Delhi Excise Policy: ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ
Published : Dec 22, 2023, 5:41 pm IST
Updated : Dec 22, 2023, 5:42 pm IST
SHARE ARTICLE
Delhi Excise Policy: court denies bail to AAP MP Sanjay Singh
Delhi Excise Policy: court denies bail to AAP MP Sanjay Singh

ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਰਾਜ ਸਭਾ ਮੈਂਬਰ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੀ।

Delhi Excise Policy:  ਦਿੱਲੀ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਸ਼ੁਕਰਵਾਰ ਨੂੰ ਖਾਰਜ ਕਰ ਦਿਤੀ।

ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਰਾਜ ਸਭਾ ਮੈਂਬਰ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਅਦਾਲਤ ਨੇ ਅਪਣੀ ਕਾਰਵਾਈ ਮੁਲਤਵੀ ਕਰ ਦਿਤੀ ਸੀ ਅਤੇ ਕਿਹਾ ਸੀ ਕਿ ਉਹ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ 22 ਦਸੰਬਰ ਨੂੰ ਫੈਸਲਾ ਸੁਣਾਏਗੀ।

ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਬਹਿਸ ਦੌਰਾਨ ਉਨ੍ਹਾਂ ਦੇ ਵਕੀਲ ਨੇ ਕਿਹਾ ਸੀ ਕਿ ਦੋਸ਼ੀ ਤੋਂ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਅਤੇ ਹੋਰ ਗਵਾਹਾਂ ਦੇ ਬਿਆਨਾਂ ’ਚ ਸੰਜੇ ਸਿੰਘ ਨੂੰ ਰਿਸ਼ਵਤ ਦੇਣ ਬਾਰੇ ਵਿਰੋਧਾਭਾਸ ਹੈ। ਈ.ਡੀ. ਨੇ ਸੰਜੇ ਸਿੰਘ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਜਾਂਚ ਅਜੇ ਜਾਰੀ ਹੈ ਅਤੇ ਜੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਉਹ ਜਾਂਚ ’ਚ ਰੁਕਾਵਟ ਪਾ ਸਕਦਾ ਹੈ, ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ ਅਤੇ ਗਵਾਹਾਂ ਨੂੰ ਪ੍ਰਭਾਵਤ ਕਰ ਸਕਦਾ ਹੈ।

ਸੰਜੇ ਸਿੰਘ ਨੂੰ ਮਨੀ ਲਾਂਡਰਿੰਗ ਰੋਕੂ ਏਜੰਸੀ ਨੇ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਈ.ਡੀ. ਨੇ ਦੋਸ਼ ਲਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਵਾਪਸ ਲਈ ਗਈ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਈ, ਜਿਸ ਦੇ ਨਤੀਜੇ ਵਜੋਂ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਆਰਥਕ ਲਾਭ ਹੋਇਆ। ਸੰਜੇ ਸਿੰਘ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਕਿਹਾ ਹੈ ਕਿ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਸੀ।

(For more news apart from Delhi Excise Policy: court denies bail to AAP MP Sanjay Singh, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM

Big Breaking: Kejriwal ਨੇ ਪੂਰੇ ਦੇਸ਼ ਲਈ ਕਿਹੜੀਆਂ 10 ਗਰੰਟੀਆਂ ਦਾ ਕੀਤਾ ਐਲਾਨ, ਦੇਖੋ ਰੋਜ਼ਾਨਾ ਸਪੋਕਸਮੈਨ ਤੇ LIVE

12 May 2024 3:47 PM
Advertisement