ਮੁੰਬਈ ਹਾਈ ਕੋਰਟ ਨੇ ਵਿਜੇ ਮਾਲਿਆ ਦੀ ਪਟੀਸ਼ਨ ਕੀਤੀ ਖਾਰਿਜ
Published : Nov 22, 2018, 5:22 pm IST
Updated : Nov 22, 2018, 5:22 pm IST
SHARE ARTICLE
Vijay Mallya
Vijay Mallya

ਮੁੰਬਈ ਹਾਈ ਕੋਰਟ ਨੇ ਵੀਰਵਾਰ ਨੂੰ ਵਿਜੇ ਮਾਲਿਆ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿਤਾ ਜਿਸ 'ਚ ਉਸ ਨੂੰ ਭਗੌੜਾ ਆਰਥਿਕ ਮੁਲਜ਼ਮ ਐਲਾਨ ਕਰਨ ਤੇ ਉਸ ...

ਮੁੰਬਈ (ਭਾਸ਼ਾ): ਮੁੰਬਈ ਹਾਈ ਕੋਰਟ ਨੇ ਵੀਰਵਾਰ ਨੂੰ ਵਿਜੇ ਮਾਲਿਆ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿਤਾ ਜਿਸ 'ਚ ਉਸ ਨੂੰ ਭਗੌੜਾ ਆਰਥਿਕ ਮੁਲਜ਼ਮ ਐਲਾਨ ਕਰਨ ਤੇ ਉਸ ਦੀ ਜਾਇਦਾਦ ਜ਼ਬਤ ਕਰਨ ਦੀ ਈਡੀ ਦੀ ਅਪੀਲ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਈਡੀ ਨੇ ਵਿਸ਼ੇਸ਼ ਪੀਐਮਐਲਏ ਅਦਾਲਤ ਸਾਹਮਣੇ ਇਕ ਪਟੀਸ਼ਨ ਦਾਇਰ ਕਰਕੇ ਮਾਲਿਆ ਨੂੰ ਭਗੌੜਾ ਆਰਥਿਕ ਮੁਲਜ਼ਮ ਕਾਨੂੰਨ, 2018 ਦੇ ਤਹਿਤ 'ਭਗੌੜਾ' ਐਲਾਨ ਕਰਨ ਦੀ ਅਪੀਲ ਕੀਤੀ ਸੀ। 

Vijay Mallya Vijay Mallya

ਦੱਸ ਦਈਏ ਕਿ ਕਾਨੂੰਨ ਦੇ ਤਹਿਤ ਕਿਸੇ ਵਿਅਕਤੀ ਦੇ ਇਕ ਵਾਰ ਭਗੌੜਾ ਐਲਾਨ ਹੋਣ ਤੋਂ ਬਾਅਦ ਪ੍ਰੌਸੀਕਿਊਸ਼ਨ ਏਜੰਸੀ ਕੋਲ ਮੁਲਜ਼ਮ ਦੀ ਜਾਇਦਾਦ ਨੂੰ ਜ਼ਬਤ ਕਰਨ ਦੀ ਸ਼ਕਤੀ ਆ ਜਾਂਦੀ ਹੈ। ਮਾਲਿਆ ਨੇ ਹੇਠਲੀ ਅਦਾਲਤ 'ਚ ਅਰਜ਼ੀ ਦਾਖਲ ਕਰਕੇ ਈਡੀ ਦੀ ਪਟੀਸ਼ਨ 'ਤੇ ਸੁਣਵਾਈ 26 ਨਵੰਬਰ ਤਕ ਰੋਕਣ ਦੀ ਅਪੀਲ ਕੀਤੀ ਸੀ।ਦੱਸ ਦਈਏ ਕਿ 26 ਨਵੰਬਰ ਨੂੰ ਪੀਐਮਐਲਏ ਦੇ ਤਹਿਤ ਸੰਚਾਲਿਤ ਅਪੀਲ ਟ੍ਰਿਬਿਊਨਲ ਬੈਂਕਾਂ ਦੇ ਪਰੀਸੰਘ ਵੱਲੋਂ ਉਨ੍ਹਾਂ ਦਾ ਬਕਾਇਆ ਵਾਪਸ ਪਾਉਣ ਲਈ ਦਰਜ ਮਾਮਲਿਆਂ ਦੀ ਸੁਣਵਾਈ ਕਰੇਗੀ।

Mallya Mallya

ਵਿਸ਼ੇਸ਼ ਅਦਾਲਤ ਨੇ 30 ਅਕਤੂਬਰ ਨੂੰ ਮਾਲਿਆ ਦੀ ਅਰਜ਼ੀ ਖਾਰਿਜ ਕੀਤੀ ਸੀ, ਜਿਸ ਤੋਂ ਬਾਅਦ ਸ਼ਰਾਬ ਕਾਰੋਬਾਰੀ ਨੇ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਸੀ। ਮਾਲਿਆ ਦੇ ਵਕੀਲ ਅਮਿਤ ਦੇਸਾਈ ਨੇ ਵੀਰਵਾਰ ਨੂੰ ਜੱਜ ਆਰਐਮ ਸਾਵੰਤ ਤੇ ਜੱਜ ਵੀਕੇ ਜਾਧਵ ਦੀ ਬੈਂਚ ਨੂੰ ਕਿਹਾ ਕਿ ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਕਾਰਵਾਈ ਤੋਂ ਬੱਚਣ ਦੀਆਂ ਕੋਸ਼ਿਸ਼ਾਂ ਨਹੀਂ ਮੰਨਣੀਆਂ ਚਾਹੀਦੀਆਂ ਹਨ।

Mumbay Supreme Court Dismisses appeal

ਦੇਸਾਈ ਨੇ ਕਿਹਾ ਕਿ ਅਸੀਂ ਵੀ ਬਕਾਇਆ ਚੁਕਾਉਣ ਨੂੰ ਲੈ ਕੇ ਪ੍ਰੇਸ਼ਾਨ ਹਾਂ ਤੇ ਦੇਖਣਾ ਚਾਹੁੰਦੇ ਹਾਂ ਕਿ ਕਰਜ਼ ਦੇਣ ਵਾਲਿਆਂ ਨੂੰ ਉਨ੍ਹਾਂ ਦਾ ਬਕਾਇਆ ਵਾਪਸ ਮਿਲੇ। ਅਸੀਂ ਸਿਰਫ ਇੰਨਾ ਚਾਹੁੰਦੇ ਹਾਂ ਕਿ ਈਡੀ ਵੱਲੋਂ ਜਾਇਦਾਦ ਜ਼ਬਤ ਨਹੀਂ ਹੋਣੀਆਂ ਚਾਹੀਦੀਆਂ ਹਨ ਕਿਉਂਕਿ ਇਹ ਬਕਾਇਆ ਚੁਕਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰੇਗਾ। ਜਦੋਂ ਕਿ ਹਾਈ ਕੋਰਟ ਨੇ ਕਿਹਾ ਕਿ ਉਹ ਕੋਈ ਰਾਹਤ ਦੇਣ ਦੇ ਪੱਖ 'ਚ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement