'ਜਿੰਨੀਆਂ ਜੁੱਤੀਆਂ ਮਾਰਨੀਆਂ ਮੇਰੇ ਪੁਤਲੇ 'ਤੇ ਮਾਰੋ, ਗ਼ਰੀਬ ਦੀ ਝੁੱਗੀ ਨਾ ਸਾੜੋ'- ਮੋਦੀ
Published : Dec 22, 2019, 4:34 pm IST
Updated : Apr 9, 2020, 11:08 pm IST
SHARE ARTICLE
Delhi rally: Narendra Modi
Delhi rally: Narendra Modi

ਉਨ੍ਹਾਂ ਕਿਹਾ ਕਿ ਦੇਸ਼ ਦੇ ਚੁਣੇ ਹੋਏ ਸੰਸਦ ਮੈਂਬਰਾਂ ਦਾ ਆਦਰ ਕਰੋ। ਦੇਸ਼ ਦੇ ਦੋਵੇਂ ਸਦਨਾਂ ਨੇ ਨਾਗਰਿਕਤਾ ਕਾਨੂੰਨ ਨੂੰ ਪਾਸ ਕੀਤਾ ਹੈ

ਨਵੀਂ ਦਿੱਲੀ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਗਕਿਰਤਾ ਸੋਧ ਕਾਨੂੰਨ (CAA) ਉੱਤੇ ਜਿੰਨਾ ਮਰਜ਼ੀ ਗੁੱਸਾ ਕੱਢੋ, ਮੋਦੀ ਦੇ ਪੁਤਲੇ ਸਾੜੋ, ਜਿੰਨੀਆਂ ਜੁੱਤੀਆਂ ਮਾਰਨੀਆਂ ਹੈ ਮੇਰੇ ਪੁਤਲੇ ਤੇ ਮਾਰ ਲਵੋ ਪਰ ਦੇਸ਼ ਦੀ ਸੰਪਤੀ ਨਾ ਸਾੜੋ। ਉਨ੍ਹਾਂ ਕਿਹਾ ਕਿ ਗ਼ਰੀਬ ਦੀ ਝੁੱਗੀ ਨਾ ਸਾੜੋ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੁਲਿਸ ਦੇ 33,000 ਜਵਾਨਾਂ ਨੇ ਸ਼ਾਂਤੀ ਤੇ ਸੁਰੱਖਿਆ ਲਈ ਸ਼ਹਾਦਤਾਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਦੇਸ਼ ਦੇ ਚੁਣੇ ਹੋਏ ਸੰਸਦ ਮੈਂਬਰਾਂ ਦਾ ਆਦਰ ਕਰੋ। ਦੇਸ਼ ਦੇ ਦੋਵੇਂ ਸਦਨਾਂ ਨੇ ਨਾਗਰਿਕਤਾ ਕਾਨੂੰਨ ਨੂੰ ਪਾਸ ਕੀਤਾ ਹੈ। ਤੁਹਾਡੇ ਨਾਲ ਮੈਂ ਵੀ ਦੋਵੇਂ ਸਦਨਾਂ ਨੂੰ ਪ੍ਰਣਾਮ ਕਰਦਾ ਹਾਂ, ਉਨ੍ਹਾਂ ਦਾ ਅਭਿਨੰਦਨ ਕਰਦਾ ਹਾਂ। ਮੋਦੀ ਨੇ ਕਿਹਾ ਕਿ ਇਸ ਬਿਲ ਦੇ ਪਾਸ ਹੋਣ ਤੋਂ ਬਾਅਦ ਕੁਝ ਸਿਆਸੀ ਪਾਰਟੀਆਂ ਅਜਿਹੀਆਂ ਅਫ਼ਵਾਹਾਂ ਫੈਲਾ ਰਹੀਆਂ ਹਨ ਕਿ ਲੋਕ ਭਰਮਾਂ ’ਚ ਪੈ ਰਹੇ ਹਨ।

ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ‘ਮੈਂ ਉਨ੍ਹਾਂ ਤੋਂ ਇਹ ਜਾਣਨਾ ਚਾਹੁੰਦਾ ਹਾਂ ਕਿ ਕੀ ਜਦੋਂ ਦਿੱਲੀ ਦੀਆਂ ਕਾਲੋਨੀਆਂ ਰੈਗੂਲਰ ਕੀਤੀਆਂ ਗਈਆਂ ਸਨ, ਤਾਂ ਇਹ ਪੁੱਛਿਆ ਗਿਆ ਸੀ ਕਿ ਤੁਸੀਂ ਕਿਹੜੀ ਪਾਰਟੀ ਨਾਲ ਜੁੜੇ ਹੋਏ ਹੋ, ਕਿਹੜੀ ਪਾਰਟੀ ਦੇ ਸਮਰਥਕ ਹੋ?’ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਦੇ ਲਾਭ ਮੁਸਲਿਮ, ਹਿੰਦੂ, ਸਿੱਖ, ਈਸਾਈ ਸਭ ਨੂੰ ਮਿਲਿਆ। ਇੱਕੋ ਹੀ ਸੈਸ਼ਨ ਵਿਚ ਦੋਵੇਂ ਬਿਲ ਪਾਸ ਹੋਏ ਹਨ, ਜਿਸ ਵਿੱਚ ਮੈਂ ਅਧਿਕਾਰ ਦੇ ਰਿਹਾ ਹਾਂ ਤੇ ਉਹ ਝੂਠ ਫੈਲਾ ਰਹੇ ਹਨ।

 



 

 

ਉਨ੍ਹਾਂ ਕਿਹਾ ਕਿ ਪਹਿਲਾਂ ਜੋ ਸਰਕਾਰ ਚਲਾ ਰਹੇ ਸਨ, ਉਨ੍ਹਾਂ ਨੇ ਬੰਗਲਿਆਂ ’ਚ ਰਹਿਣ ਵਾਲਿਆਂ ਨੂੰ ਤਾਂ ਪੂਰੀ ਛੋਟ ਦਿੱਤੀ ਪਰ ਤੁਹਾਡੇ ਘਰਾਂ ਨੂੰ ਰੈਗੂਲੇਟ ਕਰਨ ਲਈ ਕੁਝ ਵੀ ਨਹੀਂ ਕੀਤਾ। ਜਦੋਂ ਮੈਂ ਕਰ ਰਿਹਾ ਸਾਂ, ਤਾਂ ਰੋੜੇ ਅਟਕਾਉਣ ਦਾ ਕੋਈ ਮੌਕਾ ਵੀ ਨਹੀਂ ਛੱਡਿਆ। ਮੋਦੀ ਨੇ ਰਾਮਲੀਲਾ ਮੈਦਾਨ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਝੂਠੇ ਵਾਅਦੇ ਕੀਤੇ ਗਏ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ 17 ਤੋਂ ਵੱਧ ਕਾਲੋਨੀਆਂ ਦੀ ਸੀਮਾ ਚਿੰਨ੍ਹਿਤ ਕਰਨ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ।

ਕਾਲੋਨੀਆਂ ਨੂੰ ਨਿਯਮਤ ਕਰਨ ਦਾ ਫ਼ੈਸਲਾ ਮਾਲਿਕਾਨਾ ਹੱਕ ਤਾਂ ਹੈ, ਇੱਥੋਂ ਦੇ ਕਾਰੋਬਾਰੀਆਂ ਨੂੰ ਹੱਲਾਸ਼ੇਰੀ ਦੇਣ ਵਾਲਾ ਵੀ ਹੈ। ਮੋਦੀ ਨੇ ਕਿਹਾ ਕਿ ਕੋਨੇ-ਕੋਨੇ ਤੋਂ ਲੋਕ ਆਸ਼ੀਰਵਾਦ ਦੇਣ ਲਈ ਆਏ ਹਨ, ਇਸ ਲਈ ਉਨ੍ਹਾਂ ਸਭ ਦਾ ਧੰਨਵਾਦ ਕੀਤਾ। ਇਹ ਰੈਲੀ ਅਜਿਹੇ ਵੇਲੇ ਹੋ ਰਹੀ ਹੈ, ਜਦੋਂ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੀਨੀਅਰ ਭਾਜਪਾ ਆਗੂ ਵਿਜੇ ਗੋਇਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਰੈਲੀ 1,731 ਨਾਜਾਇਜ਼ ਕਾਲੋਨੀਆਂ ਨੂੰ ਉਨ੍ਹਾਂ ਦਾ ਮਾਲਿਕਾਨਾ ਹੱਕ ਦਿੱਤੇ ਜਾਣ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਦੇਣ ਲਈ ਆਯੋਜਿਤ ਕੀਤੀ ਗਈ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement