ਵਿਵਾਦਿਤ ਟਿੱਪਣੀ ਮਗਰੋਂ ਕੰਗਨਾ ਰਣੌਤ ਖਿਲ਼ਾਫ ਮਾਮਲਾ ਦਰਜ, ਪਦਮ ਸ਼੍ਰੀ ਵਾਪਸ ਲੈਣ ਦੀ ਵੀ ਮੰਗ
Published : Nov 22, 2021, 1:34 pm IST
Updated : Nov 22, 2021, 3:26 pm IST
SHARE ARTICLE
FIR lodged against kangana ranaut
FIR lodged against kangana ranaut

ਕਿਹਾ, ਕੰਗਨਾ ਰਣੌਤ ਨੂੰ ਪਾਗਲਖਾਨੇ ਭਰਤੀ ਕਰਾਉਣਾ ਚਾਹੀਦਾ ਹੈ ਜਾਂ ਜੇਲ੍ਹ ਭੇਜ ਦੇਣਾ ਚਾਹੀਦਾ ਹੈ  

ਕੰਗਨਾ ਰਣੌਤ ਪਦਮ ਸ਼੍ਰੀ ਪੁਰਸਕਾਰ ਦੀ ਹੱਕਦਾਰ ਨਹੀਂ  : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਕੰਗਨਾ ਰਣੌਤ ਦੀਆਂ ਮੁਸ਼ਕਲਾਂ ਫਿਰ ਵਧ ਗਈਆਂ ਹਨ। ਵਿਵਾਦਿਤ ਬਿਆਨ ਦੇਣ ਤੋਂ ਬਾਅਦ ਸਿੱਖ ਸੰਗਠਨ ਨੇ ਕੰਗਨਾ ਰਣੌਤ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਇਹ ਮਾਮਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਰਜ ਕਰਵਾਇਆ ਗਿਆ ਹੈ।

Manjinder SirsaManjinder Sirsa

ਦੱਸਣਯੋਗ ਹੈ ਕਿ ਕੰਗਨਾ ਨੇ ਇਹ ਟਿੱਪਣੀ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਕੀਤੀ ਸੀ। ਇਸ 'ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਰਣੌਤ ਖ਼ਿਲਾਫ਼ ਦਿੱਲੀ ਦੇ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ 'ਚ ਮਾਮਲਾ ਦਰਜ ਕਰਵਾਇਆ ਹੈ।

Kangana RanautKangana Ranaut

ਦੱਸ ਦੇਈਏ ਕਿ ਕੰਗਨਾ ਰਣੌਤ ਨੇ ਆਪਣੀ ਪੋਸਟ 'ਚ ਇੰਦਰਾ ਗਾਂਧੀ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ''ਖਾਲਿਸਤਾਨੀ ਅਤਿਵਾਦੀ ਅੱਜ ਸਰਕਾਰ ਦੇ ਹੱਥ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲੋ… ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਸੀ, ਜਿਸ ਨੇ ਉਨ੍ਹਾਂ ਨੂੰ ਆਪਣੀ ਜੁੱਤੀਆਂ ਹੇਠ ਕੁਚਲਿਆ ਸੀ…ਉਸ ਨੇ ਇਸ ਦੇਸ਼ ਨੂੰ ਜਿੰਨੀ ਮਰਜ਼ੀ ਮੁਸੀਬਤ ਦਿਤੀ ਹੋਵੇ…ਉਸਨੇ ਆਪਣੀ ਜਾਨ ਦੀ ਕੀਮਤ 'ਤੇ ਉਨ੍ਹਾਂ ਨੂੰ ਮੱਛਰਾਂ ਵਾਂਗੂੰ ਕੁਚਲ ਦਿਤਾ…ਪਰ ਦੇਸ਼ ਨੂੰ ਟੁਕੜੇ ਨਹੀਂ ਹੋਣ ਦਿਤਾ…ਉਸਦੀ ਮੌਤ ਦੇ ਇੱਕ ਦਹਾਕੇ ਬਾਅਦ ਵੀ…ਅੱਜ ਵੀ ਉਹ ਉਸਦੇ ਨਾਮ ਤੋਂ ਕੰਬਦੇ ਹਨ… ਇਨ੍ਹਾਂ ਨੂੰ ਉਦੋਂ ਦੇ ਹੀ ਗੁਰੂ ਦੀ ਲੋੜ ਹੈ।''

Kangana RanautKangana Ranaut

ਕੰਗਨਾ ਰਣੌਤ ਦੀ ਇਸ ਟਿੱਪਣੀ ਤੋਂ ਬਾਅਦ ਸਿੱਖ ਭਾਈਚਾਰੇ 'ਚ ਭਾਰੀ ਰੋਸ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੰਗਨਾ ਰਣੌਤ ਪਦਮ ਸ਼੍ਰੀ ਪੁਰਸਕਾਰ ਦੀ ਹੱਕਦਾਰ ਨਹੀਂ ਹੈ। ਕੰਗਨਾ ਨੂੰ ਮਾਨਸਿਕ ਹਸਪਤਾਲ 'ਚ ਭਰਤੀ ਕਰਾਉਣਾ ਚਾਹੀਦਾ ਹੈ ਜਾਂ ਜੇਲ੍ਹ ਭੇਜ ਦੇਣਾ ਚਾਹੀਦਾ ਹੈ।

Manjinder Singh SirsaManjinder Singh Sirsa

ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਸਿੱਖਾਂ ਨੂੰ ਜ਼ਲੀਲ ਕਰਨ ਲਈ ਅਜਿਹੀਆਂ ਟਿੱਪਣੀਆਂ ਕਰ ਰਹੀ ਹੈ। ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪੱਤਰ ਲਿਖ ਕੇ ਕੰਗਨਾ ਰਣੌਤ ਨੂੰ ਦਿਤਾ ਗਿਆ ਪਦਮਸ਼੍ਰੀ ਵਾਪਸ ਲੈਣ ਦੀ ਅਪੀਲ ਕੀਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement