
ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ
ਮੁਲਜ਼ਮਾਂ ਨੂੰ ਫੜ੍ਹਨ ਲਈ ਕੀਤੀ ਜਾ ਰਹੀ ਛਾਪੇਮਾਰੀ
ਝਾਰਖੰਡ :ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ ਦੇ ਚਾਈਬਾਸਾ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ ਜਿਥੇ ਇੱਕ 26 ਸਾਲਾ ਸਾਫਟਵੇਅਰ ਇੰਜੀਨੀਅਰ ਲੜਕੀ ਨਾਲ 10 ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ। ਘਟਨਾ ਵੀਰਵਾਰ ਨੂੰ ਵਾਪਰੀ। ਪੁਲਿਸ ਨੇ ਦੱਸਿਆ ਕਿ ਪੀੜਤ ਇੱਕ ਨਾਮੀ ਆਈਟੀ ਕੰਪਨੀ ਵਿੱਚ ਕੰਮ ਕਰਦੀ ਹੈ।
ਪੁਲਿਸ ਨੇ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਚਾਈਬਾਸਾ ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਉਹ 20 ਅਕਤੂਬਰ ਦੀ ਸ਼ਾਮ ਨੂੰ ਆਪਣੇ ਦੋਸਤ ਨਾਲ ਘਰੋਂ ਬਾਹਰ ਗਈ ਸੀ। ਉਹ ਸੜਕ ਕਿਨਾਰੇ ਗੱਲਾਂ ਕਰ ਰਹੇ ਸਨ ਕਿ ਇਸੇ ਦੌਰਾਨ 8-10 ਵਿਅਕਤੀ ਆਏ ਅਤੇ ਪਹਿਲਾਂ ਉਨ੍ਹਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਇਸ ਤੋਂ ਬਾਅਦ ਉਹ ਉਸ ਨੂੰ ਜ਼ਬਰਦਸਤੀ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਏ ਜਿਥੇ ਉਸ ਨਾਲ ਬਲਾਤਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।