ਸੰਸਦ 'ਚ ਪਰਾਲੀ 'ਤੇ ਅੰਗਰੇਜ਼ੀ 'ਚ ਚਰਚਾ, ਸਮਝ ਨਾ ਆਉਣ 'ਤੇ ਕਿਸਾਨ ਪਰੇਸ਼ਾਨ
Published : Nov 22, 2019, 3:37 pm IST
Updated : Nov 22, 2019, 3:37 pm IST
SHARE ARTICLE
Discussion on stubble burning in parliament on english
Discussion on stubble burning in parliament on english

ਸਦਨ ਵਿਚ ਪ੍ਰਸ਼ਨਕਾਲ ਦੌਰਾਨ ਸਮਾਜਵਾਦੀ ਪਾਰਟੀ ਦੇ ਰਵੀਪ੍ਰਕਾਸ਼ ਵਰਮਾ...

ਨਵੀਂ ਦਿੱਲੀ: ਰਾਜ ਸਭਾ ਵਿਚ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਇਕ ਮੈਂਬਰ ਨੇ ਇਕ ਦਿਲਚਸਪ ਗੱਲ ਵੱਲ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਪ੍ਰਦੂਸ਼ਣ ਅਤੇ ਪਰਾਲੀ ਸਾੜੇ ਜਾਣ ਦੇ ਮੁੱਦੇ ਤੇ ਪਿਛਲੇ ਦਿਨਾਂ ਵਿਚ ਸੰਸਦ ਵਿਚ ਚਲ ਰਹੀ ਚਰਚਾ ਅੰਗਰੇਜ਼ੀ ਵਿਚ ਹੋ ਰਹੀ ਹੈ। ਇਸ ਨੂੰ ਸੁਣ ਕੇ ਦਿੱਲੀ ਦੇ ਆਸ-ਪਾਸ ਦੇ ਰਾਜਾਂ ਦੇ ਕਿਸਾਨਾਂ ਨੂੰ ਇਹ ਨਹੀਂ ਸਮਝ ਆ ਰਿਹਾ ਕਿ ਇਸ ਵਚ ਉਹਨਾਂ ਤੇ ਆਰੋਪ ਲਗਾਇਆ ਜਾ ਰਿਹਾ ਹੈ ਜਾਂ ਉਹਨਾਂ ਨੂੰ ਸ਼ਾਬਾਸ਼ੀ ਦਿੱਤੀ ਜਾ ਰਹੀ ਹੈ।

PhotoPhoto ਸੰਸਦ ਦੇ ਉਚ ਸਦਨ ਰਾਜ ਸਭ ਵਿਚ ਪ੍ਰਸ਼ਨਕਾਲ ਦੌਰਾਨ ਭਾਜਪਾ ਦੇ ਮੈਂਬਰ ਲੈਫਟੀਨੈਂਟ ਜਨਰਲ ਡੀਪੀ ਵਤਸ ਨੇ ਜਦੋਂ ਪੂਰਕ ਪ੍ਰਸ਼ਨ ਪੁੱਛਦੇ ਸਮੇਂ ਇਹ ਗੱਲ ਕਹੀ ਤਾਂ ਸਦਨ ਵਿਚ ਬੈਠੇ ਮੈਂਬਰਾਂ ਦੇ ਚਿਹਰਿਆਂ ਤੇ ਮੁਸਕਾਨ ਆ ਗਈ। ਵਤਸ ਨੇ ਪੰਜਾਬ ਅਤੇ ਹਰਿਆਣਾ ਵਰਗੇ ਰਾਜਾਂ ਵਿਚ ਕਿਸਾਨਾਂ ਦੁਆਰਾ ਤੂੜੀ ਅਤੇ ਪਰਾਲੀ ਦੇ ਪ੍ਰਬੰਧ ਨਾਲ ਜੁੜੇ ਮੁੱਦਿਆਂ ’ਤੇ ਪੂਰਕ ਪ੍ਰਸ਼ਨ ਪੁਛਦੇ ਹੋਏ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਪੰਜਾਬ, ਹਰਿਆਣਾ ਆਦਿ ਰਾਜਾਂ ਵਿਚ ਤੂੜੀ ਸਾੜਨ ਦੇ ਵਿਸ਼ੇ ’ਤੇ ਸੰਸਦ ਵਿਚ ਪਿਛਲੇ ਦੋ ਦਿਨਾਂ ਤੋਂ ਚਰਚਾ ਹੋਈ ਹੈ।

Do not burn strawStraw ਇਹ ਚਰਚਾ ਅੰਗਰੇਜ਼ੀ ਵਿਚ ਹੋਈ ਹੈ। ਇਸ ਲਈ ਇਹਨਾਂ ਰਾਜਾਂ ਦੇ ਹਿੰਦੀ ਅਤੇ ਪੰਜਾਬੀ ਭਾਸ਼ੀ ਕਿਸਾਨਾਂ ਨੂੰ ਸਮਝ ਨਹੀਂ ਆ ਰਿਹਾ ਕਿ ਉਹਨਾਂ ’ਤੇ ਆਰੋਪ ਲਗਾਇਆ ਜਾ ਰਿਹਾ ਹੈ ਜਾਂ ਉਹਨਾਂ ਦੀ ਤਾਰੀਫ ਕੀਤੀ ਜਾ ਰਹੀ ਹੈ। ਸਦਨ ਵਿਚ ਪ੍ਰਸ਼ਨਕਾਲ ਦੌਰਾਨ ਸਮਾਜਵਾਦੀ ਪਾਰਟੀ ਦੇ ਰਵੀਪ੍ਰਕਾਸ਼ ਵਰਮਾ ਨੇ ਪੂਰਕ ਪ੍ਰਸ਼ਨ ਪੁੱਛਦੇ ਸਮੇਂ ਇਸ ਗੱਲ ਤੇ ਚਿੰਤਾ ਜਤਾਈ ਹੈ ਕਿ ਦੇਸ਼ ਲਈ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ਕਰ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।

StrawStrawਉਹਨਾਂ ਕਿਹਾ ਕਿ ਇਹ ਬਹੁਤ ਚਿੰਤਾਜਨਕ ਮਾਮਲਾ ਹੈ ਅਤੇ ਕਿਸਾਨਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਣਾ ਚਾਹੀਦਾ। ਹਾਲਾਂਕਿ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਇਸ ਪ੍ਰਸ਼ਨ ਦੇ ਜਵਾਬ ਵਿਚ ਇਹ ਕਹਿ ਕਿ ਪੱਲਾ ਝਾੜ ਲਿਆ ਕਿ ਇਹ ਰਾਜ ਦਾ ਵਿਸ਼ਾ ਹੈ ਅਤੇ ਇਸ ਤੇ ਕੇਂਦਰ ਕੁੱਝ ਨਹੀਂ ਕਰ ਸਕਦਾ। ਬਾਅਦ ਵਿਚ, ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਤ੍ਰਿਣਮੂਲ ਕਾਂਗਰਸ ਦੇ ਮੈਂਬਰ ਅਤੇ ਸੀਨੀਅਰ ਵਕੀਲ ਸੁਚੇਂਦੁ ਸ਼ੇਖਰ ਰਾਏ ਤੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਕੀ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਕਰਨ ਲਈ ਕੋਈ ਨਿਰਦੇਸ਼ ਦਿੱਤਾ ਹੈ?

ਇਸ 'ਤੇ ਰਾਏ ਨੇ ਆਪਣਾ ਸਿਰ ਹਿਲਾਇਆ ਅਤੇ ਸਹਿਮਤੀ ਜਤਾਈ। ਇਸ 'ਤੇ ਨਾਇਡੂ ਨੇ ਕਿਹਾ ਕਿ ਫਿਰ ਇਹ ਇਕ ਗੰਭੀਰ ਮੁੱਦਾ ਹੈ। ਸਪਾ ਦੇ ਪ੍ਰੋਫੈਸਰ ਰਾਮ ਗੋਪਾਲ ਯਾਦਵ ਨੇ ਸਦਨ ਵਿਚ ਚੇਅਰਮੈਨ ਨੂੰ ਇਸ ਮੁੱਦੇ ’ਤੇ ਵਿਚਾਰ ਵਟਾਂਦਰੇ ਦਾ ਸੁਝਾਅ ਦਿੱਤਾ, ਪਰ ਨਾਇਡੂ ਨੇ ਕਿਹਾ ਕਿ ਕਿਉਂਕਿ ਇਸ ਮਾਮਲੇ ਵਿਚ ਸਰਵਉੱਚ ਅਦਾਲਤ ਦਾ ਫੈਸਲਾ ਆਇਆ ਹੈ, ਇਸ ਲਈ ਇਸ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਪਏਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement