ਚੋਣ ਕਮਿਸ਼ਨ ਨੇ ਅਖੌਤੀ ਸਾਈਬਰ ਮਾਹਰ ਵਿਰੁਧ ਦਿੱਲੀ ਪੁਲਿਸ ਨੂੰ ਐਫ਼.ਆਈ.ਆਰ. ਦਰਜ ਕਰਨ ਨੂੰ ਕਿਹਾ
Published : Jan 23, 2019, 11:14 am IST
Updated : Jan 23, 2019, 11:14 am IST
SHARE ARTICLE
Election Commission Of India
Election Commission Of India

ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦਿੱਲੀ ਪੁਲਿਸ ਨੂੰ ਉਸ ਅਖੌਤੀ ਸਾਇਬਰ ਮਾਹਰ ਵਿਰੁਧ ਇਕ ਐਫ਼.ਆਈ.ਆਰ. ਦਰਜ ਕਰਨ ਨੂੰ ਕਿਹਾ ਹੈ........

ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਮੰਗਲਵਾਰ ਨੂੰ ਦਿੱਲੀ ਪੁਲਿਸ ਨੂੰ ਉਸ ਅਖੌਤੀ ਸਾਇਬਰ ਮਾਹਰ ਵਿਰੁਧ ਇਕ ਐਫ਼.ਆਈ.ਆਰ. ਦਰਜ ਕਰਨ ਨੂੰ ਕਿਹਾ ਹੈ, ਜਿਸ ਨੇ ਦਾਅਵਾ ਕੀਤਾ ਹੈ ਕਿ 2014 ਦੀਆਂ ਲੋਕ ਸਭਾ ਚੋਣਾਂ 'ਚ ਧਾਂਦਲੀ ਹੋਈ ਸੀ ਅਤੇ ਈ.ਵੀ.ਐਮ. ਨੂੰ ਹੈਕ ਕੀਤਾ ਜਾ ਸਕਦਾ ਹੈ। ਚੋਣ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਲਿਖੀ ਇਕ ਚਿੱਠੀ 'ਚ ਕਿਹਾ ਹੈ ਕਿ ਸ਼ੁਜਾ ਨੇ ਦਹਿਸ਼ਤ ਪੈਦਾ ਕਰਨ ਵਾਲੀਆਂ ਅਫ਼ਵਾਹਾਂ ਫੈਲਾਈਆਂ ਹਨ। ਕਮਿਸ਼ਨ ਨੇ ਪੁਲਿਸ ਨੂੰ ਲੰਦਨ ਦੇ ਇਕ ਪ੍ਰੋਗਰਾਮ 'ਚ ਕਲ ਸ਼ੁਜਾ ਵਲੋਂ ਦਿਤੇ ਬਿਆਨ ਦੀ ਛੇਤੀ ਤੋਂ ਛੇਤੀ ਜਾਂਚ ਕਰਨ ਨੂੰ ਕਿਹਾ ਹੈ।

ਸ਼ੁਜਾ ਨੇ ਕਿਹਾ ਸੀ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਨਾਲ ਛੇੜਛਾੜ ਕੀਤੀ ਜਾ ਸਕਦੀ ਹੈ ਅਤੇ 2014 ਦੀਆਂ ਲੋਕ ਸਭਾ ਚੋਣਾਂ 'ਚ ਧਾਂਦਲੀ ਹੋਈ ਸੀ। ਉਧਰ ਚੋਣ ਕਮਿਸ਼ਨ ਲਈ ਈ.ਵੀ.ਐਮ. ਬਣਾਉਣ ਵਾਲੀ ਜਨਤਕ ਖੇਤਰ ਦੀ ਕੰਪਨੀ ਇਲੈਕਟ੍ਰਾਨਿਕ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਈ.ਸੀ.ਆਈ.ਐਲ.) ਨੇ ਈ.ਵੀ.ਐਮ. ਨੂੰ ਹੈਕ ਕਰਨ ਦਾ ਦਾਅਵਾ ਕਰਨ ਵਾਲੇ ਅਖੌਤੀ ਸਾਈਬਰ ਮਾਹਰ ਸਈਅਦ ਸ਼ੁਜਾ ਦੇ 2009 ਤੋਂ 2014 ਵਿਚਕਾਰ ਕੰਪਨੀ ਨਾਲ ਕਿਸੇ ਵੀ ਭੂਮਿਕਾ 'ਚ ਕੰਮ ਕਰਨ ਤੋਂ ਇਨਕਾਰ ਕੀਤਾ ਹੈ।

ਈ.ਸੀ.ਆਈ.ਐਲ. ਦੇ ਪ੍ਰਧਾਨ ਅਤੇ ਪ੍ਰਬੰਧ ਨਿਰਦੇਸ਼ਕ ਰੀਅਰ ਐਡਮਿਰਲ ਸੰਜੇ ਚੌਬੇ (ਸੇਵਾਮੁਕਤ) ਨੇ ਕਮਿਸ਼ਨ ਨੂੰ ਸ਼ੁਜਾ ਦੇ ਈ.ਸੀ.ਆਈ.ਐਲ. ਲਈ ਕੰਮ ਕਰਨ ਬਾਬਤ ਮੀਡੀਆ ਰੀਪੋਰਟਾਂ ਦਾ ਖੰਡਨ ਕਰਦਿਆਂ ਇਹ ਜਾਣਕਾਰੀ ਦਿਤੀ ਹੈ। ਸ਼ੁਜਾ ਨੇ ਕਿਹਾ ਸੀ ਕਿ ਉਸ ਨੂੰ ਈ.ਸੀ.ਆਈ.ਐਲ. ਨੇ ਵੋਟਿੰਗ ਮਸ਼ੀਨ ਨੂੰ ਹੈਕਿੰਗ ਤੋਂ ਸੁਰੱਖਿਅਤ ਹੋਣ ਦੀ ਜਾਂਚ ਕਰਨ ਦਾ ਕੰਮ ਦਿਤਾ ਸੀ।  (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

Advertisement

ਪਿਛਲੇ 3 ਮਹੀਨਿਆਂ 'ਚ Punjab ਦੀਆਂ Jail 'ਚੋਂ ਮਿਲੇ 1274 ਫੋਨ, High Court ਹੋਇਆ ਸਖ਼ਤ, ਪੰਜਾਬ ਤੋਂ ਕਾਰਵਾਈ ਦੀ...

16 Apr 2024 2:27 PM

Ludhiana News: ਫਾਂਸੀ ਹੋਣੀ ਚਾਹੀਦੀ ਹੈ ਮੇਰੀ ਧੀ ਦੇ ਕਾਤਲ ਨੂੰ' - ਅਦਾਲਤ ਬਾਹਰ ਫੁੱਟ-ਫੁੱਟ ਰੋ ਪਏ ਮਾਸੂਮ..

16 Apr 2024 1:08 PM

Farmers Protest News: ਕਿਸਾਨਾਂ ਦੇ ਹੱਕ 'ਚ ਨਿੱਤਰਿਆ ਆਨੰਦ ਕਾਰਜ ਨੂੰ ਜਾਂਦਾ ਲਾੜਾ; ਕਿਹਾ - ਕਿਸਾਨਾਂ ਦਾ ਹੀ ਪੁੱਤ

16 Apr 2024 12:20 PM

Big Breaking : AAP ਦੀ ਉਮੀਦਵਾਰਾਂ ਵਾਲੀ ਨਵੀਂ ਸੂਚੀ 'ਚ ਪਵਨ ਟੀਨੂੰ ਤੇ ਪੱਪੀ ਪਰਾਸ਼ਰ ਦਾ ਨਾਂਅ!

16 Apr 2024 11:41 AM

ਭਾਜਪਾ ਦੇ ਅਪਰਾਧਿਕ ਵਿਧਾਇਕਾਂ-ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਜੱਜ ਕੁਝ ਨਹੀਂ ਕਹਿੰਦੇ : ਕਾਂਗਰਸ

16 Apr 2024 11:19 AM
Advertisement