
40 ਦੇ ਕਰੀਬ ਲੋਕ ਹੋਏ ਗੰਭੀਰ ਜ਼ਖ਼ਮੀ, ਰਾਹਤ ਬਚਾਅ ਕਾਰਜ ਜਾਰੀ
ਰੀਵਾ : ਮੱਧ ਪ੍ਰਦੇਸ਼ ਦੇ ਰੀਵਾ ਨੇੜੇ ਨੈਸ਼ਨਲ ਹਾਈਵੇ-30 'ਤੇ ਇੱਕ ਭਿਆਨਕ ਬੱਸ ਹਾਦਸਾ ਵਾਪਰਿਆ। ਸੋਹਾਗੀ ਪਹਾੜੀ ਤੋਂ ਉਤਰਦੇ ਸਮੇਂ ਬੱਸ ਅੱਗੇ ਜਾ ਰਹੇ ਟਰਾਲੇ ਨਾਲ ਟਕਰਾ ਗਈ। ਇਸ ਹਾਦਸੇ 'ਚ 14 ਲੋਕਾਂ ਦੀ ਮੌਤ ਹੋ ਗਈ ਅਤੇ 40 ਦੇ ਕਰੀਬ ਯਾਤਰੀ ਜ਼ਖਮੀ ਹੋਏ ਹਨ। ਸੋਹਾਗੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਬੱਸ 'ਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ। ਗੰਭੀਰ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਪੁਲਿਸ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਪਹਾੜੀ ਦੀ ਘਾਟੀ 'ਚ ਵਾਪਰਿਆ। ਬੱਸ ਹੈਦਰਾਬਾਦ ਤੋਂ ਰੀਵਾ ਦੇ ਰਸਤੇ ਗੋਰਖਪੁਰ ਜਾ ਰਹੀ ਸੀ। ਪਹਾੜੀ ਤੋਂ ਉਤਰਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਕੈਬਿਨ 'ਚ 3-4 ਲੋਕ ਵੀ ਫਸੇ ਹੋਏ ਹਨ।
ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬੱਸ ਹੈਦਰਾਬਾਦ ਤੋਂ ਗੋਰਖਪੁਰ ਜਾ ਰਹੀ ਸੀ। ਜ਼ਖਮੀਆਂ 'ਚ ਜ਼ਿਆਦਾਤਰ ਮਜ਼ਦੂਰ ਹਨ। ਹਰ ਕੋਈ ਦੀਵਾਲੀ ਮਨਾਉਣ ਲਈ ਆਪਣੇ ਘਰ ਜਾ ਰਹੇ ਸਨ। ਰਾਤ 1 ਵਜੇ ਤੱਕ 55 ਲੋਕ ਟਯੋਨਥਾਰ ਹਸਪਤਾਲ ਪਹੁੰਚ ਚੁੱਕੇ ਸਨ।