
ਭਾਰਤ 'ਚ 91 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ।
ਨਵੀ ਦਿੱਲੀ: ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੁਨੀਆਂ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਛੇ ਕਰੋੜ ਦੇ ਕਰੀਬ ਪਹੁੰਚ ਗਏ ਹਨ। ਦੁਨੀਆਂ ਦੇ 218 ਦੇਸ਼ਾਂ 'ਚ ਪਿਛਲੇ 24 ਘੰਟੇ 'ਚ ਕੋਰੋਨਾ ਦੇ 5 ਲੱਖ, 71 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 8,889 ਲੋਕਾਂ ਦੀ ਮੌਤ ਵੀ ਹੋਈ ਹੈ। ਸਭ ਤੋਂ ਵੱਧ ਕੇਸ 13 ਨਵੰਬਰ ਨੂੰ ਸੀ ਇਸ ਦਿਨ 6.60 ਲੱਖ ਕੇਸ ਆਏ ਸਨ ਤੇ 19 ਨਵੰਬਰ ਨੂੰ ਸਭ ਤੋਂ ਜ਼ਿਆਦਾ 11,239 ਮਰੀਜ਼ਾਂ ਦੀ ਮੌਤ ਹੋਈ ਸੀ।
ਦੁਨੀਆਂ ਦਾ ਹਾਲ
ਬੀਤੇ ਦਿਨ ਦੁਨੀਆਂ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ 'ਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਸ ਤੋਂ ਬਾਅਦ ਮੈਕਸੀਕੋ, ਇਟਲੀ, ਪੋਲੈਂਡ, ਭਾਰਤ, ਰੂਸ, ਇਰਾਨ, ਬ੍ਰਿਟੇਨ 'ਚ ਮੌਤ ਦੇ ਸਭ ਤੋਂ ਜ਼ਿਆਦਾ ਕੇਸ ਆਏ।
ਵਰਲਡੋਮੀਟਰ ਵੈਬਸਾਈਟ ਦੇ ਮੁਤਾਬਕ, ਦੁਨੀਆਂ 'ਚ ਹੁਣ ਤਕ ਪੰਜ ਕਰੋੜ, 84 ਲੱਖ, 70 ਹਜ਼ਾਰ ਕੋਰੋਨਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਹੁਣ ਤਕ 13 ਲੱਖ, 85 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 4 ਕਰੋੜ, ਚਾਰ ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਇਕ ਕਰੋੜ, 66 ਲੱਖ, 26 ਹਜ਼ਾਰ ਲੋਕ ਅਜੇ ਵੀ ਕੋਰੋਨਾ ਇਨਫੈਕਟਡ ਹਨ। ਜਿੰਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਕੋਰੋਨਾ ਨਾਲ ਪ੍ਰਭਾਵਿਤ ਦੇਸ਼
ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ਾਂ ਦੀ ਲਿਸਟ 'ਚ ਅਮਰੀਕਾ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ। ਭਾਰਤ 'ਚ 91 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ। ਉੱਥੇ ਹੀ ਕੋਰੋਨਾ ਨਾਲ ਤੀਜੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਬ੍ਰਾਜ਼ੀਲ 'ਚ 24 ਘੰਟੇ 'ਚ 32 ਹਜ਼ਾਰ ਮਾਮਲੇ ਦਰਜ ਕੀਤੇ ਗਏ।