ਭਾਰਤ-ਕੈਨੇਡਾ ਸਬੰਧ ਮੁਸ਼ਕਲ ਦੌਰ ’ਚੋਂ ਲੰਘ ਰਹੇ ਹਨ: ਜੈਸ਼ੰਕਰ
Published : Oct 22, 2023, 9:28 pm IST
Updated : Oct 22, 2023, 9:28 pm IST
SHARE ARTICLE
S. Jaishankar
S. Jaishankar

ਕਿਹਾ, ਕੈਨੇਡਾ ’ਚ ਭਾਰਤੀ ਸਫ਼ੀਰਾਂ ਦੀ ਸੁਰੱਖਿਆ ਬਿਹਤਰ ਹੋਈ ਹੈ ਤਾਂ ਕੈਨੇਡਾ ਦੇ ਲੋਕਾਂ ਨੂੰ ਵੀਜ਼ਾ ਜਾਰੀ ਕਰਨਾ ਮੁੜ ਸ਼ੁਰੂ ਕਰ ਸਕਦਾ ਹੈ ਭਾਰਤ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਨਵੀਂ ਦਿੱਲੀ ਨੇ ਭਾਰਤੀ ਮਾਮਲਿਆਂ ’ਚ ਕੈਨੇਡਾ ਦੇ ਮੁਲਾਜ਼ਮਾਂ ਵਲੋਂ ਦਖਲਅੰਦਾਜ਼ੀ ਦੀਆਂ ਚਿੰਤਾਵਾਂ ਦੇ ਮੱਦੇਨਜ਼ਰ ਦੇਸ਼ ’ਚ ਕੈਨੇਡਾ ਦੀ ਕੂਟਨੀਤਕ ਮੌਜੂਦਗੀ ’ਚ ਬਰਾਬਰੀ ਦਾ ਪ੍ਰਬੰਧ ਲਾਗੂ ਕੀਤਾ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਇਹ ਵੀ ਕਿਹਾ ਕਿ ਜੇਕਰ ਕੈਨੇਡਾ ’ਚ ਭਾਰਤੀ ਸਫ਼ੀਰਾਂ ਦੀ ਸੁਰੱਖਿਆ ਬਿਹਤਰ ਹੁੰਦੀ ਹੈ ਤਾਂ ਭਾਰਤ ਕੈਨੇਡਾ ਦੇ ਲੋਕਾਂ ਨੂੰ ਵੀਜ਼ਾ ਜਾਰੀ ਕਰਨਾ ਮੁੜ ਸ਼ੁਰੂ ਕਰ ਸਕਦਾ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਪਿਛਲੇ ਮਹੀਨੇ ਜੂਨ ’ਚ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ’ਚ ਭਾਰਤੀ ਏਜੰਟਾਂ ਦੀ ‘ਸੰਭਾਵਤ’ ਸ਼ਮੂਲੀਅਤ ਦੇ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ’ਚ ਤਣਾਅ ਆ ਗਿਆ ਹੈ। ਟਰੂਡੋ ਦੇ ਦੋਸ਼ਾਂ ਤੋਂ ਕੁਝ ਦਿਨ ਬਾਅਦ, ਭਾਰਤ ਨੇ ਐਲਾਨ ਕੀਤਾ ਕਿ ਉਹ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨਾ ਅਸਥਾਈ ਤੌਰ ’ਤੇ ਮੁਅੱਤਲ ਕਰ ਦੇਵੇਗਾ ਅਤੇ ਓਟਾਵਾ ਨੂੰ ਭਾਰਤ ’ਚ ਅਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕਿਹਾ ਹੈ।

ਇਕ ਸਮਾਗਮ ’ਚ ਭਾਰਤ-ਕੈਨੇਡਾ ਸਬੰਧਾਂ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਜੈਸ਼ੰਕਰ ਨੇ ਕਿਹਾ, ‘‘ਜੇਕਰ ਅਸੀਂ ਕੈਨੇਡਾ ’ਚ ਅਪਣੇ ਸਫ਼ੀਰਾਂ ਦੀ ਸੁਰੱਖਿਆ ’ਚ ਬਿਹਤਰੀ ਵੇਖਦੇ ਹਾਂ, ਤਾਂ ਅਸੀਂ ਉੱਥੇ ਵੀਜ਼ਾ ਜਾਰੀ ਕਰਨਾ ਮੁੜ ਸ਼ੁਰੂ ਕਰਨਾ ਚਾਹਾਂਗੇ।’’ ਭਾਰਤ ’ਚ ਕੈਨੇਡਾ ਦੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਬਾਰੇ, ਉਨ੍ਹਾਂ ਕਿਹਾ ਕਿ ਡਿਪਲੋਮੈਟਿਕ ਸੰਬੰਧਾਂ ਬਾਰੇ ਵੀਏਨਾ ਕਨਵੈਨਸ਼ਨ ’ਚ ਕੂਟਨੀਤਕ ਸਮਾਨਤਾ ਪ੍ਰਦਾਨ ਕੀਤੀ ਗਈ ਹੈ।

ਜੈਸ਼ੰਕਰ ਨੇ ਕਿਹਾ, ‘‘ਵਿਏਨਾ ਸੰਧੀ ਰਾਹੀਂ ਸਮਾਨਤਾ ਪ੍ਰਦਾਨ ਕੀਤੀ ਗਈ ਹੈ, ਜੋ ਕਿ ਇਸ ’ਤੇ ਸੰਬੰਧਿਤ ਕੌਮਾਂਤਰੀ ਨਿਯਮ ਹੈ। ਸਾਡੇ ਕੇਸ ’ਚ ਅਸੀਂ ਬਰਾਬਰੀ ਦੀ ਮੰਗ ਕੀਤੀ ਕਿਉਂਕਿ ਸਾਨੂੰ ਕੈਨੇਡੀਅਨ ਕਰਮਚਾਰੀਆਂ ਵਲੋਂ ਸਾਡੇ ਮਾਮਲਿਆਂ ’ਚ ਲਗਾਤਾਰ ਦਖਲਅੰਦਾਜ਼ੀ ਬਾਰੇ ਚਿੰਤਾ ਸੀ।’’ ਕੈਨੇਡਾ ਨੇ ਪਹਿਲਾਂ ਹੀ ਭਾਰਤ ਤੋਂ ਅਪਣੇ 41 ਸਫ਼ੀਰਾਂ ਨੂੰ ਵਾਪਸ ਬੁਲਾ ਲਿਆ ਹੈ।

ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਵੀਰਵਾਰ ਨੂੰ ਭਾਰਤ ਤੋਂ ਸਫ਼ੀਰਾਂ ਨੂੰ ਵਾਪਸ ਬੁਲਾਉਣ ਦਾ ਐਲਾਨ ਕਰਦੇ ਹੋਏ ਭਾਰਤ ਦੇ ਇਸ ਕਦਮ ਨੂੰ ‘‘ਅੰਤਰਰਾਸ਼ਟਰੀ ਕਾਨੂੰਨ ਦੇ ਉਲਟ ਅਤੇ ਡਿਪਲੋਮੈਟਿਕ ਸੰਬੰਧਾਂ ’ਤੇ ਜੇਨੇਵਾ ਸੰਧੀ ਦੀ ਸਪੱਸ਼ਟ ਉਲੰਘਣਾ ਦਸਿਆ।’’ ਭਾਰਤ ਇਸ ਦੋਸ਼ ਨੂੰ ਪਹਿਲਾਂ ਹੀ ਰੱਦ ਕਰ ਚੁਕਾ ਹੈ। ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਮੁਸ਼ਕਿਲ ਦੌਰ ’ਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਕੈਨੇਡੀਅਨ ਸਿਆਸਤ ਦੇ ਕੁਝ ਹਿੱਸਿਆਂ ਨਾਲ ਸਮੱਸਿਆ ਹੈ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement