ਰਾਜਸਥਾਨ: ਟਰੱਕ ਅਤੇ ਕਾਰ ਦੀ ਟੱਕਰ 'ਚ ਹਰਿਆਣਾ ਦੇ 5 ਲੋਕਾਂ ਦੀ ਮੌਤ
Published : Jan 23, 2023, 11:07 am IST
Updated : Jan 23, 2023, 11:07 am IST
SHARE ARTICLE
Deadly road accident kills five in Rajasthan's Sikar
Deadly road accident kills five in Rajasthan's Sikar

ਧਾਰਮਿਕ ਅਸਥਾਨ ਦੇ ਦਰਸ਼ਨ ਲਈ ਜਾ ਰਹੇ ਸੀ ਦੋਸਤ

 

ਜੈਪੁਰ: ਰਾਜਸਥਾਨ ਦੇ ਫਤਿਹਪੁਰ ਸ਼ੇਖਾਵਟੀ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਹਰਿਆਣਾ ਦੇ 5 ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਹਾਦਸਾ ਬੀਕਮਸਰਾ ਪਿੰਡ 'ਚ ਸੁਰਭੀ ਹੋਟਲ ਨੇੜੇ ਵਾਪਰਿਆ। ਇੱਥੇ ਇਕ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਕੈਲਗਰੀ ਵਿਚ ਵਾਪਰੇ ਸੜਕ ਹਾਦਸੇ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ

ਟੱਕਰ ਇੰਨੀ ਭਿਆਨਕ ਸੀ ਕਿ ਕਾਰ 'ਚ ਸਵਾਰ ਸਾਰੇ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਹਾਦਸੇ ਵਿਚ ਕਾਰ ਦੇ ਪਰਖੱਚੇ ਉੱਡ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ਾਂ ਨੂੰ ਕਾਰ 'ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਹਰਿਆਣਾ ਦੇ ਫਤਿਹਾਬਾਦ ਦੇ ਰਹਿਣ ਵਾਲੇ ਸਨ ਅਤੇ ਆਪਸ ਵਿਚ ਦੋਸਤ ਸਨ।

ਇਹ ਵੀ ਪੜ੍ਹੋ: Sa Re Ga Ma Pa ਮੁਕਾਬਲੇ ’ਚ ਹਿੱਸਾ ਲੈ ਕੇ ਪਰਤੇ ਹਰਸ਼ ਦਾ ਜਲੰਧਰ ਪਹੁੰਚਣ ’ਤੇ ਹੋਇਆ ਨਿੱਘਾ ਸਵਾਗਤ

ਉਹ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਰਿਟਜ਼ ਕਾਰ ਵਿਚ ਹਰਿਆਣਾ ਤੋਂ ਰਵਾਨਾ ਹੋਏ ਸਨ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਜੇ ਕੁਮਾਰ, ਅਮਿਤ ਕੁਮਾਰ, ਸੰਦੀਪ, ਮੋਹਨ ਲਾਲ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਪੋਸਟ ਮਾਰਟਮ ਦੀ ਰਿਪੋਰਟ ਦੀ ਉਡੀਕ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ।

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement