ਰਾਹੁਲ ਗਾਂਧੀ ਅੱਜ ਚੋਣ ਮੁਹਿੰਮ ਦੀ ਸ਼ੁਰੂਆਤ ਲਈ ਤਾਮਿਲਨਾਡੂ ਦੇ ਤਿੰਨ ਦਿਨਾਂ ਦੌਰੇ 'ਤੇ
Published : Jan 23, 2021, 10:13 am IST
Updated : Jan 23, 2021, 10:13 am IST
SHARE ARTICLE
rahul gandhi
rahul gandhi

ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤਾਮਿਲਨਾਡੂ ਦੇ ਤਿੰਨ ਦਿਨਾਂ ਦੌਰੇ 'ਤੇ ਕੋਇੰਬਟੂਰ ਪਹੁੰਚਣਗੇ।

ਨਵੀ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਤਾਮਿਲਨਾਡੂ ਵਿੱਚ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਤਾਮਿਲਨਾਡੂ ਵਿਧਾਨ ਸਭਾ ਚੋਣਾਂ ਮਈ ਵਿਚ ਹੋਣੀਆਂ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਤਾਮਿਲਨਾਡੂ ਦੇ ਤਿੰਨ ਦਿਨਾਂ ਦੌਰੇ 'ਤੇ ਕੋਇੰਬਟੂਰ ਪਹੁੰਚਣਗੇ। ਉਹ ਆਪਣੀ ਰੋਡ ਸ਼ੋਅ ਦੌਰਾਨ ਕਿਸਾਨਾਂ, ਐਮਐਸਐਮਈ ਸੈਕਟਰ ਦੇ ਨੁਮਾਇੰਦਿਆਂ, ਟਰੇਡ ਯੂਨੀਅਨਾਂ, ਮਜ਼ਦੂਰਾਂ ਅਤੇ ਜੁਲਾਹੇ ਨੂੰ ਮਿਲਣਗੇ। ਕਾਂਗਰਸ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਰਾਹੁਲ ਗਾਂਧੀ ਕੋਇੰਬਟੂਰ ਅਤੇ ਤਿਰੂਪੁਰ ਜ਼ਿਲ੍ਹੇ ਵਿੱਚ ਰੋਡ ਸ਼ੋਅ ਕਰਨਗੇ। 

rajhulrahul

ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਵੇਰੇ 11 ਵਜੇ ਕੋਇੰਬਟੂਰ ਪਹੁੰਚਣਗੇ। ਇਸ ਤੋਂ ਬਾਅਦ, ਉਹ ਇਕ ਘੰਟੇ ਲਈ ਐਮਐਸਐਮਈ ਨਾਲ ਵਿਚਾਰ ਵਟਾਂਦਰੇ ਕਰਨਗੇ।  ਇਸ ਤੋਂ ਬਾਅਦ ਕੋਇੰਬਟੂਰ ਅਤੇ ਤਿਰੂਪੁਰ ਜ਼ਿਲ੍ਹੇ ਵਿੱਚ ਰੋਡ ਸ਼ੋਅ ਕੀਤਾ ਜਾਵੇਗਾ। ਸ਼ਾਮ 5 ਵਜੇ, ਗਾਂਧੀ ਤਿਰੂਪੁਰ ਕੁਮਰਨ ਨੂੰ ਸਮਰਪਤ ਯਾਦਗਾਰ ਦਾ ਦੌਰਾ ਕਰਨਗੇ ਅਤੇ ਸੁਤੰਤਰਤਾ ਸੈਨਾਨੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਹ ਸ਼ਾਮ 5.45 ਵਜੇ ਉਦਯੋਗਿਕ ਖੇਤਰ ਵਿੱਚ ਕੰਮ ਕਰਨ ਵਾਲਿਆਂ ਨਾਲ ਗੱਲਬਾਤ ਕਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement