
ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।
ਸ੍ਰੀਨਗਰ (ਸਰਬਜੀਤ ਸਿੰਘ) : ਜੰਮੂ-ਕਸ਼ਮੀਰ ਦੇ ਕੁਲਗਾਮ ’ਚ ਅੱਜ ਦੋ ਅਤਿਵਾਦੀਆਂ ਨੇ ਸੁਰੱਖਿਆ ਬਲਾਂ ਨਾਲ ਮੁਕਾਬਲੇ ਤੋਂ ਬਾਅਦ ਸਲੰਡਰ ਕਰ ਦਿਤਾ। ਦੋਵੇਂ ਲਸ਼ਕਰ ਦੇ ਅਤਿਵਾਦੀ ਹਨ। ਕਸ਼ਮੀਰ ਜੋਨ ਮੁਕਾਬਲੇ ਦੌਰਾਨ ਦੋਵਾਂ ਅਤਿਵਾਦੀਆਂ ਦੇ ਪ੍ਰਵਾਰਾਂ ਨੂੰ ਬੁਲਾਇਆ ਗਿਆ ਸੀ। ਪੁਲਿਸ ਬਾਰੇ ਜਾਣਕਾਰੀ ਦਿੰਦੇ ਹੋਏ ਇਨ੍ਹਾਂ ਅਤਿਵਾਦੀਆਂ ਨੇ ਅਪਣੇ ਪ੍ਰਵਾਰ ਦੀ ਅਪੀਲ ’ਤੇ ਆਤਮ ਸਮਰਪਣ ਕਰ ਦਿਤਾ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।
Armyਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਜੰਮੂ ਕਸ਼ਮੀਰ ’ਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। 13 ਦਸੰਬਰ ਨੂੰ ਜੰਮੂ ਕਸਮੀਰ ਦੇ ਪੁੰਛ ਵਿਚ ਇਕ ਮੁਕਾਬਲਾ ਹੋਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਅਤਿਵਾਦੀ ਮਾਰੇ ਗਏ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਤਿੰਨ ਅਤਿਵਾਦੀਆਂ ਦਾ ਸਮੂਹ ਸਰਹੱਦ ਪਾਰ ਕਰ ਕੇ ਸੋਪੀਆਂ ਜਾ ਰਿਹਾ ਸੀ।