
'ਬੁਢਾਪਾ ਪੈਨਸ਼ਨ ਦੇ ਨਾਲ-ਨਾਲ 1000 ਰੁਪਏ ਮਿਲਣਗੇ'
ਮੋਗਾ: ਪੰਜਾਬ ਦੌਰੇ ‘ਤੇ ਮੋਗਾ ਆਏ ਅਰਵਿੰਦ ਕੇਜਰੀਵਾਲ ਵਲੋਂ ਤੀਜੀ ਗਾਰੰਟੀ ਦੇ ਰੂਪ ਵਿੱਚ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ 18 ਸਾਲ ਤੋਂ ਉੱਪਰ ਦੀਆਂ ਔਰਤਾਂ ਨੂੰ ਹਰ ਮਹੀਨੇ ਹਰ ਮਹਿਲਾ ਦੇ ਖਾਤੇ ਵਿੱਚ 1000 ਰੁਪਏ ਪਾਏ ਜਾਣਗੇ।
ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਜਿਨ੍ਹਾਂ ਮਾਤਾਵਾਂ ਨੂੰ ਬੁਢਾਪਾ ਪੈਨਸ਼ਨ ਮਿਲ ਰਹੀ ਹੈ, ਉਨ੍ਹਾਂ ਨੂੰ ਪੈਨਸ਼ਨ ਦੇ ਨਾਲ-ਨਾਲ ਇਹ ਰੁਪਏ ਦਿੱਤੇ ਜਾਣਗੇ। ਇਸਦੇ ਨਾਲ ਪੰਜਾਬ ਵਿੱਚ 1 ਕਰੋੜ ਤੋਂ ਜ਼ਿਆਦਾ ਮਹਿਲਾਵਾਂ ਨੂੰ ਫਾਇਦਾ ਹੋਵੇਗਾ।
Arvind Kejriwal
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੁਣ ਹਰ ਔਰਤ ਸੂਟ ਲੈ ਸਕੇਗੀ। ਲੜਕੀ ਕਾਲਜ ਜਾ ਸਕਦੀਆਂ ਹਨ ਅਤੇ ਔਰਤ ਤੈਅ ਕਰੇਗੀ ਕਿ ਵੋਟ ਕਿਸ ਨੂੰ ਪਾਉਣੀ ਹੈ। ਉਹਨਾਂ ਕਿਹਾ ਕਿ ਮੋਦੀ ਜੀ ਨੇ ਨੋਟਬੰਦੀ ਕਰਕੇ ਬੇੜਾ ਗਰਕ ਕਰ ਦਿੱਤਾ।
Arvind Kejriwal
ਉਨ੍ਹਾਂ ਕਿਹਾ ਕਿ ਕੇਜਰੀਵਾਲ ਜੋ ਕਹਿੰਦਾ ਹੈ, ਉਹ ਕਰਕੇ ਵਿਖਾਉਂਦਾ ਹੈ। ਮੈਂ ਹਵਾ ਵਿਚ ਗੱਲਾਂ ਨਹੀਂ ਕਰਦਾ। ਕੇਜਰੀਵਾਲ ਨੇ ਸੰਬੋਧਨ ਦੌਰਾਨ ਕਿਹਾ ਕਿ ਦਿੱਲੀ ਵਾਲਿਆਂ ਨੇ ਇਕ ਮੌਕਾ ਦਿੱਤਾ ਸੀ ਅਤੇ ਉਹ ਹੁਣ ਬਾਕੀ ਪਾਰਟੀਆਂ ਨੂੰ ਹੁਣ ਭੁੱਲ ਚੁੱਕੇ ਹਨ।
Arvind Kejriwal
ਦਿੱਲੀ ਬਾਰੇ ਬੱਚਾ- ਬੱਚਾ ਜਾਣਦਾ ਹੈ। ਕਿਵੇਂ ਦਿੱਲੀ ਵਿਚ ਕੰਮ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਇਕ ਮੌਕਾ ਦੇ ਕੇ ਵੇਖਣ। ਰੈਲੀ ਦੌਰਾਨ ਕੇਜਰੀਵਾਲ ਨੇ CM ਚੰਨੀ ਨੂੰ ਨਕਲੀ ਕੇਜਰੀਵਾਲ ਦੱਸਿਆ ਹੈ । ਉਨ੍ਹਾਂ ਕਿਹਾ ਕਿ ਜਿਹੜੇ ਐਲਾਨ ਉਨ੍ਹਾਂ ਵਲੋਂ ਕੀਤੇ ਜਾਂਦੇ ਹਨ ਮੁੱਖ ਮੰਤਰੀ ਚੰਨੀ ਉਨ੍ਹਾਂ ਦੀ ਰੀਸ ਨਾਲ ਓਹੀ ਐਲਾਨ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਸਿਰਫ਼ ਐਲਾਨ ਹੀ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।
Arvind Kejriwal
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਪਹਿਲੀ ਗਾਰੰਟੀ ਦੇ ਰੂਪ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ । ਉਥੇ ਹੀ ਦੂਜੀ ਗਾਰੰਟੀ ਦੌਰਾਨ ਕੇਜਰੀਵਾਲ ਵੱਲੋਂ ਹਰ ਵਿਅਕਤੀ ਨੂੰ ਮੁਫ਼ਤ ਅਤੇ ਵਧੀਆ ਇਲਾਜ ਮੁਹੱਈਆ ਕਰਵਾਉਣ ਦੀ ਗਾਰੰਟੀ ਦਿੱਤੀ ਗਈ ਸੀ।