MP ਵਿਕਰਮਜੀਤ ਸਿੰਘ ਸਾਹਨੀ ਨੇ 'ਵੀਰ ਬਾਲ ਦਿਵਸ' ਦਾ ਨਾਮ ਬਦਲ ਕੇ 'ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ' ਕਰਨ ਦੀ ਕੀਤੀ ਮੰਗ 

By : KOMALJEET

Published : Dec 22, 2022, 5:23 pm IST
Updated : Dec 22, 2022, 6:03 pm IST
SHARE ARTICLE
MP Vikramjit Singh Sahney
MP Vikramjit Singh Sahney

ਕਿਹਾ- ਦੇਸ਼ ਭਰ ਦੀਆਂ ਸਾਰੀਆਂ ਸਕੂਲੀ ਪਾਠ ਪੁਸਤਕਾਂ 'ਚ ਸਾਹਿਬਜ਼ਾਦਿਆਂ ਦੀ ਇਸ ਮਹਾਨ ਕੁਰਬਾਨੀ ਬਾਰੇ ਅਧਿਆਏ ਸ਼ਾਮਲ ਕਰਨੇ ਚਾਹੀਦੇ ਹਨ

ਨਵੀਂ ਦਿੱਲੀ/ਚੰਡੀਗੜ੍ਹ: ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਨੇ ਅੱਜ ਸੰਸਦ ਦੇ ਸਿਫ਼ਰ ਕਾਲ ਦੌਰਾਨ “ਵੀਰ ਬਾਲ ਦਿਵਸ” ਦਾ ਨਾਮ ਬਦਲ ਕੇ “ਵੀਰ ਸਾਹਿਬਜ਼ਾਦੇ ਸ਼ਹਾਦਤ ਦਿਵਸ” ਕਰਨ ਦਾ ਮੁੱਦਾ ਚੁੱਕਿਆ, ਕਿਉਂਕਿ ਉਹ ਆਮ ਨਹੀਂ, ਸਗੋਂ ਰੱਬੀ ਸ਼ਕਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਸਨ।

ਵਿਕਰਮਜੀਤ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ "ਵੀਰ ਬਾਲ ਦਿਵਸ" ਵਜੋਂ ਮਨਾਉਣ ਲਈ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਵਲੋਂ ਮਨੁੱਖੀ ਅਧਿਕਾਰਾਂ ਨੂੰ ਬਣਾਏ ਰੱਖਣ ਲਈ 6 ਅਤੇ 9 ਸਾਲ ਦੀ ਬਹੁਤ ਛੋਟੀ ਉਮਰ ਵਿੱਚ ਸ਼ਹਾਦਤ ਦੇਣਾ, ਇੱਕ ਬੇਮਿਸਾਲ ਕੁਰਬਾਨੀ ਹੈ। ਉਨ੍ਹਾਂ ਬਾਅਦ ਵਿੱਚ ਕਿਹਾ ਕਿ ਸਿੱਖਿਆ ਮੰਤਰਾਲੇ ਨੂੰ ਭਾਰਤ ਭਰ ਦੀਆਂ ਸਾਰੀਆਂ ਸਕੂਲੀ ਪਾਠ ਪੁਸਤਕਾਂ ਵਿੱਚ ਸਾਹਿਬਜ਼ਾਦਿਆਂ ਦੀ ਇਸ ਮਹਾਨ ਕੁਰਬਾਨੀ ਬਾਰੇ ਅਧਿਆਏ ਸ਼ਾਮਲ ਕਰਨੇ ਚਾਹੀਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement