ਚੀਨ ਦੇ ਪਿੱਛੇ ਹਟਣ ਤੋਂ ਪਹਿਲਾਂ ਭਾਰਤ ਨਹੀਂ ਘਟਾਵੇਗਾ ਅਪਣੇ ਫੌਜੀਆਂ ਦੀ ਗਿਣਤੀ- ਰਾਜਨਾਥ ਸਿੰਘ
Published : Jan 23, 2021, 10:55 am IST
Updated : Jan 23, 2021, 11:38 am IST
SHARE ARTICLE
Rajnath Singh
Rajnath Singh

ਲੱਦਾਖ ਵਿਚ ਜਾਰੀ ਵਿਵਾਦ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬਿਆਨ

ਨਵੀਂ ਦਿੱਲੀ: ਪੂਰਬੀ ਲੱਦਾਖ ਵਿਚ ਭਾਰਤ-ਚੀਨ ਵਿਚਾਲੇ ਜਾਰੀ ਤਣਾਅ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਬੀਤੇ ਦਿਨੀਂ ਰੱਖਿਆ ਮੰਤਰੀ ਨੇ ਕਿਹਾ ਜਦੋਂ ਤੱਕ ਚੀਨ ਪਿੱਛੇ ਨਹੀਂ ਹਟੇਗਾ, ਉਦੋਂ ਤੱਕ ਭਾਰਤ ਫੌਜੀਆਂ ਦੀ ਗਿਣਤੀ ਵਿਚ ਕਮੀ ਨਹੀਂ ਕਰੇਗਾ। ਹਾਲਾਂਕਿ ਉਹਨਾਂ ਨੇ ਗੱਲਬਾਤ ਜ਼ਰੀਏ ਸਮੱਸਿਆ ਦਾ ਹੱਲ ਨਿਕਲਣ ਦੀ ਉਮੀਦ ਪ੍ਰਗਟਾਈ ਹੈ।

Rajnath SinghRajnath Singh

ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਭਾਰਤ ਸਰਹੱਦੀ ਖੇਤਰਾਂ ਵਿਚ ਬੇਹੱਦ ਤੇਜ਼ੀ ਨਾਲ ਮੁੱਢਲਾ ਢਾਂਚਾ ਵਿਕਸਿਤ ਕਰ ਰਿਹਾ ਹੈ ਅਤੇ ਚੀਨ ਨੇ ਕੁਝ ਪ੍ਰਾਜੈਕਟਾਂ ਨੂੰ ਲੈ ਕੇ ਇਤਰਾਜ਼ ਵੀ ਜਤਾਇਆ ਹੈ। ਇਕ ਟੀਵੀ ਇੰਟਰਵਿਊ ਦੌਰਾਨ ਰਾਜਨਾਥ ਸਿੰਘ ਨੇ ਕਿਹਾ, ‘ਸੈਨਿਕਾਂ ਦੀ ਗਿਣਤੀ ਵਿਚ ਕਮੀ ਨਹੀਂ ਕੀਤੀ ਜਾਵੇਗੀ।

India-ChinaIndia-China

ਭਾਰਤ ਸੈਨਿਕਾਂ ਦੀ ਤੈਨਾਤੀ ਵਿਚ ਉਦੋਂ ਤੱਕ ਕਮੀ ਨਹੀਂ ਕਰੇਗਾ, ਜਦੋਂ ਤੱਕ ਚੀਨ ਇਹ ਪ੍ਰਕਿਰਿਆ ਸ਼ੁਰੂ ਨਹੀਂ ਕਰਦਾ’। ਰਾਜਨਾਥ ਸਿੰਘ ਨੇ ਕਿਹਾ ਕਿ ਜਾਰੀ ਤਣਾਅ ਵਰਗੇ ਮੁੱਦਿਆਂ ਨੂੰ ਲੈ ਕੇ ਕੋਈ ਸਮਾਂ ਸੀਮਾ ਤੈਅ ਨਹੀਂ ਹੈ। ਗੱਲਬਾਤ ਜ਼ਰੀਏ ਹੱਲ ਨਿਕਲਣ ਦੇ ਪੂਰੇ ਆਸਾਰ ਹਨ।

rajnath singhRajnath singh

ਅਰੁਣਾਚਲ ਪ੍ਰਦੇਸ਼ ਵਿਚ ਚੀਨ ਵੱਲੋਂ ਇਕ ਪਿੰਡ ਵਸਾਉਣ ਦੀ ਰਿਪੋਰਟ ਸਬੰਧੀ ਰਾਜਨਾਥ ਸਿੰਘ ਨੇ ਕਿਹਾ ਕਿ ਇਹ ਸਰਹੱਦ ਨਾਲ ਲੱਗਦਾ ਇਲਾਕਾ ਹੈ ਅਤੇ ਇਸ ਤਰ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਕਈ ਸਾਲਾਂ ਦੌਰਾਨ ਵਿਕਸਿਤ ਕੀਤਾ ਗਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement