
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਹਨ ਪ੍ਰਦਰਸ਼ਨ
ਚੰਡੀਗੜ੍ਹ : ਅੱਜ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਨੇ ਕੇਦਰ ਸਰਕਾਰ ਨੂੰ ਨਵੇਂ ਨਾਗਰਿਕਤਾ ਸੋਧ ਕਾਨੂੰਨ ਵਿਚ ਬਦਲਾਅ ਕਰਕੇ ਮੁਸਲਮਾਨਾਂ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੇਰਾ ਨਿੱਜੀ ਤੌਰ 'ਤੇ ਮੰਨਣਾ ਹੈ ਕਿ ਇਸ ਕਾਨੂੰਨ ਵਿਚ ਮੁਸਲਮਾਨਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।
BJP ally SAD demands inclusion of Muslims in Citizenship (Amendment) Act
— ANI Digital (@ani_digital) December 22, 2019
Read @ANI story | https://t.co/ii9Hjk0PPW pic.twitter.com/dRrZRjd8YP
ਸੁਖਬੀਰ ਬਾਦਲ ਨੇ ਕਿਹਾ ਕਿ'' ਅਸੀ ਸੰਸਦ ਵਿਚ ਵੀ ਇਹੀ ਮੰਗ ਕੀਤੀ ਸੀ ਕਿ ਗੁਰੂ ਸਾਹਿਬਾਨ ਦੇ ਸੰਦੇਸ਼ ਅਨੁਸਾਰ ਅਸੀ ਸਾਰੇ ਇਕ ਅਕਾਲ ਪੁਰਖ ਦੀ ਸੰਤਾਨ ਹਾਂ। ਕਿਸੇ ਨਾਲ ਵਿਕਤਰਾ ਨਹੀਂ ਹੋਣਾ ਚਾਹੀਦਾ ਹੈ''। ਉਨ੍ਹਾਂ ਨੇ ਕਿਹਾ ਕਿ ਅਸੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਪਾਸ ਹੋਏ ਐਕਟ ਵਿਚ ਸੋਧ ਕਰਕੇ ਮੁਸਲਮਾਨਾ ਨੂੰ ਇਸ ਵਿਚ ਸ਼ਾਮਲ ਕੀਤਾ ਜਾਵੇ ਅਤੇ ਧਰਮ ਦੇ ਅਧਾਰ 'ਤੇ ਕਿਸੇ ਨੂੰ ਬਾਹਰ ਨਹੀਂ ਕੀਤਾ ਜਾਣਾ ਚਾਹੀਦਾ ਹੈ''। ਸੁਖਬੀਰ ਬਾਦਲ ਮੁਤਾਬਕ ਸਾਡੇ ਦੇਸ਼ ਵਿਚ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਇਹੀ ਸਾਡੀ ਤਾਕਤ ਹਨ ਕਿਉਂਕਿ ਇਹ ਇਕ ਟੀਮ ਦੀ ਤਰ੍ਹਾਂ ਕੰਮ ਕਰ ਰਹੇ ਹਨ।
file photo
ਦੱਸ ਦਈਏ ਕਿ ਰਾਜ ਸਭਾ ਅਤੇ ਲੋਕ ਸਭਾ ਵਿਚ ਨਾਗਰਿਕਤਾ ਬਿਲ ਪਾਸ ਹੋਣ ਤੋਂ ਬਾਅਦ ਹੁਣ ਇਹ ਨਾਗਰਿਕ ਸੋਧ ਕਾਨੂੰਨ ਬਣ ਗਿਆ ਹੈ। ਇਸ ਕਾਨੂੂੰਨ ਅਧੀਨ ਹੁਣ ਬੰਗਲਾਦੇਸ਼, ਅਫਗਾਨਿਸਤਾਨ ਅਤੇ ਪਾਕਿਸਤਾਨ ਤੋਂ ਧਾਰਮਿਕ ਤੌਰ ਤੇ ਯਾਤਨਾਵਾਂ ਝੱਲ ਕੇ ਆਏ ਹਿੰਦੂ, ਸਿੱਖ, ਜੈਨ, ਬੋਧੀ, ਈਸਾਈ ਅਤੇ ਪਾਰਸੀਆਂ ਨੂੰ ਭਾਰਤ ਵਿਚ ਨਾਗਰਿਕਤਾ ਮਿਲ ਸਕੇਗੀ।
file photo
ਇਸ ਵਿਚ ਮੁਸਲਮਾਨਾ ਨੂੰ ਸ਼ਾਮਲ ਨਾਂ ਕਰਨ ਕਰਕੇ ਪੂਰੇ ਦੇਸ਼ ਵਿਚ ਕਈ ਥਾਵਾਂ ਤੇ ਇਸ ਬਿਲ ਵਿਰੁੱਧ ਰੋਸ ਮੁੁਜ਼ਹਾਰੇ ਹੋ ਰਹੇ ਹਨ। ਵਿਰੋਧੀ ਪਾਰਟੀਆਂ ਵੀ ਇਸ ਬਿਲ ਦਾ ਵਿਰੋਧ ਕਰ ਰਹੀਆਂ ਹਨ। ਦੇਸ਼ ਦੇ ਕਈ ਹਿੱਸਿਆ ਵਿਚ ਇਸ ਪ੍ਰਦਰਸ਼ਨ ਨੇ ਹਿੰਸਕ ਰੂਪ ਵੀ ਲਿਆ ਹੈ।