ਦੇਸ਼ ਵਿਰੋਧੀ ਮੁਹਿੰਮ ਚਲਾਉਣ ਦੇ ਦੋਸ਼ 'ਚ 104 ਯੂ-ਟਿਊਬ ਚੈਨਲਾਂ ਅਤੇ 6 ਵੈੱਬਸਾਈਟਾਂ ਖ਼ਿਲਾਫ਼ ਕਾਰਵਾਈ - ਠਾਕੁਰ
Published : Dec 22, 2022, 5:30 pm IST
Updated : Dec 22, 2022, 5:30 pm IST
SHARE ARTICLE
Image
Image

ਪੰਜ ਟਵਿਟਰ ਐਕਾਊਂਟਾਂ ਖ਼ਿਲਾਫ਼ ਕਾਰਵਾਈ ਅਤੇ ਦੋ ਐਪ ਬੈਨ ਕਰਨ ਬਾਰੇ ਵੀ ਦੱਸਿਆ

 

ਨਵੀਂ ਦਿੱਲੀ - ਸਰਕਾਰ ਨੇ ਵੀਰਵਾਰ ਨੂੰ ਰਾਜ ਸਭਾ ਵਿੱਚ ਦੱਸਿਆ ਕਿ ਦੇਸ਼ ਵਿਰੋਧੀ ਮੁਹਿੰਮ ਚਲਾਉਣ ਅਤੇ ਸਮਾਜ ਅੰਦਰ ਭਰਮ ਅਤੇ ਡਰ ਫ਼ੈਲਾਉਣ ਦੇ ਦੋਸ਼ ਵਿਚ 104 ਯੂਟਿਊਬ ਚੈਨਲਾਂ ਦੇ ਨਾਲ-ਨਾਲ ਪੰਜ ਟਵਿੱਟਰ ਐਕਾਊਂਟ ਅਤੇ ਛੇ ਵੈੱਬਸਾਈਟਾਂ 'ਤੇ ਆਈ.ਟੀ. ਐਕਟ ਤਹਿਤ ਕਨੂੰਨੀ ਕਾਰਵਾਈ ਕੀਤੀ ਗਈ ਹੈ

ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਉੱਪਰਲੇ ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਪੂਰਕ ਸਵਾਲਾਂ ਦੇ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਦੇਸ਼ ਵਿਰੋਧੀ ਮੁਹਿੰਮ ਚਲਾਉਣ ਅਤੇ ਸਮਾਜ ਵਿੱਚ ਭਰਮ ਅਤੇ ਡਰ ਫ਼ੈਲਾਉਣ ਦੇ ਮਾਮਲੇ ਵਿੱਚ ਆਈ.ਟੀ. ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰਦੀ ਰਹੀ ਹੈ।

ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਵਿੱਚ ਹੁਣ ਤੱਕ 104 ਯੂਟਿਊਬ ਚੈਨਲ, 45 ਵੀਡੀਓ, ਚਾਰ ਫ਼ੇਸਬੁੱਕ ਐਕਾਊਂਟ ਅਤੇ ਦੋ ਪੋਸਟਾਂ, ਤਿੰਨ ਇੰਸਟਾਗ੍ਰਾਮ ਅਤੇ ਪੰਜ ਟਵਿਟਰ ਐਕਾਊਂਟ ਅਤੇ ਛੇ ਵੈੱਬਸਾਈਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਦੋ ਐਪ ਵੀ ਬੈਨ ਕਰ ਦਿੱਤੀਆਂ ਗਈਆਂ ਹਨ। 

ਠਾਕੁਰ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਭਾਰਤ ਸਰਕਾਰ ਸੰਬੰਧਿਤ ਮੰਚਾਂ ਨੂੰ ਪੱਤਰ ਲਿਖਦੀ ਹੈ ਅਤੇ ਉਹ ਕਾਰਵਾਈ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਹੈ ਅਤੇ ਲੋੜ ਪੈਣ 'ਤੇ ਅੱਗੇ ਵੀ ਕਾਰਵਾਈ ਜਾਰੀ ਰਹੇਗੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement