Haryana News: ਵਿਆਹ 'ਤੇ ਜਾਣ ਦੀ ਜ਼ਿੱਦ ਕਰਨ 'ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ

By : GAGANDEEP

Published : Nov 22, 2023, 2:02 pm IST
Updated : Nov 22, 2023, 2:02 pm IST
SHARE ARTICLE
The husband shot his wife for insisting on going to the wedding
The husband shot his wife for insisting on going to the wedding

Haryana News: ਔਰਤ ਰੋਹਤਕ ਪੀਜੀਆਈ ਰੈਫਰ

The husband shot his wife for insisting on going to the wedding: ਚਰਖੀ ਦਾਦਰੀ 'ਚ ਵਿਆਹ 'ਤੇ ਜਾਣ ਦੀ ਜ਼ਿੱਦ ਕਰ ਰਹੀ ਪਤਨੀ 'ਤੇ ਪਤੀ ਨੇ ਗੋਲੀਆਂ ਚਲਾ ਦਿੱਤੀਆਂ। 2 ਗੋਲੀਆਂ ਚਲਾਉਣ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫਰਾਰ ਹੋ ਗਿਆ। ਪਤੀ ਨੇ ਖੇਤਾਂ ਦੀ ਰਾਖੀ ਲਈ ਘਰ ਵਿੱਚ ਬੰਦੂਕ ਰੱਖੀ ਹੋਈ ਸੀ। ਪਰਿਵਾਰ ਵਾਲੇ ਔਰਤ ਨੂੰ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ: Visakhapatnam Accident: ਵਿਸ਼ਾਖਾਪਟਨਮ ਆਟੋ ਟਰੱਕ ਦੀ ਟੱਕਰ ਵਿੱਚ ਹੋਈ ਭਿਆਨਕ ਟੱਕਰ, ਸਕੂਲੀ ਬੱਚੇ ਹੋਏ ਗੰਭੀਰ ਜ਼ਖ਼ਮੀ

ਜਾਣਕਾਰੀ ਅਨੁਸਾਰ ਪਿੰਡ ਛਪਾਰ ਦਾ ਰਹਿਣ ਵਾਲਾ ਸਤਬੀਰ ਸਿੰਘ ਖੇਤਾਂ ਦੀ ਰਾਖੀ ਲਈ ਘਰੋਂ ਨਿਕਲਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਜਦੋਂ ਉਸ ਦੀ ਪਤਨੀ ਨੇ ਵਿਆਹ ’ਤੇ ਜਾਣ ਦੀ ਜ਼ਿੱਦ ਕੀਤੀ ਤਾਂ ਦੋਵਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਉਸ ਨੇ ਆਪਣੇ ਕੋਲ ਰੱਖੀ ਬੰਦੂਕ ਤੋਂ ਆਪਣੀ ਪਤਨੀ 50 ਸਾਲਾ ਸੁੰਦਰ ਦੇਵੀ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੌਰਾਨ ਸਤਬੀਰ ਨਸ਼ੇ ਦੀ ਹਾਲਤ 'ਚ ਸੀ ਅਤੇ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰ ਜ਼ਖਮੀ ਸੁੰਦਰ ਦੇਵੀ ਨੂੰ ਇਲਾਜ ਲਈ ਹਸਪਤਾਲ ਲੈ ਗਏ।

ਇਹ ਵੀ ਪੜ੍ਹੋ: India canada E-visa service: ਕੈਨੇਡੀਅਨਾਂ ਨਾਗਰਿਕਾਂ ਲਈ ਖੁਸ਼ਖਬਰੀ, ਭਾਰਤ ਨੇ ਮੁੜ ਸ਼ੁਰੂ ਕੀਤੀ ਈ-ਵੀਜ਼ਾ ਸਰਵਿਸ  

ਬਿੰਟੂ ਨੇ ਦੱਸਿਆ ਕਿ ਸ਼ਰਾਬ ਦੇ ਨਸ਼ੇ ਵਿੱਚ ਸਤਬੀਰ ਨੇ ਆਪਣੀ ਪਤਨੀ ਸੁੰਦਰ ਨਾਲ ਝਗੜਾ ਕੀਤਾ ਅਤੇ ਗੋਲੀਆਂ ਚਲਾ ਦਿੱਤੀਆਂ। ਸੁੰਦਰ ਦੇਵੀ ਨੂੰ ਦੋ ਗੋਲੀਆਂ ਲੱਗੀਆਂ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement