ਲਖੀਮਪੁਰ ਖੇੜੀ ਹਿੰਸਾ : ਚਾਰ ਦੋਸ਼ੀਆਂ ਦੀ ਤਿੰਨ ਦਿਨ ਦੀ ਪੁਲਿਸ ਹਿਰਾਸਤ ਮਨਜ਼ੂਰ
Published : Oct 22, 2021, 8:02 am IST
Updated : Oct 22, 2021, 8:02 am IST
SHARE ARTICLE
Lakhimpur Khedi Incident
Lakhimpur Khedi Incident

ਚਾਰਾਂ ਦੋਸ਼ੀਆਂ ਨੂੰ ਬੀਤੀ 19 ਅਕਤੂਬਰ ਨੂੰ ਰਿਮਾਂਡ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ

ਲਖੀਮਪੁਰ ਖੇੜੀ : ਲਖੀਮਪੁਰ ਖੇੜੀ ਦੀ ਇਕ ਸਥਾਨਕ ਅਦਾਲਤ ਨੇ ਵੀਰਵਾਰ ਨੂੰ ਜ਼ਿਲ੍ਹੇੇ ਦੇ ਤਿਕੋਨੀਆ ਖੇਤਰ ਵਿਚ 3 ਅਕਤੂਬਰ ਦੀ ਹਿੰਸਾ ਦੇ ਸਬੰਧ ਵਿਚ ਗਿ੍ਰਫ਼ਤਾਰ ਕੀਤੇ ਗਏ ਚਾਰ ਦੋਸ਼ੀਆਂ ਦੀ ਤਿੰਨ ਦਿਨਾਂ ਪੁਲਿਸ ਹਿਰਾਸਤ ਲਈ ਅਰਜ਼ੀ ਨੂੰ ਮਨਜ਼ੂਰੀ ਦੇ ਦਿਤੀ। ਸੀਨੀਅਰ ਪ੍ਰੌਸੀਕਿਸਨ ਅਫ਼ਸਰ ਐਸਪੀ ਯਾਦਵ ਨੇ ਇਥੇ ਦਸਿਆ ਕਿ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਚਿੰਤਰਾਮ ਦੀ ਅਦਾਲਤ ਨੇ ਤਿਕੋਨੀਆ ਹਿੰਸਾ ਮਾਮਲੇ ਵਿਚ ਗਿ੍ਰਫ਼ਤਾਰ ਸੁਮਿਤ ਜਾਇਸਵਾਲ, ਸੱਤਿਆ ਪ੍ਰਕਾਸ ਤਿ੍ਰਪਾਠੀ, ਨੰਦਨ ਸਿੰਘ ਬਿਸਟ ਅਤੇ ਸ਼ਿਸ਼ੂਪਾਲ ਦੀ ਤਿੰਨ ਦਿਨਾਂ ਦੀ ਪੁਲਿਸ ਹਿਰਾਸਤ ਲਈ ਅਰਜ਼ੀ ਸਵੀਕਾਰ ਕਰ ਲਈ ਹੈ।

ਉਨ੍ਹਾਂ ਦਸਿਆ ਕਿ ਇਨ੍ਹਾਂ ਚਾਰਾਂ ਦੋਸ਼ੀਆਂ ਨੂੰ ਬੀਤੀ 19 ਅਕਤੂਬਰ ਨੂੰ ਰਿਮਾਂਡ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਨੇ ਇਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਣ ਦੇ ਆਦੇਸ਼ ਦਿਤੇ ਸਨ। ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਹਿਰਾਸਤ ਵਿਚ ਲੈਣ ਦੀ ਅਰਜ਼ੀ ਉਸੇ ਦਿਨ ਅਦਾਲਤ ਵਿਚ ਪੇਸ਼ ਕੀਤੀ ਗਈ ਸੀ, ਜਿਸ ’ਤੇ ਵੀਰਵਾਰ ਨੂੰ ਸੁਣਵਾਈ ਹੋਈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement