ਛੱਤੀਸਗੜ੍ਹ ਵਿਚ ਖਾਣਾ ਖਾਣ ਤੋਂ ਬਾਅਦ ਆਈਟੀਬੀਪੀ ਦੇ 26 ਕਰਮਚਾਰੀ ਹੋਏ ਬਿਮਾਰ 
Published : Oct 22, 2021, 1:10 pm IST
Updated : Oct 22, 2021, 1:10 pm IST
SHARE ARTICLE
 In Chhattisgarh, 26 ITBP employees fell ill after eating
In Chhattisgarh, 26 ITBP employees fell ill after eating

ਵੀਰਵਾਰ ਸ਼ਾਮ ਨੂੰ 21 ਜਵਾਨਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਪੰਜ ਨੂੰ ਅੱਜ ਸਵੇਰੇ ਦਾਖਲ ਕਰਵਾਇਆ ਗਿਆ। 

 

ਰਾਏਪੁਰ: ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿਚ 26 ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਫੋਰਸ (ਆਈਟੀਬੀਪੀ) ਦੇ ਜਵਾਨ ਆਪਣੇ ਕੈਂਪ ਵਿਚ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ ਹਨ। ਰਾਜਨੰਦਗਾਓਂ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਬੁੱਧਵਾਰ ਰਾਤ ਨੂੰ ਜ਼ਿਲ੍ਹੇ ਦੇ ਮਲੀਦਾ ਪਿੰਡ ਵਿਚ ਆਈਟੀਬੀਪੀ ਕੈਂਪ ਵਿਚ ਖਾਣਾ ਖਾਣ ਤੋਂ ਬਾਅਦ ਫੋਰਸ ਦੇ 26 ਕਰਮਚਾਰੀ ਬਿਮਾਰ ਹੋ ਗਏ।

ਅਧਿਕਾਰੀਆਂ ਨੇ ਦੱਸਿਆ ਕਿ ਨਕਸਲ ਵਿਰੋਧੀ ਮੁਹਿੰਮ ਤੋਂ ਬਾਅਦ ਕੈਂਪ ਪਹੁੰਚੇ ਸੈਨਿਕ ਖਾਣਾ ਖਾਣ ਪਹੁੰਚੇ, ਇਸ ਦੌਰਾਨ ਸੈਨਿਕਾਂ ਨੇ ਪਨੀਰ ਅਤੇ ਮਾਸਾਹਾਰੀ ਭੋਜਨ ਲਿਆ ਸੀ। ਖਾਣੇ ਤੋਂ ਥੋੜ੍ਹੀ ਦੇਰ ਬਾਅਦ, ਜਵਾਨਾਂ ਨੇ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਹਨਾਂ ਨੂੰ ਖੈਰਾਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਨੂੰ 21 ਜਵਾਨਾਂ ਨੂੰ ਦਾਖਲ ਕਰਵਾਇਆ ਗਿਆ ਅਤੇ ਪੰਜ ਨੂੰ ਅੱਜ ਸਵੇਰੇ ਦਾਖਲ ਕਰਵਾਇਆ ਗਿਆ। 

 In Chhattisgarh, 26 ITBP employees fell ill after eatingIn Chhattisgarh, 26 ITBP employees fell ill after eating

ਰਾਜਨੰਦਗਾਓਂ ਦੇ ਜ਼ਿਲ੍ਹਾ ਕੁਲੈਕਟਰ ਤਰਨ ਪ੍ਰਕਾਸ਼ ਸਿਨਹਾ ਨੇ ਦੱਸਿਆ ਕਿ ਜਵਾਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਸਾਰਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਿਨਹਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਮੈਡੀਕਲ ਟੀਮਾਂ ਨੂੰ ਕੈਂਪ ਵਿਚ ਭੇਜਿਆ ਗਿਆ ਹੈ ਤਾਂ ਜੋ ਹੋਰ ਜਵਾਨ ਬੀਮਾਰ ਪੈਣ 'ਤੇ ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਜਾ ਸਕੇ। ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਜਵਾਨ ਆਈਟੀਬੀਪੀ ਦੀ 40 ਵੀਂ ਬਟਾਲੀਅਨ ਦੇ ਹਨ ਅਤੇ ਰਾਜਧਾਨੀ ਰਾਏਪੁਰ ਤੋਂ ਲਗਭਗ 150 ਕਿਲੋਮੀਟਰ ਦੂਰ ਛੱਤੀਸਗੜ੍ਹ-ਮੱਧ ਪ੍ਰਦੇਸ਼ ਦੀ ਸਰਹੱਦ 'ਤੇ ਨਕਸਲ ਪ੍ਰਭਾਵਿਤ ਖੇਤਰ ਵਿਚ ਸਥਿਤ ਮਲੀਦਾ ਕੈਂਪ ਵਿਚ ਤਾਇਨਾਤ ਹਨ।

ਇੱਥੇ ਰਾਜ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਲੈਕਟਰ ਅਤੇ ਪੁਲਿਸ ਸੁਪਰਡੈਂਟ ਨੂੰ ਹਦਾਇਤ ਕੀਤੀ ਹੈ ਕਿ ਉਹ ਪੀੜਤਾਂ ਦੇ ਇਲਾਜ ਦੇ ਬਿਹਤਰ ਪ੍ਰਬੰਧ ਯਕੀਨੀ ਬਣਾਉਣ। ਅਧਿਕਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ਬਘੇਲ ਨੇ ਰਾਜਨੰਦਗਾਂਵ ਜ਼ਿਲ੍ਹੇ ਦੇ ਮਲੀਦਾ ਕੈਂਪ ਵਿਚ ਆਈਟੀਬੀਪੀ ਦੇ ਜਵਾਨਾਂ ਨੂੰ ਭੋਜਨ ਖਾਣ ਤੋਂ ਬਾਅਦ ਬਿਮਾਰ ਹੋਣ ਦੀ ਜਾਣਕਾਰੀ ਮਿਲਣ 'ਤੇ ਸਾਰੇ ਜਵਾਨਾਂ ਦੇ ਬਿਹਤਰ ਇਲਾਜ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜਵਾਨਾਂ ਦਾ ਖੈਰਾਗੜ੍ਹ ਦੇ ਇੱਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਸਾਰੇ ਜਵਾਨ ਖਤਰੇ ਤੋਂ ਬਾਹਰ ਹਨ। ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਹ ਜਵਾਨ ਕਿਉਂ ਬਿਮਾਰ ਹੋਏ ਸਨ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement