ਮੁਕੇਸ਼ ਅੰਬਾਨੀ ਨੂੰ ਝਟਕਾ! ਦੁਨੀਆ ਦੇ 10 ਅਮੀਰਾਂ ਦੀ ਲਿਸਟ ਵਿਚੋਂ ਹੋਏ ਬਾਹਰ
Published : Jan 23, 2023, 11:06 am IST
Updated : Jan 23, 2023, 1:03 pm IST
SHARE ARTICLE
Mukesh Ambani
Mukesh Ambani

ਜੇਕਰ ਇਸ ਸਾਲ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ 'ਚ 1.93 ਅਰਬ ਡਾਲਰ ਦੀ ਕਮੀ ਆਈ ਹੈ। 

ਨਵੀਂ ਦਿੱਲੀ - ਭਾਰਤ ਦੇ ਚੋਟੀ ਦੇ ਕਾਰੋਬਾਰੀਆਂ ਵਿਚੋਂ ਇੱਕ ਅਰਬਪਤੀ ਮੁਕੇਸ਼ ਅੰਬਾਨੀ ਲਈ ਬੁਰੀ ਖ਼ਬਰ ਹੈ। ਦਰਅਸਲ ਮੁਕੇਸ਼ ਅੰਬਾਨੀ ਦੁਨੀਆ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚੋਂ ਬਾਹਰ ਹੋ ਗਏ ਹਨ। ਬਲੂਮਬਰਗ ਬਿਲੀਅਨੇਅਰ ਇੰਡੈਕਸ ਮੁਤਾਬਕ ਇਸ ਸੂਚੀ 'ਚ ਮੁਕੇਸ਼ ਅੰਬਾਨੀ 11ਵੇਂ ਸਥਾਨ 'ਤੇ ਆ ਗਏ ਹਨ। 
ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਮਾਰਕਿਟ ਕੈਪ ਦੇ ਲਿਹਾਜ਼ ਨਾਲ ਭਾਰਤ ਦੀ ਸਭ ਤੋਂ ਵੱਡੀ ਕੰਪਨੀ ਹੈ ਅਤੇ ਮੁਕੇਸ਼ ਅੰਬਾਨੀ ਇਸ ਦੇ ਮਾਲਕ ਹਨ। ਲੰਬੇ ਸਮੇਂ ਤੋਂ ਉਹ ਬਲੂਮਬਰਗ ਬਿਲੀਅਨੇਅਰ ਇੰਡੈਕਸ ਦੀ ਦੁਨੀਆ ਦੇ ਚੋਟੀ ਦੇ 10 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿਚ ਸ਼ਾਮਲ ਸੀ

ਇਹ ਵੀ ਪੜ੍ਹੋ: ਕੈਲਗਰੀ ਵਿਚ ਵਾਪਰੇ ਸੜਕ ਹਾਦਸੇ ਨੇ ਲਈ ਪੰਜਾਬੀ ਨੌਜਵਾਨ ਦੀ ਜਾਨ

 ਪਰ ਪਿਛਲੇ ਹਫ਼ਤੇ ਮੁਕੇਸ਼ ਅੰਬਾਨੀ ਦੀ ਦੌਲਤ ਵਿਚ ਕਮੀ ਆਉਣ ਕਾਰਨ ਉਹ ਇਸ ਵੱਕਾਰੀ ਸੂਚੀ ਤੋਂ ਬਾਹਰ ਹੋ ਗਏ ਹਨ। ਮੁਕੇਸ਼ ਅੰਬਾਨੀ ਦੀ ਇਸ ਸਮੇਂ ਕੁੱਲ ਜਾਇਦਾਦ 85.2 ਬਿਲੀਅਨ ਡਾਲਰ ਹੈ ਅਤੇ ਉਨ੍ਹਾਂ ਦੀ ਸੰਪਤੀ ਪਿਛਲੇ ਅੰਕੜੇ ਨਾਲੋਂ 778 ਮਿਲੀਅਨ ਡਾਲਰ ਘੱਟ ਗਈ ਹੈ। ਜੇਕਰ ਇਸ ਸਾਲ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਮੁਕੇਸ਼ ਅੰਬਾਨੀ ਦੀ ਕੁੱਲ ਜਾਇਦਾਦ 'ਚ 1.93 ਅਰਬ ਡਾਲਰ ਦੀ ਕਮੀ ਆਈ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement