
Delhi News : ਇਹ ਨਿਯੁਕਤੀਆਂ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਲਈ ਕੀਤੀਆਂ ਜਾ ਰਹੀਆਂ ਹਨ
Delhi News in Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵੀਡੀਉ ਕਾਨਫਰੰਸਿੰਗ ਜ਼ਰੀਏ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚ ਨਵੀਆਂ ਭਰਤੀਆਂ ਲਈ 71,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਵਲੋਂ ਜਾਰੀ ਇਕ ਬਿਆਨ ਮੁਤਾਬਕ ਰੋਜ਼ਗਾਰ ਸਿਰਜਣ ਲਈ ਰੋਜ਼ਗਾਰ ਮੇਲੇ ਨੂੰ ਪਹਿਲੀ ਤਰਜੀਹ ਦੇਣ ਦੀ ਪ੍ਰਧਾਨ ਮੰਤਰੀ ਦੀ ਵਚਨਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ’ਚ ਇਕ ਕਦਮ ਹੈ। ਪ੍ਰਧਾਨ ਮੰਤਰੀ ਮੋਦੀ ਸੋਮਵਾਰ ਸਵੇਰੇ ਕਰੀਬ 10:30 ਵਜੇ ਵੀਡੀਉ ਕਾਨਫਰੰਸਿੰਗ ਰਾਹੀਂ 71,000 ਤੋਂ ਵੱਧ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡਣਗੇ।
ਪੀ.ਐਮ.ਓ. ਨੇ ਕਿਹਾ ਕਿ ਉਹ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ। ਇਹ ਰੋਜ਼ਗਾਰ ਮੇਲਾ ਨੌਜੁਆਨਾਂ ਨੂੰ ਰਾਸ਼ਟਰ ਨਿਰਮਾਣ ਅਤੇ ਸਵੈ-ਸਸ਼ਕਤੀਕਰਨ ’ਚ ਹਿੱਸਾ ਲੈਣ ਦੇ ਸਾਰਥਕ ਮੌਕੇ ਪ੍ਰਦਾਨ ਕਰੇਗਾ। ਇਹ ਨਿਯੁਕਤੀਆਂ ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਲਈ ਕੀਤੀਆਂ ਜਾ ਰਹੀਆਂ ਹਨ।
ਪੀ.ਐਮ.ਓ. ਨੇ ਕਿਹਾ ਕਿ ਦੇਸ਼ ਭਰ ਤੋਂ ਚੁਣੇ ਗਏ ਉਮੀਦਵਾਰ ਕੇਂਦਰੀ ਗ੍ਰਹਿ ਮੰਤਰਾਲੇ, ਡਾਕ ਵਿਭਾਗ, ਉੱਚ ਸਿੱਖਿਆ ਵਿਭਾਗ, ਕੇਂਦਰੀ ਸਿਹਤ ਅਤੇ ਪਰਵਾਰ ਭਲਾਈ ਮੰਤਰਾਲੇ ਅਤੇ ਵਿੱਤੀ ਸੇਵਾਵਾਂ ਵਿਭਾਗ ਸਮੇਤ ਵੱਖ-ਵੱਖ ਮੰਤਰਾਲਿਆਂ/ ਵਿਭਾਗਾਂ ’ਚ ਸ਼ਾਮਲ ਹੋਣਗੇ। (ਪੀਟੀਆਈ)
(For more news apart from Prime Minister Modi will distribute 71,000 appointment letters for new recruits in government departments News in Punjabi, stay tuned to Rozana Spokesman)