ਕੋਰੋਨਾ ਅਜੇ ਖਤਮ ਨਹੀਂ ਹੋਇਆ, ਸੁਚੇਤ ਰਹਿਣ ਦੀ ਲੋੜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
Published : Dec 22, 2022, 8:01 pm IST
Updated : Dec 22, 2022, 8:01 pm IST
SHARE ARTICLE
Corona is not over yet, need to be alert: PM Modi
Corona is not over yet, need to be alert: PM Modi

ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਤੌਰ 'ਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਚੱਲ ਰਹੇ ਨਿਗਰਾਨੀ ਉਪਾਵਾਂ ਨੂੰ ਮਜ਼ਬੂਤ ​​ਕੀਤਾ ਜਾਵੇ।

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇਕ ਉੱਚ ਪੱਧਰੀ ਬੈਠਕ ਕੀਤੀ ਅਤੇ ਚੀਨ ਅਤੇ ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿਚ ਕੋਰੋਨਾ ਸੰਕਰਮਣ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦੇਸ਼ ਵਿਚ ਕੋਵਿਡ-19 ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਮੋਦੀ ਨੇ ਅਧਿਕਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੋਂ ਸੁਚੇਤ ਕੀਤਾ ਅਤੇ ਕੋਰੋਨਾ ਮਾਮਲਿਆਂ ਦੀ ਸਖ਼ਤ ਨਿਗਰਾਨੀ ਕਰਨ ਦੀ ਸਲਾਹ ਦਿੱਤੀ।

ਪੀਐੱਮਓ ਮੁਤਾਬਕ ਮੋਦੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਅਜੇ ਖਤਮ ਨਹੀਂ ਹੋਈ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਤੌਰ 'ਤੇ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਚੱਲ ਰਹੇ ਨਿਗਰਾਨੀ ਉਪਾਵਾਂ ਨੂੰ ਮਜ਼ਬੂਤ ​​ਕੀਤਾ ਜਾਵੇ। ਪ੍ਰਧਾਨ ਮੰਤਰੀ ਨੇ ਇਹ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਕਿ ਹਰ ਪੱਧਰ 'ਤੇ ਉਪਕਰਨਾਂ, ਪ੍ਰਕਿਰਿਆਵਾਂ ਅਤੇ ਮਨੁੱਖੀ ਵਸੀਲਿਆਂ ਦੇ ਲਿਹਾਜ਼ ਨਾਲ ਤਿਆਰੀ ਉੱਚ ਪੱਧਰੀ ਹੋਵੇ। ਉਹਨਾਂ ਨੇ ਸੂਬਿਆਂ ਨੂੰ ਆਕਸੀਜਨ ਸਿਲੰਡਰ, ਪੀਐਸਏ ਪਲਾਂਟ, ਵੈਂਟੀਲੇਟਰ ਅਤੇ ਮਨੁੱਖੀ ਵਸੀਲਿਆਂ ਸਮੇਤ ਹਸਪਤਾਲ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਕੋਵਿਡ ਵਿਸ਼ੇਸ਼ ਸਹੂਲਤਾਂ ਦਾ ਲੇਖਾ-ਜੋਖਾ ਕਰਨ ਦੀ ਸਲਾਹ ਦਿੱਤੀ।

ਪੀਐਮਓ ਨੇ ਕਿਹਾ ਕਿ ਮੀਟਿੰਗ ਦੌਰਾਨ ਦੇਸ਼ ਵਿਚ ਕੋਵਿਡ ਸਥਿਤੀ ਅਤੇ ਵਿਸ਼ਵਵਿਆਪੀ ਕੋਵਿਡ -19 ਸਥਿਤੀ ਬਾਰੇ ਇਕ ਵਿਆਪਕ ਪੇਸ਼ਕਾਰੀ ਕੀਤੀ ਗਈ। ਪ੍ਰਧਾਨ ਮੰਤਰੀ ਨੂੰ ਸੂਚਿਤ ਕੀਤਾ ਗਿਆ ਕਿ ਭਾਰਤ ਵਿਚ 22 ਦਸੰਬਰ, 2022 ਨੂੰ ਖਤਮ ਹੋਣ ਵਾਲੇ ਹਫ਼ਤੇ ਵਿਚ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਰੋਜ਼ਾਨਾ ਔਸਤਨ ਕੇਸ 153 ਅਤੇ ਹਫਤਾਵਾਰੀ ਲਾਗ ਦੀ ਦਰ 0.14 ਫੀਸਦੀ ਤੱਕ ਹੇਠਾਂ ਆ ਰਹੀ ਹੈ। ਹਾਲਾਂਕਿ ਪਿਛਲੇ 6 ਹਫਤਿਆਂ ਤੋਂ ਵਿਸ਼ਵ ਪੱਧਰ 'ਤੇ ਰੋਜ਼ਾਨਾ ਔਸਤਨ 5.9 ਲੱਖ ਮਾਮਲੇ ਸਾਹਮਣੇ ਆਏ ਹਨ।

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਟੈਸਟਿੰਗ ਅਤੇ ਜੀਨੋਮਿਕ ਸੀਕਵੈਂਸਿੰਗ ਦੇ ਯਤਨਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਹਰ ਸਮੇਂ ਕੋਵਿਡ ਦੇ ਉਚਿਤ ਵਿਵਹਾਰ ਦੀ ਪਾਲਣਾ ਕਰਨ ਦੀ ਅਪੀਲ ਕੀਤੀ, ਖਾਸ ਕਰਕੇ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਜਿਸ ਵਿਚ ਭੀੜ-ਭੜੱਕੇ ਵਾਲੀਆਂ ਜਨਤਕ ਥਾਵਾਂ 'ਤੇ ਮਾਸਕ ਪਹਿਨਣਾ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਤਾਕੀਦ ਕੀਤੀ ਕਿ ਬੂਸਟਰ ਖੁਰਾਕਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ, ਖਾਸ ਕਰਕੇ ਕਮਜ਼ੋਰ ਅਤੇ ਬਜ਼ੁਰਗ ਸਮੂਹਾਂ ਲਈ।

ਵੀਡੀਓ ਕਾਨਫਰੰਸ ਰਾਹੀਂ ਹੋਈ ਇਸ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਤੋਂ ਇਲਾਵਾ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ, ਨੀਤੀ ਆਯੋਗ ਦੇ ਸੀਈਓ ਪਰਮੇਸ਼ਵਰਨ ਅਈਅਰ ਸਮੇਤ ਕਈ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement