ਰੇਲ ਦੀ ਚਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਹੋਈ ਮੌਤ, ਜਾਂਚ ਸ਼ੁਰੂ
Published : Dec 22, 2018, 12:12 pm IST
Updated : Apr 10, 2020, 10:55 am IST
SHARE ARTICLE
Train Accident
Train Accident

ਅੰਬਾਲਾ-ਲੁਧਿਆਣਾ ਰੇਲ ਸੈਕਸ਼ਨ ਤੇ ਪੈਂਦੇ ਨਜ਼ਦੀਕੀ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਕੋਲ ਬੀਤੀ ਰਾਤ ਕਿਸੇ ਅਣਪਛਾਤੇ ਨੌਜਵਾਨ ਰੇਲ ਦੀ ਲਪੇਟ 'ਚ...

ਅੰਬਾਲਾ (ਭਾਸ਼ਾ) : ਅੰਬਾਲਾ-ਲੁਧਿਆਣਾ ਰੇਲ ਸੈਕਸ਼ਨ ਤੇ ਪੈਂਦੇ ਨਜ਼ਦੀਕੀ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਕੋਲ ਬੀਤੀ ਰਾਤ ਕਿਸੇ ਅਣਪਛਾਤੇ ਨੌਜਵਾਨ ਰੇਲ ਦੀ ਲਪੇਟ 'ਚ ਆ ਜਾਣ ਦੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਰੇਲ ਨਾਲ ਵਿਅਕਤੀ ਦਾ ਸਰੀਰ ਬੁਰੀ ਤਰ੍ਹਾਂ ਕੁਚਲੇ ਜਾਣ ਕਾਰਨ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ। ਘਟਨਾ ਸਬੰਧੀ ਸੂਚਨਾ ਮਿਲਣ ਦੇ ਬਾਅਦ ਜੀਆਰਪੀ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚਕੇ ਹਾਲਾਤ ਦਾ ਜਾਇਜਾ ਲੈਂਦੇ ਹੋਏ ਜਾਂਚ ਸ਼ੁਰੂ ਕੀਤੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪਹਿਚਾਣ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ ਗਿਆ ਹੈ।

ਰੇਲਵੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਸਬੰਧੀ ਰੇਲਵੇ ਪੁਲਿਸ ਚੌਂਕੀ ਢੰਡਾਰੀ ਕਲਾਂ ਦੇ ਇੰਚਾਰਜ਼ ਏਐਸਆਈ ਮਲਕੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਰਾਤ ਰੇਲਵੇ ਸਟੇਸ਼ਨ ਮਾਸਟਰ ਨੇ ਜੀਆਰਪੀ ਚੌਂਕੀ 'ਚ ਇਤਲਾਹ ਦਿੱਤੀ ਕਿ ਰੇਲਵੇ ਸਟੇਸ਼ਨ ਤੋਂ ਲੁਧਿਆਣਾ ਵਾਲੀ ਸਾਈਡ ਰੇਲਵੇ ਟਰੈਕ ਤੇ ਕਿਸੇ ਟਰੇਨ ਥੱਲੇ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਾਦਸੇ ਸਬੰਧੀ ਸੂਚਨਾ ਮਿਲਣ ਦੇ ਬਾਅਦ ਉਨ੍ਹਾਂ ਨੇ ਮੁਲਾਜ਼ਮਾਂ ਦੇ ਨਾਲ ਘਟਨਾ ਵਾਲੀ ਥਾਂ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਟਰੇਨ ਨਾਲ ਬੁਰੀ ਤਰ੍ਹਾਂ ਕੱਟੇ ਗਏ ਮ੍ਰਿਤਕ ਦੀ ਟਰੈਕ 'ਚ ਪਈ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕੀਤੀ।

ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਅਤੇ ਹਾਲਾਤ ਦੇਖਣ ਤੋਂ ਜਾਪਦਾ ਹੈ ਕਿ ਮ੍ਰਿਤਕ ਦੀ ਮੌਤ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਹੋਈ ਹੈ। ਜਾਂਚ ਅਧਿਕਾਰੀ ਏਐਸਆਈ ਮਲਕੀਤ ਸਿੰਘ ਨੇ ਅੱਗੇ ਦੱਸਿਆ ਕਿ ਸਿਰ ਤੋਂ ਮੋਨੇ ਕਰੀਬ 30 ਤੋਂ 35 ਸਾਲ ਦਰਮਿਆਨ ਉਮਰ ਦੇ ਜਾਪਦੇ ਪ੍ਰਵਾਸੀ ਮ੍ਰਿਤਕ ਦੇ ਪਹਿਨੇ ਕੱਪੜਿਆਂ 'ਚੋਂ ਉਸਦੀ ਸ਼ਨਾਖਤ ਸਬੰਧੀ ਕੋਈ ਪਹਿਚਾਣ ਪੱਤਰ ਜਾਂ ਹੋਰ ਦਸਤਾਵੇਜ਼ ਨਾ ਮਿਲਣ ਦੇ ਚੱਲਦੇ ਪਹਿਚਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਘਟਨਾ ਵਾਲੀ ਥਾਂ ਤੇ ਕਾਫੀ ਸਮਾਂ ਰਖਵਾ ਕੇ ਆਸਪਾਸ ਦੇ ਲੋਕਾਂ ਨੂੰ ਦਿਖਾਇਆ ਗਿਆ ਤਾਂ ਕਿ ਉਸਦੀ ਸ਼ਨਾਖਤ ਸਬੰਧੀ ਹੋ ਸਕੇ ਪ੍ਰੰਤੂ ਉਸ ਸਬੰਧੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਜਿਸਦੇ ਚੱਲਦੇ ਲਾਸ਼ ਨੂੰ ਪਹਿਚਾਣ ਅਤੇ ਪੋਸਟਮਾਰਟਮ ਕਰਵਾਉਣ ਸਬੰਧੀ 72 ਘੰਟਿਆਂ ਲਈ ਸਥਾਨਕ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾ ਦਿੱਤਾ ਹੈ। ਲਾਸ਼ ਦੀ ਪਹਿਚਾਣ ਕਰਵਾਉਣ ਸਬੰਧੀ ਉਪਰਾਲੇ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement