
ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ 2024 ਤਕ ਵਧਾ ਦਿਤੀ ਹੈ।
Manish Sisodia News:ਦਿੱਲੀ ਦੀ ਅਦਾਲਤ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿਤਾ ਹੈ। ਫਿਲਹਾਲ ਸਿਸੋਦੀਆ ਨੂੰ ਤਿਹਾੜ ਜੇਲ 'ਚ ਹੀ ਰਹਿਣਾ ਹੋਵੇਗਾ। ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ 2024 ਤਕ ਵਧਾ ਦਿਤੀ ਹੈ। ਹੁਣ ਸੁਣਵਾਈ ਅਗਲੀ ਤਰੀਕ ਤਕ ਵਧਾ ਦਿਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਸੀਬੀਆਈ ਹੈੱਡਕੁਆਰਟਰ ਵਿਚ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ 15 ਜਨਵਰੀ ਤਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸੀਬੀਆਈ ਨੂੰ ਨਿਰੀਖਣ ਦੀ ਸਹੂਲਤ ਅਤੇ ਪਾਲਣਾ ਰੀਪੋਰਟਾਂ ਦਾਇਰ ਕਰਨ ਲਈ ਲੋੜੀਂਦੇ ਅਧਿਕਾਰੀ ਤਾਇਨਾਤ ਕਰਨ ਦਾ ਵੀ ਨਿਰਦੇਸ਼ ਦਿਤਾ।