
Nijjar Murder Case: 'ਭਾਰਤੀ PM ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ NSA ਅਜੀਤ ਡੋਭਾਲ ਦਾ ਅਪਰਾਧਿਕ ਗਤੀਵਿਧੀਆਂ ’ਚ ਨਹੀਂ ਹੈ ਕੋਈ ਹੱਥ'
Indian government has no role in Nijhar murder case canada News: ਨਿੱਝਰ ਕਤਲ ਕੇਸ ਵਿੱਚ ਕੈਨੇਡਾ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਕੈਨੇਡਾ ਸਰਕਾਰ ਨੇ ਕਿਹਾ ਕਿ ਨਿੱਝਰ ਕਤਲੇਆਮ ਵਿੱਚ ਭਾਰਤ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ‘ਦ ਗਲੋਬ ਐਂਡ ਮੇਲ’ ਦੇ ਉਸ ਦਾਅਵੇ ਨੂੰ ਵੀ ਰੱਦ ਕਰ ਦਿੱਤਾ, ਜਿਸ ਵਿੱਚ ਕਿਹਾ ਗਿਆ ਸੀ ਕਿ ਨਿੱਝਰ ਕਤਲੇਆਮ ਵਿੱਚ ਭਾਰਤ ਦੀ ਚੋਟੀ ਦੀ ਲੀਡਰਸ਼ਿਪ ਸ਼ਾਮਲ ਸੀ।
ਅੱਜ ਕੈਨੇਡਾ ਵਲੋਂ ਜਾਰੀ ਕੀਤੇ ਅਹਿਮ ਬਿਆਨ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਕੈਨੇਡਾ ਵਿਚ ਕਿਸੇ ਗੰਭੀਰ ਅਪਰਾਧਿਕ ਗਤੀਵਿਧੀ ਨਾਲ ਜੋੜਨ ਦਾ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਅਖਬਾਰ ਦੀ ਇਸ ਰਿਪੋਰਟ ਦਾ ਖੰਡਨ ਕੀਤਾ ਸੀ। ਵਿਦੇਸ਼ ਮੰਤਰਾਲੇ ਨੇ ਦੋਸ਼ ਲਾਇਆ ਸੀ ਕਿ ਕੈਨੇਡੀਅਨ ਮੀਡੀਆ ਭਾਰਤ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਿਹਾ ਹੈ।
ਅਸਲ ਵਿੱਚ ਨਿੱਝਰ ਕਤਲ ਕੇਸ ਵਿੱਚ ਕੈਨੇਡਾ ਸਰਕਾਰ ਪੂਰੀ ਤਰ੍ਹਾਂ ਬੈਕਫੁੱਟ ’ਤੇ ਆ ਗਈ ਹੈ। ਭਾਰਤ ਨਾਲ ਤਣਾਅ ਦੇ ਵਿਚਕਾਰ ਉਸਨੇ ਇਸ ਮਾਮਲੇ 'ਤੇ ਕਈ ਵਾਰ ਆਪਣਾ ਰੁਖ ਬਦਲਿਆ। ਇਸ ਤੋਂ ਪਹਿਲਾਂ ਵੀ ਕੈਨੇਡਾ ਨੇ ਕਿਹਾ ਸੀ ਕਿ ਨਿੱਝਰ ਕਤਲ ਕਾਂਡ ਵਿੱਚ ਕੈਨੇਡਾ ਕੋਲ ਭਾਰਤ ਖ਼ਿਲਾਫ਼ ਕੋਈ ਠੋਸ ਸਬੂਤ ਨਹੀਂ ਹੈ।
ਅਸੀਂ ਬਿਨਾਂ ਕਿਸੇ ਸਬੂਤ ਦੇ ਸਿਰਫ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਭਾਰਤ 'ਤੇ ਦੋਸ਼ ਲਗਾਇਆ।
ਕੈਨੇਡਾ ਨੇ ਕਿਹਾ ਕਿ ਅਸੀਂ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਹੋਰ ਜਾਂਚ ਕਰਨ ਅਤੇ ਸਾਡੇ ਨਾਲ ਸਹਿਯੋਗ ਕਰਨ ਲਈ ਕਿਹਾ ਕਿਉਂਕਿ ਉਸ ਸਮੇਂ ਸਾਡੇ ਕੋਲ ਸਿਰਫ ਖੁਫੀਆ ਜਾਣਕਾਰੀ ਸੀ, ਕੋਈ ਠੋਸ ਸਬੂਤ ਨਹੀਂ ਸੀ। ਹਰਦੀਪ ਸਿੰਘ ਨਿੱਝਰ ਦੀ ਪਿਛਲੇ ਸਾਲ 18 ਜੂਨ ਨੂੰ ਕੈਨੇਡਾ ਦੇ ਸਰੀ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਭਾਰਤ ਨੇ ਇਸ ਮਾਮਲੇ ਵਿੱਚ ਕੈਨੇਡਾ ਦੇ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ, ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਕੈਨੇਡੀਅਨ ਸਰਕਾਰ ਨੇ ਸਤੰਬਰ 2023 ਤੋਂ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਕੈਨੇਡਾ ਦੀ ਕਹਿਣੀ ਤੇ ਕਰਨੀ ਵਿੱਚ ਫਰਕ ਹੈ। ਕੈਨੇਡਾ ਨੇ ਭਾਰਤ 'ਤੇ ਗੰਭੀਰ ਦੋਸ਼ ਲਾਏ ਪਰ ਅਜੇ ਤੱਕ ਕੋਈ ਸਬੂਤ ਨਹੀਂ ਦਿੱਤਾ। ਭਾਰਤੀ ਵਿਦੇਸ਼ ਮੰਤਰਾਲੇ ਨੇ ਟਰੂਡੋ 'ਤੇ ਵੋਟ ਬੈਂਕ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਸੀ।