ਪੰਜਾਬ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਰਾਹੁਲ ਗਾਂਧੀ, ਦਸੰਬਰ ਦੇ ਆਖ਼ਰੀ ਹਫ਼ਤੇ ਹੋਵੇਗੀ ਰੈਲੀ
Published : Dec 22, 2021, 7:46 pm IST
Updated : Dec 23, 2021, 12:42 pm IST
SHARE ARTICLE
Rahul Gandhi to launch election campaign in Punjab
Rahul Gandhi to launch election campaign in Punjab

ਰਾਹੁਲ ਗਾਂਧੀ ਦਸੰਬਰ ਦੇ ਆਖਰੀ ਹਫ਼ਤੇ ਯਾਨੀ 25 ਤੋਂ 30 ਦਸੰਬਰ ਦਰਮਿਆਨ ਰੈਲੀ ਵਿਚ ਸ਼ਾਮਲ ਹੋਣਗੇ।

ਨਵੀਂ ਦਿੱਲੀ: ਚੋਣ ਪ੍ਰਚਾਰ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਦਿੱਲੀ ਵਿਚ ਮੰਥਨ ਖਤਮ ਹੋ ਚੁੱਕਾ ਹੈ। ਇਸ ਵਿਚ ਤੈਅ ਹੋਇਆ ਹੈ ਕਿ ਪੰਜਾਬ ਵਿਚ ਚੋਣ ਪ੍ਰਚਾਰ ਦਾ ਆਗਾਜ਼ ਰਾਹੁਲ ਗਾਂਧੀ ਕਰਨਗੇ। ਰਾਹੁਲ ਗਾਂਧੀ ਦਸੰਬਰ ਦੇ ਆਖਰੀ ਹਫ਼ਤੇ ਯਾਨੀ 25 ਤੋਂ 30 ਦਸੰਬਰ ਵਿਚਾਲੇ ਰੈਲੀ ਵਿਚ ਸ਼ਾਮਲ ਹੋਣਗੇ। ਚੋਣ ਜ਼ਾਬਤਾ ਲਾਗੂ ਹੁੰਦੇ ਹੀ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

Rahul Gandhi attacks Modi govtRahul Gandhi 

ਇਹ ਮੀਟਿੰਗ ਪੰਜਾਬ ਚੋਣਾਂ ਲਈ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਦਿੱਲੀ ਵਿਖੇ ਹੋਈ। ਜਾਖੜ ਨੇ ਕਿਹਾ ਕਿ ਸੀਨੀਅਰ ਆਗੂਆਂ ਨਾਲ ਚੰਗੀ ਗੱਲਬਾਤ ਹੋਈ ਹੈ। ਜਿਸ ਵਿਚ ਇਹ ਫੈਸਲਾ ਕੀਤਾ ਗਿਆ ਕਿ ਅਗਲੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਲੋਕਾਂ ਵਿਚ ਕਿਵੇਂ ਲਿਜਾਣਾ ਹੈ।

Sunil JakharSunil Jakhar

ਮੰਤਰੀ ਪਰਗਟ ਸਿੰਘ ਨੇ ਵੀ ਮੀਟਿੰਗ ਨੂੰ ਹਾਂ-ਪੱਖੀ ਕਰਾਰ ਦਿੱਤਾ। ਦੱਸ ਦਈਏ ਕਿ ਇੱਕ ਹਫ਼ਤਾ ਪਹਿਲਾਂ ਵੀ ਚੰਡੀਗੜ੍ਹ ਵਿਚ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਪਹਿਲੀ ਮੀਟਿੰਗ ਹੋਈ ਸੀ ਜਿਸ ਦੀ ਪ੍ਰਧਾਨਗੀ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement