
ਅਮਲਾ ਮੰਤਰਾਲੇ ਨੇ 57 ਅਫਸਰ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਪੁਸ਼ਟੀ ਕੀਤੀ ਹੈ
ਦੇਹਰਾਦੂਨ : ਕੋਰੋਨਾ ਦੀ ਗਿਣਤੀ ਹੁਣ ਮੁੜ ਲਗਾਤਾਰ ਵੱਧ ਰਹੀ ਹੈ। ਇਸ ਨਾਲ ਅੱਜ ਤਾਜਾ ਮਾਮਲਾ ਦੇਹਰਾਦੂਨ ਤੋਂ ਸਾਹਮਣੇ ਆਇਆ ਹੈ। ਇੱਥੇ ਮਸੂਰੀ ਸਥਿਤ ਆਈਏਐੱਸ ਅਕੈਡਮੀ 'ਚ 57 ਅਫਸਰਾਂ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਨੂੰ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ ਐਡਮਿਨਿਸਟ੍ਰੇਸ਼ਨ 'ਚ ਕੱਲ੍ਹ ਤੋਂ ਲੈ ਕੇ ਹੁਣ ਤਕ 57 ਅਫਸਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਅਮਲਾ ਮੰਤਰਾਲੇ ਨੇ 57 ਅਫਸਰ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾਂਦਾ ਹੈ ਕਿ ਅਕੈਡਮੀ ਪੰਜ ਕੰਟੇਨਮੈਂਟ ਜ਼ੋਨਾਂ 'ਚ ਵੰਡੀ ਗਈ ਹੈ ਤੇ ਇਸ ਨੂੰ ਅਗਲੇ ਹੁਕਮਾਂ ਤਕ ਬੰਦ ਕਰ ਦਿੱਤਾ ਗਿਆ ਹੈ।