National Herald case: ਨੈਸ਼ਨਲ ਹੈਰਾਲਡ ਮਾਮਲੇ 'ਚ ED ਦੀ ਕਾਰਵਾਈ; ਯੰਗ ਇੰਡੀਆ ਦੀ 751 ਕਰੋੜ ਰੁਪਏ ਦੀ ਜਾਇਦਾਦ ਅਟੈਚ
Published : Nov 22, 2023, 8:26 am IST
Updated : Nov 22, 2023, 8:26 am IST
SHARE ARTICLE
ED attaches assets worth Rs 751.9 cr in National Herald case
ED attaches assets worth Rs 751.9 cr in National Herald case

ਯੰਗ ਇੰਡੀਆ 'ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 76% ਹਿੱਸੇਦਾਰੀ

National Herald case: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਕਿ ਉਸ ਨੇ ਨੈਸ਼ਨਲ ਹੈਰਾਲਡ ਅਖਬਾਰ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਵਿਰੁਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਲਗਭਗ 752 ਕਰੋੜ ਰੁਪਏ ਦੀ ਅਚੱਲ ਜਾਇਦਾਦ ਅਤੇ ਇਕੁਇਟੀ ਹਿੱਸੇਦਾਰੀ ਜ਼ਬਤ ਕੀਤੀ ਹੈ।

ਸੂਤਰਾਂ ਨੇ ਦਸਿਆ ਕਿ ਕੁਰਕ ਕੀਤੀਆਂ ਗਈਆਂ ਅਚੱਲ ਜਾਇਦਾਦਾਂ ਵਿਚ ਦਿੱਲੀ ਵਿਚ ਆਈਟੀਓ ਸਥਿਤ ਨੈਸ਼ਨਲ ਹੈਰਾਲਡ ਦਾ ਦਫ਼ਤਰ ਕੰਪਲੈਕਸ, ਲਖਨਊ ਵਿਚ ਕੈਸਰਬਾਗ ਨੇੜੇ ਮਾਲ ਐਵੇਨਿਊ ਵਿਚ ਨਹਿਰੂ ਭਵਨ ਅਤੇ ਮੁੰਬਈ ਵਿਚ ਹੈਰਾਲਡ ਹਾਊਸ ਸ਼ਾਮਲ ਹਨ। ਅਸਥਾਈ ਤੌਰ 'ਤੇ ਜਾਇਦਾਦ ਕੁਰਕ ਕਰਨ ਦਾ ਇਹ ਹੁਕਮ ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ 'ਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਅਤੇ 3 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਆਇਆ ਹੈ।

ਕਾਂਗਰਸ ਨੇ ਏਜੰਸੀ ਦੀ ਕਾਰਵਾਈ ਨੂੰ "ਬਦਲੇ ਦੀ ਚਾਲ" ਕਰਾਰ ਦਿਤਾ ਅਤੇ ਈਡੀ ਨੂੰ ਭਾਜਪਾ ਦਾ "ਗਠਜੋੜ ਭਾਈਵਾਲ" ਕਿਹਾ। ਕਾਂਗਰਸ ਨੇ ਕਿਹਾ ਕਿ ਇਹ ਕਾਰਵਾਈ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਨਿਸ਼ਚਿਤ ਹਾਰ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਸੰਘੀ ਜਾਂਚ ਏਜੰਸੀ ਨੇ ਇਕ ਬਿਆਨ ਵਿਚ ਇਲਜ਼ਾਮ ਲਾਇਆ ਕਿ ਏਜੇਐਲ ਅਤੇ ਪਾਰਟੀ ਨੇ ਇਸ ਮਾਮਲੇ ਵਿਚ ਸ਼ੇਅਰਧਾਰਕਾਂ ਅਤੇ ਕਾਂਗਰਸ ਨੂੰ ਚੰਦਾ ਦੇਣ ਵਾਲਿਆਂ ਨਾਲ ਠੱਗੀ ਕੀਤੀ ਹੈ।
ਈਡੀ ਨੇ ਐਸੋਸੀਏਟਿਡ ਜਰਨਲਜ਼ ਲਿਮਿਟੇਡ (ਏਜੇਐਲ) ਅਤੇ ਯੰਗ ਇੰਡੀਅਨ ਕੰਪਨੀ ਵਿਰੁਧ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਜਾਇਦਾਦ ਕੁਰਕੀ ਦੇ ਆਦੇਸ਼ ਜਾਰੀ ਕੀਤੇ ਸਨ। ਨੈਸ਼ਨਲ ਹੈਰਾਲਡ ਐਸੋਸੀਏਟਿਡ ਜਰਨਲਜ਼ ਲਿਮਿਟੇਡ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ ਅਤੇ ਯੰਗ ਇੰਡੀਅਨ ਪ੍ਰਾਈਵੇਟ ਲਿਮਟਿਡ ਦੀ ਮਲਕੀਅਤ ਹੈ।

ਕਾਂਗਰਸ ਨੇਤਾਵਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕੋਲ ਯੰਗ ਇੰਡੀਅਨ ਕੰਪਨੀ ਦੇ ਜ਼ਿਆਦਾਤਰ ਸ਼ੇਅਰ ਹਨ। ਉਨ੍ਹਾਂ ਵਿਚੋਂ ਹਰੇਕ ਕੋਲ 38 ਪ੍ਰਤੀਸ਼ਤ ਸ਼ੇਅਰ ਹਨ। ਏਜੰਸੀ ਨੇ ਇਸ ਮਾਮਲੇ 'ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਨੇਤਾਵਾਂ ਪਵਨ ਬਾਂਸਲ, ਡੀ.ਕੇ. ਸ਼ਿਵਕੁਮਾਰ (ਕਰਨਾਟਕ ਦੇ ਉਪ ਮੁੱਖ ਮੰਤਰੀ) ਅਤੇ ਉਨ੍ਹਾਂ ਦੇ ਸੰਸਦ ਮੈਂਬਰ ਡੀ.ਕੇ. ਸੁਰੇਸ਼ ਤੋਂ ਪਿਛਲੇ ਸਾਲ ਪੁਛਗਿਛ ਕੀਤੀ ਗਈ ਸੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਸਨ। ਸੂਤਰਾਂ ਮੁਤਾਬਕ ਈਡੀ ਵਲੋਂ ਮਾਮਲੇ ਵਿਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁੜ ਪੁਛਗਿਛ ਲਈ ਬੁਲਾਇਆ ਜਾ ਸਕਦਾ ਹੈ।

ਮਨੀ ਲਾਂਡਰਿੰਗ ਦਾ ਇਹ ਕੇਸ ਦਿੱਲੀ ਦੇ ਮੈਟਰੋਪੌਲਿਟਨ ਮੈਜਿਸਟਰੇਟ ਦੇ ਇਕ ਹੁਕਮ ਨਾਲ ਸਬੰਧਤ ਹੈ, ਜਿਸ ਨੇ ਨੈਸ਼ਨਲ ਹੈਰਾਲਡ ਵਿਚ ਕਥਿਤ ਬੇਨਿਯਮੀਆਂ ਸਬੰਧੀ ਇਕ ਪ੍ਰਾਈਵੇਟ ਸ਼ਿਕਾਇਤ ਦਾ ਨੋਟਿਸ ਲਿਆ ਸੀ। ਇਹ ਸ਼ਿਕਾਇਤ 2014 ਵਿਚ ਆਈ ਸੀ।

(For more news apart from ED attaches assets worth Rs 751.9 cr in National Herald case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement