
1 ਜਨਵਰੀ 2022 ਤੋਂ ਲਾਗੂ ਹੋਵੇਗਾ ਸਰਕਾਰ ਦਾ ਫੈਸਲਾ
ਅੰਬਾਲਾ: ਹਰਿਆਣਾ ਸਰਕਾਰ ਨੇ ਕੋਵਿਡ ਤੋਂ ਬਚਾਅ ਲਈ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਲੋਕਾਂ ਨੇ ਰਾਜ ਵਿੱਚ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲਈਆਂ ਹਨ, ਉਨ੍ਹਾਂ ਨੂੰ 1 ਜਨਵਰੀ, 2022 ਤੋਂ ਜਨਤਕ ਥਾਵਾਂ 'ਤੇ ਐਂਟਰੀ ਨਹੀਂ ਮਿਲੇਗੀ।
Coronavirus Vaccine
ਅਜਿਹੇ ਲੋਕ ਪਬਲਿਕ ਟਰਾਂਸਪੋਰਟ, ਮੈਰਿਜ ਹਾਲ, ਸਰਕਾਰੀ ਦਫ਼ਤਰਾਂ, ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਨਹੀਂ ਜਾ ਸਕਣਗੇ। ਇਹ ਜਾਣਕਾਰੀ ਅੱਜ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿੱਜ ਨੇ ਦਿੱਤੀ।
coronavirus vaccine
ਵਿਜ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਓਮੀਕ੍ਰੋਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਰਾਜ ਸਰਕਾਰ ਓਮੀਕ੍ਰੋਨ ਵੇਰੀਐਂਟ ਦੇ ਫੈਲਣ ਦੇ ਨਾਲ-ਨਾਲ ਕੋਵਿਡ ਮਾਮਲਿਆਂ ਦੀ ਗਿਣਤੀ ਵਿੱਚ ਕਿਸੇ ਵੀ ਵਾਧੇ ਨਾਲ ਨਜਿੱਠਣ ਲਈ ਤਿਆਰ ਹੈ। 19 ਦਸੰਬਰ ਤੱਕ ਰਾਜ ਵਿੱਚ 3,11,86,292 ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।