ਸਿਆਚਿਨ ਵਿਚ ਡਿਊਟੀ ਦੌਰਾਨ ਮਹਾਰਾਸ਼ਟਰ ਦੇ ਅਗਨੀਵੀਰ ਦੀ ਮੌਤ 
Published : Oct 22, 2023, 2:45 pm IST
Updated : Oct 22, 2023, 2:45 pm IST
SHARE ARTICLE
Death of Agniveer of Maharashtra during duty in Siachen
Death of Agniveer of Maharashtra during duty in Siachen

ਗਾਵਤੇ ਅਕਸ਼ੈ ਲਕਸ਼ਮਣ ਦੀ ਮੌਤ ਦੇ ਕਾਰਨਾਂ ਦਾ ਅਜੇ ਨਹੀਂ ਲੱਗਿਆ ਪਤਾ   

ਨਵੀਂ ਦਿੱਲੀ - ਸਿਆਚਿਨ ਵਿਚ ਡਿਊਟੀ ਦੌਰਾਨ ਇਕ ਅਗਨੀਵੀਰ ਦੀ ਮੌਤ ਹੋ ਗਈ। ਫੌਜ ਦੇ ਲੇਹ ਸਥਿਤ 'ਫਾਇਰ ਐਂਡ ਫਿਊਰੀ ਕੋਰ' ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਸੈਨਾ ਮੁਖੀ ਜਨਰਲ ਮਨੋਜ ਪਾਂਡੇ ਅਤੇ ਫੋਰਸ ਦੇ ਸਾਰੇ ਰੈਂਕਾਂ ਨੇ ਮਹਾਰਾਸ਼ਟਰ ਦੇ ਅਗਨੀਵੀਰ ਗਾਵਤੇ ਅਕਸ਼ੈ ਲਕਸ਼ਮਣ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।
ਸਿਆਚਿਨ ਗਲੇਸ਼ੀਅਰ, ਕਾਰਾਕੋਰਮ ਪਰਬਤ ਲੜੀ ਵਿਚ ਲਗਭਗ 20,000 ਫੁੱਟ ਦੀ ਉਚਾਈ 'ਤੇ ਸਥਿਤ ਹੈ

ਇਸ ਨੂੰ ਦੁਨੀਆ ਦੇ ਸਭ ਤੋਂ ਉੱਚੇ ਫੌਜੀ ਖੇਤਰ ਵਜੋਂ ਜਾਣਿਆ ਜਾਂਦਾ ਹੈ ਜਿੱਥੇ ਸੈਨਿਕਾਂ ਨੂੰ ਬਹੁਤ ਜ਼ਿਆਦਾ ਠੰਡ ਅਤੇ ਤੇਜ਼ ਹਵਾਵਾਂ ਨਾਲ ਲੜਨਾ ਪੈਂਦਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲਕਸ਼ਮਣ ਦੀ ਮੌਤ ਦਾ ਕਾਰਨ ਕੀ ਹੈ। ਫਾਇਰ ਐਂਡ ਫਿਊਰੀ ਕੋਰ' ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement