
ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ
ਜੈਪੁਰ - ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਕੋਤਵਾਲੀ ਥਾਣਾ ਖੇਤਰ ਵਿੱਚ ਮੰਗਲਵਾਰ ਨੂੰ ਇੱਕ ਨਾਬਾਲਿਗ ਵਿਦਿਆਰਥਣ ਨੇ ਆਪਣੇ ਘਰ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਥਾਣਾ ਮੁਖੀ ਲਾਲ ਸਿੰਘ ਨੇ ਦੱਸਿਆ ਕਿ ਦੇਵੜਾ ਮੁਹੱਲੇ ਦੀ ਰਹਿਣ ਵਾਲੀ 14 ਸਾਲਾ ਲੜਕੀ ਨੇ ਆਪਣੇ ਘਰ ਵਿੱਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।
ਰਿਸ਼ਤੇਦਾਰਾਂ ਤੋਂ ਕੀਤੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ 10ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਤੋਂ ਘਰ ਆ ਕੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸੀ.ਆਰ.ਪੀ.ਸੀ. ਦੀ ਧਾਰਾ 174 ਤਹਿਤ ਕੇਸ ਦਰਜ ਕੀਤਾ ਗਿਆ ਹੈ।