ਰਾਮਲੀਲਾ ਮੈਦਾਨ ਵਿਚ BJP ਦੀ ਧੰਨਵਾਦ ਰੈਲੀ, ਮੋਦੀ ਵਜਾਉਣਗੇ ਦਿੱਲੀ ਵਿਧਾਨ ਸਭਾ ਚੋਣਾਂ ਦਾ ਵਿਗੁਲ
Published : Dec 22, 2019, 8:42 am IST
Updated : Dec 22, 2019, 8:46 am IST
SHARE ARTICLE
Photo
Photo

ਅਗਲੇ ਮਹੀਨੇਂ ਜਨਵਰੀ ਵਿਚ ਹੋ ਸਕਦਾ ਹੈ ਚੋਣਾਂ ਦਾ ਐਲਾਨ

ਨਵੀਂ ਦਿੱਲੀ : ਅੱਜ ਐਤਵਾਰ ਨੂੰ ਭਾਜਪਾ ਰਾਸ਼ਟਰੀ ਰਾਜਧਾਨੀ ਵਿਚ 173 ਗੈਰ-ਕਾਨੂੰਨੀ ਕਲੋਨੀਆ ਨੂੰ ਰੈਗੁਲਰ ਕਰਨ ਦੇ ਉੱਤੇ ਪ੍ਰਧਾਨਮੰਤਰੀ ਮੋਦੀ ਨੂੰ ਧੰਨਵਾਦ ਦੇਣ ਦੇ ਲਈ ਦਿੱਲੀ ਦੇ ਰਾਮ ਲੀਲਾ ਵਿਚ ਮੈਦਾਨ ਵਿਚ ਸਵੇਰੇ 11 ਵਜੇ ਆਯੋਜਿਤ ਇਕ ਰੈਲੀ ਕਰਨ ਜਾ ਰਹੀ ਹੈ। ਪਾਰਟੀ ਇਸ ਰੈਲੀ ਵਿਚ 2 ਲੱਖ ਦੀ ਭੀੜ ਜਟਾਉਣ ਦਾ ਵਾਅਦਾ ਕਰ ਰਹੀ ਹੈ । ਧੰਨਵਾਦ ਰੈਲੀ ਵਿਚ ਪ੍ਰਧਾਨ ਮੰਤਰੀ ਮੋਦੀ ਦਿੱਲੀ ਦੀ ਆਉਣ ਵਾਲੀ ਵਿਧਾਨ ਸਭਾ ਦੀ ਚੋਣਾ ਲਈ ਪਾਰਟੀ ਦੇ ਪ੍ਰਚਾਰ ਦਾ ਵਿਗੁਲ ਵੀ ਵਜਾਉਣਗੇ।

PhotoPhoto

ਦਿੱਲੀ ਵਿਚ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਨਾਲ ਲਗਭਗ 40 ਲੱਖ ਲੋਕਾਂ ਨੂੰ ਮਾਲਕੀ ਹੱਕ ਮਿਲਣ ਦਾ ਰਸਤਾ ਸਾਫ਼ ਹੋਇਆ ਹੈ। ਮੀਡੀਆ ਰਿਪੋਰਟਾ ਮੁਤਾਬਕ ਭਾਜਪਾ ਨੇ ਕੁੱਲ 7 ਸੰਸਦ ਮੈਂਬਰ, 281 ਬੋਰਡ ਪ੍ਰਧਾਨ, ਕਾਰਪੋਰੇਟਰ, ਸੈੱਲਾ ਦੇ ਪ੍ਰਧਾਨਾਂ ਨੂੰ ਭਾਰੀ ਭੀੜ ਜਟਾਉਣ ਦਾ ਟੀਚਾ ਦਿੱਤਾ ਗਿਆ ਹੈ। ਹਰ ਬੋਰਡ ਨੂੰ ਲਗਭਗ 500 ਲੋਕ ਲਿਆਉਣ ਲਈ ਕਿਹਾ ਹੈ। ਪਾਰਟੀ ਦੇ ਲੀਡਰ ਭਾਰੀ ਭੀੜ ਜੁਟਾ ਕੇ ਭਾਜਪਾ ਦੇ ਪੱਖ ਵਿਚ ਮਾਹੌਲ ਬਣਾਉਣ ਦੀ ਤਿਆਰੀ ਵਿਚ ਜੁੱਟੇ ਹੋਏ ਹਨ।

PhotoPhoto

ਇਸ ਤੋਂ ਪਹਿਲਾਂ ਕਾਂਗਰਸ ਨੇ ਵੀ ਬੀਤੀ 14 ਦਸੰਬਰ ਨੂੰ ਭਾਰਤ ਬਚਾਓ ਰੈਲੀ ਕੀਤੀ ਸੀ। ਜਿਸ ਵਿਚ ਪਾਰਟੀ ਪ੍ਰਧਾਨ ਸੋਨੀਆਂ ਗਾਂਧੀ, ਜਨਰਲ ਸਕੱਤਰ ਪ੍ਰਿੰਯਕਾ ਗਾਂਧੀ, ਪਾਰਟੀ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਵੱਡੇ ਲੀਡਰ ਸ਼ਾਮਲ ਸਨ। 

PhotoPhoto

ਦੂਜੇ ਪਾਸੇ ਦਿੱਲੀ ਦੀ ਵਿਧਾਨ ਸਭਾ ਚੋਣਾਂ ਦੇ ਐਲਾਨ ਵੀ ਅਗਲੇ ਮਹੀਂਨੇ ਜਨਵਰੀ ਵਿਚ ਹੋ ਸਕਦਾ ਹੈ। ਜਿਸ ਨੂੰ ਲੈ ਕੇ ਭਾਜਪਾ ਨੇ ਵੀ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਜਿਸ ਦੀ ਅਧਿਕਾਰਤ ਤੌਰ 'ਤੇ ਸ਼ੁਰੂਆਤ ਅੱਜ ਇਸ ਰੈਲੀ ਵਿਚ ਹੋਣੀ ਤੈਅ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਇਸ ਰੈਲੀ ਦੇ ਬਹਾਨੇ ਰੈਗੂਲਰ ਹੋਈਆ ਕਲੋਨੀਆਂ ਦੇ ਲੋਕਾਂ ਨੂੰ ਆਪਣੇ ਵੱਲ ਭਰਮਾਉਣ ਦੀ ਕੋਸ਼ਿਸ਼ ਵੀ ਕਰੇਗੀ। ਦਿੱਲੀ ਵਿਚ ਸੱਤਾ ਧਾਰੀ ਆਮ ਆਦਮੀ ਪਾਰਟੀ ਨੇ ਤਾਂ ਪਹਿਲਾਂ ਹੀ ਆਉਣ ਵਾਲੀਆ ਚੋਣਾਂ ਦੇ ਲਈ ਪ੍ਰਚਾਰ ਦਾ ਐਲਾਨ ਕਰ ਦਿੱਤਾ ਹੈ।  

PhotoPhoto

ਦੱਸ ਦਈਏ ਕਿ ਇਸ ਰੈਲੀ ਤੋਂ ਪਹਿਲਾਂ ਖੁਫੀਆਂ ਏਜੰਸੀਆਂ ਨੇ ਇਹ ਚੇਤਾਵਨੀ ਵੀ ਜਾਰੀ ਕੀਤਾ ਹੈ ਕਿ ਅਤਿਵਾਦੀ ਪ੍ਰਧਾਨ ਮੰਤਰੀ ਮੋਦੀ ਨੂੰ ਰੈਲੀ ਵਿਚ ਆਪਣਾ ਨਿਸ਼ਾਨਾ ਬਣਾ ਸਕਦੇ ਹਨ ਜਿਸ ਨੂੰ ਲੈ ਕੇ ਦਿੱਲੀ ਪੁਲਿਸ, ਐਸਜੀਪੀਸੀ ਸਮੇਤ ਸਾਰੀ ਏਜੰਸੀਆਂ ਵੀ ਅਲਰਟ ਹੋ ਗਈਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement