Bulandshahr News : ਬੁਲੰਦਸ਼ਹਿਰ 'ਚ ਵੱਡਾ ਹਾਦਸਾ, ਸਿਲੰਡਰ ਫਟਣ ਨਾਲ ਮਕਾਨ ਹੋਇਆ ਢਹਿ ਢੇਰੀ, ਇੱਕੋ ਪਰਿਵਾਰ ਦੇ 6 ਜੀਆਂ ਦੀ ਹੋਈ ਮੌਤ

By : BALJINDERK

Published : Oct 22, 2024, 1:22 pm IST
Updated : Oct 22, 2024, 1:22 pm IST
SHARE ARTICLE
ਬਚਾਅ ਕਾਰਜ ’ਚ ਲੱਗੀ ਟੀਮ
ਬਚਾਅ ਕਾਰਜ ’ਚ ਲੱਗੀ ਟੀਮ

Bulandshahr News : ਸਿਲੰਡਰ ਸੈਟ ਨਾ ਲੱਗਣ ਕਾਰਨ ਅਚਾਨਕ ਫਟ ਗਿਆ

Bulandshahr News :ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ 'ਚ ਅਚਾਨਕ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਹੁਣ ਤੱਕ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੋਮਵਾਰ ਰਾਤ 8 ਵਜੇ ਆਕਸੀਜਨ ਸਿਲੰਡਰ ਫਟ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਦੋ ਮੰਜ਼ਿਲਾ ਮਕਾਨ ਢਹਿ ਗਿਆ।

ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਹਾਦਸਾ ਆਸ਼ਾਪੁਰੀ ਕਲੋਨੀ ਗੁਲਾਵਤੀ ਰੋਡ ਸਿਕੰਦਰਾਬਾਦ ਵਿੱਚ ਵਾਪਰਿਆ।

ਬੁਲੰਦਸ਼ਹਿਰ ਹਾਦਸੇ 'ਤੇ ਡੀਐੱਮ ਸੀਪੀ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸਿਲੰਡਰ ਫਟਣ ਕਾਰਨ ਸ਼ਟਰਰ ਦਾ ਕੰਮ ਕਰਨ ਵਾਲੇ ਰਿਆਜ਼ੂਦੀਨ ਦਾ ਘਰ ਜ਼ਮੀਨ 'ਤੇ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ 'ਚ 17 ਤੋਂ 18 ਲੋਕ ਰਹਿ ਰਹੇ ਹਨ, ਜਿਨ੍ਹਾਂ 'ਚੋਂ 8 ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ।

ਦੋ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੇਰ ਰਾਤ ਫਾਇਰ ਬ੍ਰਿਗੇਡ ਅਤੇ ਐਸਡੀਆਰਐਫ ਦੇ ਕਰਮਚਾਰੀ ਮਲਬੇ ਹੇਠ ਦੱਬੇ 17 ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਸਨ। ਡੀਐਮ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਪਰਿਵਾਰ ਦੇ 10 ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਦਰਅਸਲ, ਆਸ਼ਾਪੁਰੀ ਕਲੋਨੀ, ਗੁਲਾਵਥੀ ਰੋਡ ਵਾਸੀ ਰਾਜੂਦੀਨ ਪਤਨੀ ਰੁਖਸਾਨਾ ਦੀ ਸਿਹਤ ਠੀਕ ਨਹੀਂ ਸੀ। ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਸੋਮਵਾਰ ਸ਼ਾਮ ਨੂੰ ਹਸਪਤਾਲ ਤੋਂ ਘਰ ਭੇਜ ਦਿੱਤਾ ਗਿਆ। ਘਰ ਆਉਣ ਤੋਂ ਬਾਅਦ ਰੁਖਸਾਨਾ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਇਸ 'ਤੇ ਪਰਿਵਾਰਕ ਮੈਂਬਰਾਂ ਨੇ ਘਰ 'ਚ ਸਿਲੰਡਰ ਤੋਂ ਆਕਸੀਜਨ ਸਪਲਾਈ ਕਰਨੀ ਸ਼ੁਰੂ ਕਰ ਦਿੱਤੀ। ਸਿਲੰਡਰ ਸੈਟ ਨਹੀਂ ਹੋਇਆ ਅਤੇ ਅਚਾਨਕ ਸਿਲੰਡਰ ਫਟ ਗਿਆ।

ਸਵੇਰੇ ਪੋਸਟਮਾਰਟਮ ਤੋਂ ਬਾਅਦ ਸਾਰੀਆਂ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ। ਲਾਸ਼ਾਂ ਦੇਖ ਕੇ ਪਰਿਵਾਰ 'ਚ ਮਾਤਮ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ ਅਤੇ ਰੋ ਰਹੇ ਹਨ। ਸ਼ਾਮ ਤੱਕ ਸਾਰੀਆਂ ਲਾਸ਼ਾਂ ਨੂੰ ਅੰਤਿਮ ਸੰਸਕਾਰ ਕਰ ਦਿੱਤਾ ਜਾਵੇਗਾ।

(For more news apart from  Big accident in Bulandshahr, house collapsed due to cylinder burst, 6 members of same family died. News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement