ਦਾ ਦੋਸ਼...

ਨਵੀਂ ਦਿੱਲੀ (ਭਾਸ਼ਾ) :  ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਖ਼ੁਦ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਸੀਬੀਆਈ ਦੇ ਅਧਿਕਾਰੀ ਇਕ ਦੂਜੇ ਦੇ ਉਪਰ ਭ੍ਰਿਸ਼ਟਾਚਾਰ ਦਾ ਦੋਸ਼ ਲਗਾ ਰਹੇ ਹਨ। ਮਾਮਲਾ ਹੁਣ ਐਫਆਈਆਰ ਤੱਕ ਪਹੁੰਚ ਗਿਆ ਹੈ। ਸੀਬੀਆਈ ਨੇ ਅਪਣੇ ਹੀ ਵਿਸ਼ੇਸ਼ ਨਿਰਦੇਸ਼ਕ ਮਤਲਬ ਨੰ. 2 ਦਾ ਅਹੁਦਾ ਸੰਭਾਲਣ ਵਾਲੇ ਰਾਕੇਸ਼ ਅਸਥਾਨਾ ‘ਤੇ ਕੇਸ ਦਰਜ ਕੀਤਾ ਗਿਆ ਹੈ।

Rahul GandhiRahul Gandhiਰਾਕੇਸ਼ ਅਸਥਾਨਾ ‘ਤੇ ਰਿਸ਼ਵਤ ਲੈਣ ਦਾ ਦੋਸ਼ ਲੱਗਿਆ ਹੈ, ਜਿਸ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਸਥਾਨਾ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਅਸਥਾਨਾ ਨੇ ਸੀਬੀਆਈ ਦੇ ਨਿਰਦੇਸ਼ਕ ਆਲੋਕ ਵਰਮਾ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਇਆ ਸੀ। ਸੀਬੀਆਈ ਦੇ ਸੂਤਰਾਂ ਦੇ ਮੁਤਾਬਕ, ਅੰਦਰੂਨੀ ਲੜਾਈ ਨੂੰ ਲੈ ਕੇ ਸੀਬੀਆਈ ਨਿਰਦੇਸ਼ਕ ਆਲੋਕ ਵਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।



 

ਇਸ ਪੂਰੀ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ (ਪੀਏਮਓ) ਨਾਰਾਜ਼ ਹੈ। ਸੂਤਰਾਂ ਦੇ ਮੁਤਾਬਕ, ਐਫਆਈਆਰ ਦਾ ਮਾਮਲਾ ਕੋਰਟ ਵਿਚ ਜਾ ਸਕਦਾ ਹੈ। ਰਾਕੇਸ਼ ਅਸਥਾਨਾ ਦੇ ਖ਼ਿਲਾਫ਼ ਐਫਆਈਆਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀ ਲਿਆ ਹੈ। ਰਾਹੁਲ ਗਾਂਧੀ ਨੇ ਅੱਜ ਟਵੀਟ ਕਰ ਕੇ ਕਿਹਾ, ਗੋਧਰਾ ਐਸਆਈਟੀ ਫੇਮ, ਸੀਬੀਆਈ ਵਿਚ ਨੰ. 2 ਅਹੁਦੇ ‘ਤੇ ਬੈਠਣ ਵਾਲੇ ਗੁਜਰਾਤ ਕੈਡਰ ਦੇ ਅਧਿਕਾਰੀ ਅਤੇ ਪੀਐਮ ਦੇ ਪ੍ਰਸ਼ੰਸਕ ਹੁਣ ਰਿਸ਼ਵਤਖ਼ੋਰੀ ਦੇ ਮਾਮਲੇ ਵਿਚ ਫਸ ਗਏ ਹਨ।



 

ਇਸ ਪ੍ਰਧਾਨ ਮੰਤਰੀ ਦੇ ਕਾਰਜਕਾਲ ਵਿਚ ਸੀਬੀਆਈ ਰਾਜਨੀਤਿਕ ਬਦਲੇ ਦੀ ਕਾਰਵਾਈ ਦਾ ਹਥਿਆਰ ਬਣ ਗਈ ਹੈ। ਅੰਦਰੂਨੀ ਲੜਾਈ ਦੀ ਵਜ੍ਹਾ ਕਰ ਕੇ ਇਹ ਸੰਸਥਾ ਪਤਨ ‘ਤੇ ਹੈ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੇ ਬਹਾਨੇ ਕਾਂਗਰਸ ਅਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ਕਾਂਗਰਸ ਦੇ ਸ਼ਾਸਨਕਾਲ ਵਿਚ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਪਿੰਜਰੇ ਵਿਚ ਬੰਦ ਤੋਤਾ ਦੱਸਿਆ ਸੀ।

ਮੋਦੀ ਸਰਕਾਰ ਨੇ ਕਾਂਗਰਸ ਦੇ ਰਿਕਾਰਡ ਨੂੰ ਤੋੜ ਦਿਤਾ ਹੈ। ਅੱਜ ਰਾਜਨੀਤਿਕ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਇਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਨੇ ਸੀਬੀਆਈ ਨੂੰ ਰਾਸ਼ਟਰੀ ਸ਼ਰਮ ਵਿਚ ਬਦਲ ਦਿਤਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement