'ਸਿੱਖਾਂ ਵਿਰੁਧ ਪਾਕਿ ਕੱਟੜਵਾਦੀ ਨੇ ਜ਼ਹਿਰ ਉੁਗਲਿਆ, ਰਿਜ਼ਵੀ ਵਿਰੁਧ ਇਮਰਾਨ ਖ਼ਾਨ ਤੁਰਤ ਕਾਰਵਾਈ ਕਰਨ'
Published : Nov 22, 2019, 8:41 am IST
Updated : Nov 22, 2019, 8:41 am IST
SHARE ARTICLE
Manjinder Singh Sirsa and others
Manjinder Singh Sirsa and others

ਦਿੱਲੀ ਕਮੇਟੀ ਨੇ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖ ਕੇ ਮਾਮਲਾ ਪਾਕਿ ਕੋਲ ਚੁਕਣ ਲਈ ਕਿਹਾ

ਨਵੀਂ ਦਿੱਲੀ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਪਾਕਸਿਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਦੇ ਧਾਰਮਕ ਆਗੂ ਅਲਾਮਾ ਖਾਦਿਮ ਰਿਜ਼ਵੀ ਜਿਸ ਨੇ ਗੁਰੂ ਨਾਨਕ ਦੇਵ ਜੀ ਅਤੇ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਵਿਰੁਧ ਅਪਸ਼ਬਦ ਬੋਲ ਕੇ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਵਿਰੁਧ ਤੁਰਤ ਕਾਰਵਾਈ ਕੀਤੀ ਜਾਵੇ।

kartarpur Sahib kartarpur Sahib

ਇਕ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਹੋਰਨਾਂ ਅਹੁਦੇਦਾਰਾਂ ਨੇ ਕਿਹਾ ਕਿ ਅਲਾਮਾ ਖਾਦਿਮ ਹੁਸੈਨ ਰਿਜ਼ਵੀ ਦੇ ਗੁਸਤਾਖ਼ ਭਾਸ਼ਣ ਕਾਰਨ ਦੁਨੀਆਂ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਰਿਜ਼ਵੀ ਦੀ ਕਾਰਵਾਈ ਨੇ ਲੋਕਾਂ ਦਾ ਧਿਆਨ ਆਕਸ਼ਤ ਕਰਨ ਵਾਸਤੇ ਬਹੁਤ ਨੀਚ ਅਤੇ ਘਟੀਆ ਹਰਕਤ ਕੀਤੀ ਹੈ ਜਿਸ ਨਾਲ ਸਾਡੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।

Imran Khan Imran Khan

ਸ. ਸਿਰਸਾ ਨੇ ਕਿਹਾ ਕਿ ਖਾਦਿਮ ਰਿਜ਼ਵੀ ਵਰਗੇ ਲੋਕ ਵਿਰਸਾਤੀ ਇਮਾਰਤਾਂ ਅਤੇ ਬੁੱਤਾਂ ਨੂੰ ਤੋੜਨ ਵਾਸਤੇ ਲੋਕਾਂ ਨੂੰ ਭੜਕਾਉਂਦੇ ਹਨ ਜਿਵੇਂ ਕਿ ਹਾਲ ਹੀ ਵਿਚ ਲਾਹੌਰ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਹੋਇਆ। ਉਨ੍ਹਾਂ ਨੇ ਇਮਰਾਨ ਖ਼ਾਨ ਨੂੰ ਅਪੀਲ ਕੀਤੀ ਹੈ ਕਿ ਉਹ ਤੁਰਤ ਖਾਦਿਮ ਰਿਜ਼ਵੀ ਵਿਰੁਧ ਕਾਰਵਾਈ ਕਰਨ ਦੇ ਹੁਕਮ ਜਾਰੀ ਕਰਨ ਅਤੇ ਕਿਹਾ ਕਿ ਉਸ ਦੇ ਨਫ਼ਰਤ ਦੇ ਪ੍ਰਚਾਰਕਾਂ ਪੁਲਿਸ ਕਾਰਵਾਈ ਨਾਲ ਹੀ ਵਿਸ਼ਵ ਨੂੰ ਪਤਾ ਲੱਗੇਗਾ ਕਿ ਪਾਕਿਸਤਾਨ ਫ਼ਿਰਕੂ ਸਦਭਾਵਨਾ ਤੇ ਵਿਸ਼ਵ ਸ਼ਾਂਤੀ ਵਿਚ ਵਿਸ਼ਵਾਸ ਕਰਦਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement