
ਫ਼ਿਲਹਾਲ ਪੁਲਿਸ ਹੱਥ ਕੋਈ ਸੁਰਾਗ ਨਹੀਂ
ਜੈਪੁਰ - ਜੈਪੁਰ ਦੇ ਪ੍ਰਤਾਪ ਨਗਰ ਇਲਾਕੇ ਵਿੱਚੋਂ ਇੱਕ ਕਾਂਗਰਸੀ ਆਗੂ ਦੀ ਧੀ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ ਹੈ।
ਪ੍ਰਤਾਪ ਨਗਰ ਪੁਲਿਸ ਅਧਿਕਾਰੀ ਭਜਨ ਲਾਲ ਨੇ ਦੱਸਿਆ ਕਿ ਗੋਪਾਲ ਕੇਸਾਵਤ ਨੇ ਦੋਸ਼ ਲਾਇਆ ਹੈ ਕਿ ਉਸ ਦੀ ਬੇਟੀ ਅਭਿਲਾਸ਼ਾ (21) ਸੋਮਵਾਰ ਸ਼ਾਮ ਨੂੰ ਆਪਣੀ ਸਕੂਟੀ 'ਤੇ ਸਬਜ਼ੀ ਖਰੀਦਣ ਗਈ ਸੀ। ਉਸ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਅਭਿਲਾਸ਼ਾ ਨੇ ਉਸ ਨੂੰ ਫ਼ੋਨ ਕੀਤਾ ਅਤੇ ਕਿਹਾ ਕਿ ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਹਨ। ਬਾਅਦ ਵਿਚ ਉਸ ਦਾ ਫ਼ੋਨ ਬੰਦ ਹੋ ਗਿਆ।
ਕੇਸਾਵਤ ਨੇ ਜਾਣਕਾਰੀ ਦਿੱਤੀ ਕਿ ਮੰਗਲਵਾਰ ਸਵੇਰੇ ਉਸ ਦੀ ਲੜਕੀ ਦੀ ਸਕੂਟੀ ਏਅਰਪੋਰਟ ਰੋਡ 'ਤੇ ਬਰਾਮਦ ਹੋਈ। ਉਸ ਨੇ ਪੁਲਿਸ ਨੂੰ ਕੁਝ ਸ਼ੱਕੀ ਵਿਅਕਤੀਆਂ ਦੇ ਨਾਮ ਦਿੱਤੇ ਹਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
ਐਸ.ਐਚ.ਓ. ਨੇ ਦੱਸਿਆ ਕਿ ਇਲਾਕੇ ਦੇ ਸਬਜ਼ੀ ਵਿਕਰੇਤਾਵਾਂ ਤੋਂ ਪੁੱਛਗਿੱਛ ਕੀਤੀ ਗਈ ਪਰ ਅਗਵਾ ਲੜਕੀ ਬਾਰੇ ਫ਼ਿਲਹਾਲ ਕੋਈ ਸੁਰਾਗ ਨਹੀਂ ਮਿਲਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਗੋਪਾਲ ਕੇਸਾਵਤ ਪਿਛਲੀ ਕਾਂਗਰਸ ਸਰਕਾਰ ਵਿੱਚ ਰਾਜਸਥਾਨ ਘੂਮੰਤੁ ਭਲਾਈ ਬੋਰਡ ਦਾ ਚੇਅਰਮੈਨ ਰਹਿ ਚੁੱਕਿਆ ਹੈ।