ਖੇਤੀ ਕਾਨੂੰਨ : ਮੋਦੀ ਦੇ ਗੁ. ਸ੍ਰੀ ਰਕਾਬਗੰਜ ਨਤਮਸਤਕ ਹੋਣ ’ਤੇ ਸ਼ਿਵ ਸੈਨਾ ਨੇ ਲਈ ਚੁਟਕੀ
Published : Dec 22, 2020, 8:15 pm IST
Updated : Dec 22, 2020, 8:15 pm IST
SHARE ARTICLE
uddhav thackeray
uddhav thackeray

ਗੁਰੂ ਤੇਗ ਬਹਾਦਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਦਾ ਕੀ ਨਤੀਜਾ ਨਿਕਲੇਗਾ?

ਮੁੰਬਈ : ਸ਼ਿਵ ਸੈਨਾ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ ਹੈ। ਸ਼ਿਵ ਸੈਨਾ ਨੇ ਪੁਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਸ੍ਰੀ ਰਕਾਬਗੰਜ ਗੁਰਦੁਆਰਾ ਸਾਹਿਬ ਜਾਣ ਅਤੇ ਗੁਰੂ ਤੇਗ ਬਹਾਦਰ ਤੋਂ ਪ੍ਰੇਰਣਾ ਲੈਣ ਦੀ ਅਪੀਲ ਤੋਂ ਕਿਸਾਨਾਂ ਦੇ ਪ੍ਰਦਰਸ਼ਨ ਦਾ ਕੀ ਨਤੀਜਾ ਨਿਕਲੇਗਾ। ਸ਼ਿਵ ਸੈਨਾ ਦੇ ਮੁੱਖ ਪੱਤਰ ‘ਸਾਮਨਾ’ ਦੇ ਮਰਾਠੀ ਆਡੀਸ਼ਨ ’ਚ ਇਕ ਸੰਪਾਦਕੀ ’ਚ ਇਸ ਬਾਬਤ ਜ਼ਿਕਰ ਕੀਤਾ ਹੈ।

Uddhav ThackerayUddhav Thackeray

ਸੰਪਾਦਕੀ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਐਤਵਾਰ ਨੂੰ ਗੁਰਦੁਆਰਾ ਜਾਣ ਅਤੇ ਗੁਰੂ ਤੇਗ ਬਹਾਦਰ ਨੂੰ ਉਨ੍ਹਾਂ ਦੇ ਸਰਵਉੱਚ ਬਲੀਦਾਨ ਲਈ ਸ਼ਰਧਾਂਜਲੀ ਭੇਟ ਕਰਨ ਦਾ ਜ਼ਿਕਰ ਕੀਤਾ ਗਿਆ। ਦੱਸ ਦੇਈਏ ਕਿ ਗੁਰਦੁਆਰਾ ਰਕਾਬਗੰਜ ਵਿਚ ਗੁਰੂ ਤੇਗ ਬਹਾਦਰ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਸੀ।
ਸੰਪਾਦਕੀ ’ਚ ਕਿਹਾ ਗਿਆ ਕਿ ਮੋਦੀ ਦੇ ਗੁਰਦੁਆਰਾ ਜਾਣ ’ਤੇ ਵੀ ਕਿਸਾਨ ਟਸ ਤੋਂ ਮਸ ਨਹੀਂ ਹੋਏ ਅਤੇ ਕਿਸਾਨਾਂ ਨੇ ਪ੍ਰਦਰਸ਼ਨ ਜਾਰੀ ਰਖਿਆ ਹੋਇਆ ਹੈ। ਸਿੱਖਾਂ ਸਮੇਤ ਹਜ਼ਾਰਾਂ ਕਿਸਾਨ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ।

PM MODIPM MODI

ਸੰਪਾਦਕੀ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਗੁਰੂ ਤੇਗ ਬਹਾਦਰ ਤੋਂ ਪ੍ਰੇ੍ਰਰਣਾ ਲੈਣ ਦੀ ਅਪੀਲ ਕੀਤੀ ਹੈ। ਸੁਣ ਕੇ ਖੁਸ਼ੀ ਹੋਈ। ਹਜ਼ਾਰਾਂ ਸਿੱਖ ਯੋਧੇ ਉਨ੍ਹਾਂ ਤੋਂ ਹੀ ਪ੍ਰੇਰਣਾ ਲੈ ਕੇ ਦਿੱਲੀ ’ਚ ਅੰਦੋਲਨ ਕਰ ਰਹੇ ਹਨ। ਅਜਿਹੇ ਵਿਚ ਸਵਾਲ ਉੱਠਦਾ ਹੈ ਕਿ ਇਸ ਲੜਾਈ ਦਾ ਕੀ ਨਤੀਜਾ ਨਿਕਲਦਾ ਹੈ। 

Uddhav ThackerayUddhav Thackeray

ਸੰਪਾਦਕੀ ਵਿਚ ਇਹ ਵੀ ਲਿਖਿਆ ਹੈ ਕਿ ਮੋਦੀ ਜਦੋਂ ਗੁਰਦੁਆਰਾ ਸਾਹਿਬ ਪਹੁੰਚੇ ਤਾਂ ਉਸ ਸਮੇਂ ਸ਼ਬਦ-ਕੀਰਤਨ ਹੋ ਰਿਹਾ ਸੀ। ਗੁਰਬਾਣੀ ਕਹਿੰਦੀ ਹੈ ਕਿ ਜੇਕਰ ਕੋਈ ਅਪਣੇ ਵਿਚਾਰ ਨਹੀਂ ਬਦਲਦਾ ਤਾਂ ਪਰਮਾਤਮਾ ਦੀ ਸੇਵਾ ਅਤੇ ਉਸ ਪ੍ਰਤੀ ਸ਼ਰਧਾ ਕਿਸੇ ਕੰਮ ਦੀ ਨਹੀਂ ਹੈ। ਇਸ ਵਿਚ ਲਿਖਿਆ ਗਿਆ ਕਿ ਪਵਿੱਤਰ ਧਾਰਮਕ ਗ੍ਰੰਥ ਨੂੰ ਕਿੰਨੀ ਵੀ ਵਾਰ ਪੜ੍ਹ ਲਓ, ਜੇਕਰ ਇਸ ਤੋਂ ਤੁਹਾਨੂੰ ਸੀਖ ਨਹੀਂ ਮਿਲਦੀ ਤਾਂ ਇਸ ਦਾ ਕੋਈ ਫਾਇਦਾ ਨਹੀਂ ਹੈ। ਨਾਲ ਹੀ ਸਵਾਲ ਕੀਤਾ ਗਿਆ ਕਿ ਜੇਕਰ ਕਿਸੇ ਦਾ ਸਮਾਂ ਆ ਗਿਆ ਹੈ ਅਤੇ ਉਸ ਨੂੰ ਆਪਣੇ ਕਰਮਾਂ ਦਾ ਹਿਸਾਬ-ਕਿਤਾਬ ਦੇਣਾ ਪਵੇ ਤਾਂ ਉਹ ਕੀ ਕਰੇਗਾ। ਗੁਰਬਾਣੀ ਵਿਚ ਦੱਸਿਆ ਗਿਆ ਹੈ ਕਿ ਸਮੇਂ ਦੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ।         
   

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement