ਬਿਕਰਮ ਮਜੀਠੀਆ 'ਤੇ FIR ਦਰਜ ਹੋਣ 'ਤੇ ਬੋਲੇ ਸੁਖਜਿੰਦਰ ਰੰਧਾਵਾ, 'ਰੱਬ ਦੇ ਘਰ ਦੇਰ ਹੈ ਅੰਧੇਰ ਨਹੀ'
Published : Dec 22, 2021, 2:17 pm IST
Updated : Dec 22, 2021, 2:17 pm IST
SHARE ARTICLE
Photo
Photo

ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਨੋਟਿਸ ਵੀ ਹੋਇਆ ਜਾਰੀ

 

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ  ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

 

Bikram singh majithiaBikram singh majithia

 

ਇਸ ਤੋਂ ਬਾਅਦ ਉਨ੍ਹਾਂ ਦੇ ਘਰ 'ਤੇ ਛਾਪਾਮਾਰੀ ਹੋ ਰਹੀ ਹੈ, ਹਾਲਾਂਕਿ ਉਹ ਘਰ ਨਹੀਂ ਮਿਲੇ। ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਪਿੱਛੋਂ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਕਿ ਰੱਬ ਦੇ ਘਰ ਦੇਰ ਹੈ ਅੰਧੇਰ ਨਹੀ, ਕਿੰਨੇ ਹੀ ਲੰਬੇ ਸਮੇਂ ਤੋਂ ਅਸੀਂ ਆਪਣੇ ਪੰਜਾਬ ਦੀ ਜਵਾਨੀ ਅਤੇ ਉਜੜੀਆਂ ਕੁੱਖਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ।

ਆਖ਼ਰਕਾਰ ਵਾਹਿਗੁਰੂ ਜੀ ਨੇ ਪੰਜਾਬ ਦੀ ਪੁਕਾਰ ਸੁਣੀ। ਇਨਸਾਫ਼ ਦਿਵਾਉਣ ਵਾਲਾ ਉਹ ਪਰਮੇਸ਼ਵਰ ਹੈ, ਅਸੀ ਬੱਸ ਇੱਕ ਜ਼ਰੀਆ ਬਣੇ ਹਾਂ। ਦੱਸ ਦੇਈਏ ਕਿ ਬਿਕਰਮ ਮਜੀਠੀਆ ਦੇ ਵਿਦੇਸ਼ ਭੱਜ ਜਾਣ ਦਾ ਖਦਸ਼ਾ ਹੈ। ਇਸ ਲਈ ਪੰਜਾਬ ਪੁਲਿਸ ਨੇ ਲੁੱਕਆਊਟ ਨੋਟਿਸ ਜਾਰੀ ਵੀ ਜਾਰੀ ਕਰ ਦਿੱਤਾ ਹੈ। ਜਿਸ ਦੇ ਜ਼ਰੀਏ ਸਾਰੇ ਹਵਾਈ ਅੱਡਿਆਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ 'ਤੇ ਅਲਰਟ ਜਾਰੀ ਕੀਤਾ ਗਿਆ ਹੈ।

 

 

PHOTO
PHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement