ਜ਼ਮੀਨੀ ਝਗੜੇ ਨੇ ਲਈ 7 ਮਹੀਨਿਆਂ ਦੀ ਮਾਸੂਮ ਬੱਚੀ ਦੀ ਜਾਨ
Published : Oct 22, 2022, 1:41 pm IST
Updated : Oct 22, 2022, 2:52 pm IST
SHARE ARTICLE
A 7-month-old girl died in a land dispute
A 7-month-old girl died in a land dispute

ਪੀੜਤ ਧਿਰ ਨੇ ਦੂਸਰੀ ਧਿਰ ਖਿਲਾਫ ਕਤਲ ਦਾ ਮਾਮਲਾ ਦਰਜ ਕਰਵਾ ਦਿੱਤਾ

 

ਜੈਪੁਰ: ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਨਾਲ ਲੱਗਦੇ ਦੌਸਾ ਜ਼ਿਲ੍ਹੇ 'ਚ ਜ਼ਮੀਨੀ ਵਿਵਾਦ ਵਿਚ 7 ਮਹੀਨੇ ਦੀ ਮਾਸੂਮ ਦੀ ਮੌਤ ਹੋ ਗਈ। ਝਗੜੇ ਦੌਰਾਨ ਹੋਈ ਧੱਕਾ ਮੁੱਕੀ ਦੌਰਾਨ 7 ਮਹੀਨਿਆਂ ਦੀ ਮਾਸੂਮ ਦਾਦੀ ਦੀ ਗੋਦੀ ਵਿਚੋਂ ਜ਼ਮੀਨ ਉਤੇ ਡਿੱਗ ਪਈ। ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਉਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਬੱਚੀ ਦੀ ਮੌਤ ਤੋਂ ਬਾਅਦ ਪੀੜਤ ਧਿਰ ਨੇ ਦੂਸਰੀ ਧਿਰ ਖਿਲਾਫ ਕਤਲ ਦਾ ਮਾਮਲਾ ਦਰਜ ਕਰਵਾ ਦਿੱਤਾ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਦੌਸਾ ਜ਼ਿਲ੍ਹੇ ਦੇ ਬਾਂਦੀਕੁਈ ਥਾਣਾ ਖੇਤਰ ਦੇ ਪਿੰਡ ਨੰਦੇਰਾ ਦੀ ਹੈ। ਸ਼ੁੱਕਰਵਾਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿੱਚ ਤਕਰਾਰ ਹੋ ਗਈ। ਇਸ ਉਤੇ ਆਸਪਾਸ ਦੇ ਲੋਕਾਂ ਨੇ ਸਮਝਾ ਕੇ ਮਾਮਲਾ ਸ਼ਾਂਤ ਕਰਵਾਇਆ। ਇਸ ਤੋਂ ਬਾਅਦ ਦੋਵੇਂ ਧਿਰਾਂ ਦੇ ਬੰਦੇ ਆਪੋ-ਆਪਣੇ ਕਾਰੋਬਾਰ ਉਤੇ ਚਲੇ ਗਏ। ਪਰ ਪਿੱਛੇ ਤੋਂ ਦੋਵਾਂ ਧਿਰਾਂ ਦੀਆਂ ਔਰਤਾਂ ਵਿਚਕਾਰ ਇਕ ਵਾਰ ਫਿਰ ਲੜਾਈ ਹੋ ਗਈ।

ਝਗੜੇ ਦੌਰਾਨ 7 ਮਹੀਨਿਆਂ ਦੀ ਮਾਸੂਮ ਗੌਰੀ ਆਪਣੀ ਦਾਦੀ ਕਮਲਾ ਦੇਵੀ ਦੀ ਗੋਦ ਵਿੱਚ ਸੀ। ਦੇਖਦੇ ਹੀ ਦੇਖਦੇ ਦੋਵਾਂ ਧਿਰਾਂ ਵਿਚਾਲੇ ਜ਼ੁਬਾਨੀ ਲੜਾਈ ਹੱਥੋਪਾਈ 'ਚ ਬਦਲ ਗਈ। ਇਸ ਦੌਰਾਨ ਕਿਸੇ ਨੇ ਦਾਦੀ ਕਮਲਾ ਦੇਵੀ ਨੂੰ ਧੱਕਾ ਮਾਰ ਦਿੱਤਾ। ਇਸ ਕਾਰਨ ਬੱਚੀ ਗੌਰੀ ਜ਼ਮੀਨ ਉਤੇ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ ਉਤੇ ਪਹੁੰਚੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਝਗੜੇ 'ਚ ਜ਼ਖ਼ਮੀ ਕਮਲੀ ਦੇਵੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ।

ਇਸ ਸਬੰਧੀ ਪੀੜਤ ਧਿਰ ਨੇ ਦੂਸਰੀ ਧਿਰ ਖਿਲਾਫ ਕਤਲ ਦਾ ਮਾਮਲਾ ਦਰਜ ਕਰਵਾ ਦਿੱਤਾ ਹੈ। ਹੁਣ ਥਾਣਾ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਲੜਕੀ ਝਗੜੇ 'ਚ ਡਿੱਗ ਗਈ ਜਾਂ ਕਿਸੇ ਨੇ ਸੁੱਟ ਦਿੱਤੀ। ਫਿਲਹਾਲ ਇਸ ਮਾਮਲੇ 'ਚ ਪੁਲਿਸ ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ। ਇਸ ਦੇ ਨਾਲ ਹੀ ਮਾਸੂਮ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਅਜੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement