ਅਫਗਾਨਿਸਤਾਨ ਦੇ ਹੇਰਾਤ ‘ਚ ਬੰਬ ਧਮਾਕਾ, 7 ਲੋਕਾਂ ਦੀ ਮੌਤ, 10 ਜ਼ਖਮੀ
Published : Jan 23, 2022, 12:03 pm IST
Updated : Jan 23, 2022, 12:03 pm IST
SHARE ARTICLE
Photo
Photo

ਧਮਾਕੇ ਦੇ ਪਿੱਛੇ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

 

ਹੇਰਾਤ : ਅਫ਼ਗਾਨਿਸਤਾਨ ਦੇ ਪੱਛਮੀ ਸ਼ਹਿਰ ਹੇਰਾਤ ਵਿੱਚ ਇੱਕ ਮਿੰਨੀ ਵੈਨ ਵਿੱਚ ਹੋਏ ਬੰਬ ਧਮਾਕੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ। ਤਾਲਿਬਾਨ ਕਮਾਂਡਰ ਮੌਲਵੀ ਅੰਸਾਰੀ ਨੇ ਕਿਹਾ ਕਿ ਹਮਲੇ 'ਚ 10 ਲੋਕ ਜ਼ਖਮੀ ਹੋਏ ਹਨ ਪਰ ਧਮਾਕੇ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

 

PHOTOPHOTO

 

ਸੀਕ੍ਰੇਟ ਡਿਪਾਰਟਮੈਂਟ ਦੇ ਬੁਲਾਰੇ ਸਾਬਿਤ ਹਾਰਵੇ ਨੇ ਕਿਹਾ, ''ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਵਿਸਫੋਟਕ ਯਾਤਰੀ ਵਾਹਨ ਦੇ ਤੇਲ ਟੈਂਕ 'ਤੇ ਲਗਾਏ ਗਏ ਸਨ। ਹੇਰਾਤ ਵਿੱਚ ਇੱਕ ਸਿਹਤ ਅਧਿਕਾਰੀ ਨੇ ਦੱਸਿਆ ਕਿ 10 ਜ਼ਖ਼ਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।

 

Gas Cylinder BlastBlast

 

ਹੇਰਾਤ ਦੇ ਉਸ ਇਲਾਕੇ ਵਿੱਚ ਜਿੱਥੇ ਧਮਾਕਾ ਹੋਇਆ ਸੀ, ਉੱਥੇ ਸ਼ੀਆ ਹਜ਼ਾਰਾ ਭਾਈਚਾਰਾ ਵੱਡੀ ਗਿਣਤੀ ਵਿੱਚ ਰਹਿੰਦਾ ਹੈ। ਇਹ ਭਾਈਚਾਰਾ ਅਕਸਰ ISIS ਅਤੇ ਇਸਲਾਮਿਕ ਸਟੇਟ ਇਨ ਖੋਰਾਸਾਨ (ISIS-K) ਦੇ ਅੱਤਵਾਦੀਆਂ ਦਾ ਨਿਸ਼ਾਨਾ ਰਹਿੰਦਾ ਹੈ। ਇਸ ਕਾਰਨ ਇਹ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਇਨ੍ਹਾਂ ਸੰਗਠਨਾਂ ਦਾ ਹੱਥ ਹੋ ਸਕਦਾ ਹੈ।

Location: Afghanistan, Herat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement